Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਜਾਰਡਨ ਦਾ ਪ੍ਰਿੰਸ ਹਮਜਾ ਨਜ਼ਰਬੰਦ ਕਰ ਦਿੱਤਾ ਗਿਆ

April 06, 2021 10:18 AM

ਅੰਮਾਨ, 5 ਅਪ੍ਰੈਲ (ਪੋਸਟ ਬਿਊਰੋ)- ਜਾਰਡਨ ਦੇ ਰਾਜਾ ਅਬਦੁੱਲਾ ਦੂਸਰੇ ਦੇ ਮਤਰੇਏ ਭਰਾ ਹਮਜਾ ਨੇ ਕਿਹਾ ਹੈ ਕਿ ਉਹ ਘਰ ਵਿੱਚ ਨਜ਼ਰਬੰਦ ਹਨ, ਕਿਉਂਕਿ ਉਨ੍ਹਾਂ ਨੇ ਦੇਸ਼ ਦੇ ‘ਰੂਲਿੰਗ ਸਿਸਟਮ’ ਉੱਤੇ ਅਸਮੱਰਥਾ ਅਤੇ ਭਿ੍ਰਸ਼ਟਾਚਾਰ ਦਾ ਦੋਸ਼ ਲਾਇਆ। ਇਸ ਖਬਰ ਨਾਲ ਸੰਸਾਰ ਵਿੱਚ ਹਲਚਲ ਮੱਚ ਗਈ ਹੈ।
ਪੱਛਮੀ ਏਸ਼ੀਆ ਵਿੱਚ ਅਮਰੀਕਾ ਦੇ ਪ੍ਰਮੁੱਖ ਸਹਿਯੋਗੀ ਦੇਸ਼ ਜਾਰਡਨ ਵਿੱਚ ਸੱਤਾਧਾਰੀ ਰਾਜਸ਼ਾਹੀ ਵਿਚਲਾ ਕਲੇਸ਼ ਦਾ ਇਹ ਅਨੋਖਾ ਕੇਸ ਹੈ। ਪ੍ਰਿੰਸ ਹਮਜਾ ਦਾ ਇਹ ਵੀਡੀਓ ਸੰਦੇਸ਼ ਕੱਲ੍ਹ ਆਇਆ। ਇਸਤੋਂ ਪਹਿਲਾਂ ਦੇਸ਼ ਦੀ ਅਧਿਕਾਰਤ ਸਮਾਚਾਰ ਏਜੰਸੀ ਨੇ ਦੱਸਿਆ ਕਿ ਦੋ ਸਾਬਕਾ ਉਚ ਅਧਿਕਾਰੀਆਂ ਅਤੇ ਹੋਰ ਸ਼ੱਕੀ ਬੰਦਿਆਂ ਨੂੰ ‘ਸੁਰੱਖਿਆ ਕਾਰਨਾਂ ਕਰਕੇ ਗ਼੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਹਮਜਾ ਨੂੰ ਨਜ਼ਰਬੰਦ ਕਰਨ ਜਾਂ ਹਿਰਾਸਤ ਵਿੱਚ ਲੈਣ ਤੋਂ ਇਨਕਾਰ ਕੀੱਤਾ ਸੀ। ਫਿਰ ਵੀ ਬੀ ਬੀ ਸੀ ਕੋਲ ਪੁੱਜੀ ਵੀਡੀਓ ਵਿੱਚ ਸਾਬਕਾ ਕ੍ਰਾਊਨ ਪ੍ਰਿੰਸ ਨੇ ਕਿਹਾ ਕਿ ਦੇਸ਼ ਦੇ ਫੌਜ ਮੁੱਖੀ ਕੱਲ੍ਹ ਤੜਕੇ ਉਨ੍ਹਾਂ ਕੋਲ ਆਏ ਅਤੇ ਦੱਸਿਆ ਕਿ ਉਨ੍ਹਾਂ ਨੂੰ ਬਾਹਰ ਜਾਣ, ਲੋਕਾਂ ਨਾਲ ਗੱਲਬਾਤ ਕਰਨ ਜਾਂ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਹੀਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਫ਼ੋਨ ਅਤੇ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਹ ਸੈਟੇਲਾਈਟ ਇੰਟਰਨੈਟ ਰਾਹੀਂ ਗੱਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਹ ਸੇਵਾ ਵੀ ਬੰਦ ਹੋ ਜਾਣ ਦਾ ਡਰ ਹੈ। ਬੀ ਬੀ ਸੀ ਨੇ ਦੱਸਿਆ ਕਿ ਉਸ ਨੂੰ ਹਮਜ਼ਾ ਦੇ ਵਕੀਲ ਤੋਂ ਇਹ ਬਿਆਨ ਮਿਲਿਆ ਹੈ। ਹਮਜ਼ਾ ਨੇ ਦੱਸਿਆ ਕਿ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਉਨ੍ਹਾਂ ਬੈਠਕਾਂ ਵਿੱਚ ਸ਼ਾਮਲ ਹੋਣ ਦੀ ਸਜ਼ਾ ਮਿਲੀ ਹੈ, ਜਿੱਥੇ ਰਾਜਾ ਦੀ ਆਲੋਚਨਾ ਕੀਤੀ ਗਈ ਸੀ। ਉਨ੍ਹਾਂ ਉੱਤੇ ਆਲੋਚਨਾ ਵਿੱਚ ਸ਼ਾਮਲ ਹੋਣ ਦਾ ਦੋਸ਼ ਨਹੀਂ। ਜਾਰਡਨ ਵਿੱਚ ਹਮਜ਼ਾ ਲੋਕਪ੍ਰਿਯ ਹਸਤੀ ਹਨ। ਉਨ੍ਹਾਂ ਨੂੰ ਇੱਕ ਅਜਿਹੇ ਧਾਰਮਿਕ ਤੇ ਨਿਮਰ ਸ਼ਖਸ ਦੇ ਤੌਰ ਉੱਤੇ ਦੇਖਿਆ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ