Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਕਿਸਾਨ-ਜਥੇਬੰਦੀਆਂ ਵੱਲੋਂ ਪੰਜਾਬ ਭਰ 'ਚ ਧਰਨੇ ਜਾਰੀ , 10 ਅਪ੍ਰੈਲ ਨੂੰ ਕੇ.ਐੱਮ.ਪੀ. ਨੂੰ 24 ਘੰਟਿਆਂ ਲਈ ਕੀਤਾ ਜਾਵੇਗਾ ਬੰਦ

April 06, 2021 05:22 PM
ਫਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਟਿਕਰੀ-ਬਾਰਡਰ ਕਿਸਾਨ ਮੋਰਚੇ ਲਈ ਰਵਾਨਾ ਹੁੰਦਾ ਪਿੰਡ ਸ਼ਕੂਰ ਦਾ ਇੱਕ ਪਰਿਵਾਰ।

ਚੰਡੀਗੜ੍ਹ, 6 ਅਪ੍ਰੈ਼ਲ (ਪੋਸਟ ਬਿਊਰੋ): ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜੱਥੇਬੰਦੀਆਂ ਵੱਲੋਂ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਅੰਬਾਨੀ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ 68 ਥਾਵਾਂ 'ਤੇ ਧਰਨੇ ਦਿਨ-ਰਾਤ ਜਾਰੀ ਹਨ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ-ਸਰਕਾਰ ਨੇ ਜੋ ਬੇਰੁਖੀ ਧਾਰੀ ਹੈ, ਸਖ਼ਤੀ ਕੀਤੀ ਜਾ ਰਹੀ ਹੈ ਜਾਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜਰੂਰਤ ਹੈ।
ਪੰਜਾਬ ਤੋਂ ਔਰਤਾਂ ਅਤੇ ਨੌਜਵਾਨਾਂ ਦੇ ਕਾਫ਼ਲਿਆਂ ਦਾ ਡਿਊਟੀ ਮੁਤਾਬਿਕ ਦਿੱਲੀ ਦੇ ਕਿਸਾਨ-ਮੋਰਚਿਆਂ 'ਤੇ ਜਾਣਾ ਜਾਰੀ ਹੈ, ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਅਤੇ ਔਰਤਾਂ ਨੂੰ ਨਾਲ ਜੋੜਦਿਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।
ਬਠਿੰਡਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਲੁਧਿਆਣਾ, ਮੁਹਾਲੀ, ਮੋਗਾ, ਕਪੂਰਥਲਾ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਕਿਸਾਨਾਂ ਦੇ ਕਾਫ਼ਲੇ ਡਿਊਟੀਆਂ ਮੁਤਾਬਿਕ ਦਿੱਲੀ ਦੇ ਕਿਸਾਨ-ਮੋਰਚਿਆਂ 'ਚ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ 10 ਅਪ੍ਰੈਲ ਨੂੰ ਕੇਐਮਪੀ ਨੂੰ 24 ਘੰਟਿਆਂ ਲਈ ਬੰਦ ਕੀਤਾ ਜਾਵੇਗਾ।



 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ