Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਹੇਰਾਨ ਗੇਟ ਇਲਾਕੇ ਚੱਲੀ ਗੋਲੀ, ਵਿਅਕਤੀ ਦੀ ਮੌਤਨਾਰਥ ਯਾਰਕ ਵਿੱਚ ਦੋਹਰੇ ਕਤਲਕਾਂਡ ਦੇ ਸ਼ੱਕੀ ਦੀ ਪੁਲਿਸ ਨੂੰ ਭਾਲਟੋਰਾਂਟੋ ਦੇ ਪੱਛਮ ਇੰਡ `ਤੇ ਵਾਹਨ ਇੱਕ ਘਰ ਨਾਲ ਟਕਰਾਇਆ, ਡਰਾਈਵਰ ਗ੍ਰਿਫ਼ਤਾਰਨਾਰਥ ਯਾਰਕ ਵਿੱਚ ਪੈਦਲ ਜਾ ਰਿਹਾ ਵਿਅਕਤੀ ਵਾਹਨ ਦੀ ਚਪੇਟ ਵਿੱਚ ਆਇਆ, ਹਸਪਤਾਲ ਦਾਖਲਦਰਹਮ ਬਸ ਵਿੱਚ ਯੌਨ ਸ਼ੋਸ਼ਣ ਤੋਂ ਬਾਅਦ ਸ਼ੱਕੀ ਦੀ ਭਾਲਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋ
 
ਭਾਰਤ

ਜਾਨ ਵੀ ਚਲੀ ਜਾਵੇ ਤਾਂ ਕਿਸਾਨਾਂ ਦਾ ਸਾਥ ਨਹੀਂ ਛੱਡਾਂਗਾ : ਕੇਜਰੀਵਾਲ

April 06, 2021 10:19 AM

ਜੀਂਦ, 5 ਅਪ੍ਰੈਲ (ਪੋਸਟ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਹਰਿਆਣਾ ਦੇ ਜੀਂਦ ਵਿੱਚ ਪੁੱਜੇ ਤਾਂ ਏਥੇ ਕਿਸਾਨ ਮਹਾਂਪੰਚਾਇਤ ਵਿੱਚਬੋਲਦਿਆਂ ਉਨ੍ਹਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਗੱਲ ਕੀਤੀਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ, ਪੂਰੇ ਦੇਸ਼ ਦੀ ਜ਼ਿੰਮੇਵਾਰੀ ਹੈ, ਮੇਰੀ ਜ਼ਿੰਮੇਵਾਰੀ ਹੈ ਕਿ ਸੰਘਰਸ਼ ਦੌਰਾਨ ਜਾਨਾਂ ਦੇ ਗਏ ਕਿਸਾਨਾਂ ਦੀ ਸ਼ਹਾਦਤ ਬੇਕਾਰ ਨਹੀਂ ਜਾਣੀ ਚਾਹੀਦੀ। ਸਾਨੂੰ ਸਭ ਨੂੰ ਇੱਕਜੁੱਟ ਹੋ ਕੇ ਅਖੀਰ ਤੱਕ ਲੜਨਾ ਚਾਹੀਦਾ ਹੈ। ਜਿਸ ਦੇਸ਼ ਅੰਦਰ ਕਿਸਾਨਾਂ ਦਾ ਸਨਮਾਨ ਨਹੀਂ, ਉਹ ਦੇਸ਼ ਕਦੇ ਤਰੱਕੀ ਨਹੀਂ ਕਰ ਸਕਦਾ।
ਰੋਹਤਕ ਵਿੱਚ ਕਿਸਾਨਾਂ ਉੱਤੇ ਲਾਠੀਚਾਰਜ ਦੇ ਬਾਅਦ ਹੋਈ ਇਸ ਮਹਾਂਪੰਚਾਇਤ ਵਿੱਚ ਕੇਜਰੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਕਰ ਕੇ ਸਾਡੇ ਖਿਲਾਫ ਕੇਂਦਰ ਸਰਕਾਰ ਇੱਕ ਕਾਨੂੰਨ ਲੈ ਆਈ ਹੈ। ਸਿਰਫ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਕਰ ਕੇ ਉਹ ਸਾਨੂੰ ਸਜ਼ਾ ਦੇ ਰਹੇ ਹਨ। ਪਾਰਲੀਮੈਂਟ ਤੋਂ ਬਿੱਲ ਪਾਸ ਕਰਵਾਇਆ ਗਿਆ ਹੈ ਕਿ ਦਿੱਲੀ ਦੀ ਚੁਣੀ ਹੋਈ ਸਰਕਾਰ, ਚੁਣੇ ਹੋਏ ਮੁੱਖ ਮੰਤਰੀ ਦੀ ਕੋਈ ਸ਼ਕਤੀ ਨਹੀਂ ਰਹੇਗੀ, ਸਾਰੀ ਸ਼ਕਤੀ ਲੈਫਟੀਨੈਂਟ ਗਵਰਨਰ ਦੀ ਹੋਵੇਗੀ। ਇਹ ਕਿੱਦਾਂ ਦਾ ਕਾਨੂੰਨ ਹੈ, ਜਿਸ ਸਰਕਾਰ ਨੂੰ ਜਨਤਾ ਨੇ ਜਿਤਾਇਆ ਹੈ, ਉਸ ਦੀ ਕੋਈ ਸ਼ਕਤੀ ਨਹੀਂ। ਪਾਰਲੀਮੈਂਟ ਵਿੱਚ ਜਦੋਂ ਇਸ ਬਿੱਲ ਉੱਤੇ ਚਰਚਾ ਕੀਤੀ ਗਈ ਸੀ ਤਾਂ ਭਾਜਪਾ ਦੇ ਇੱਕ-ਇੱਕ ਮੈਂਬਰ ਨੇ ਬੋਲਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ, ਇਸ ਲਈ ਕੇਜਰੀਵਾਲ ਨੂੰ ਸਜ਼ਾ ਦਿੱਤੀ ਜਾ ਰਹੀ ਹੈ।
ਕੇਜਰੀਵਾਲ ਨੇ ਕਿਹਾ: ਕਿਸਾਨ ਅੰਦੋਲਨ ਵਿੱਚ ਸਾਡੇ 300 ਕਿਸਾਨ ਭਰਾ ਸ਼ਹੀਦ ਹੋ ਗਏ। ਇਸ ਕਿਸਾਨ ਅੰਦੋਲਨ ਲਈ ਜੇ ਕੇਜਰੀਵਾਲ ਦੀ ਜਾਨ ਵੀ ਚਲੀ ਜਾਂਦੀ ਹੈ ਤਾਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਅਸੀਂ ਤੁਹਾਡੀ ਕਿਸੇ ਵੀ ਸਜ਼ਾ ਤੋਂ ਨਹੀਂ ਡਰਦੇ। ਜੋ ਵੀ ਕਿਸਾਨ ਅੰਦੋਲਨ ਦੇ ਨਾਲ ਹੈ, ਉਹ ਦੇਸ਼ ਭਗਤ ਹੈ। ਇਸ ਕਿਸਾਨ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਜੋ ਵੀ ਕੁਰਬਾਨੀ ਦੇਣੀ ਪਵੇਗੀ, ਮੈਂ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ