Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਕੇਂਦਰੀ ਮੰਤਰੀ ਅਠਾਵਲੇ ਨੂੰ ਭਰੀ ਸਭਾ ਵਿੱਚ ਨੌਜਵਾਨ ਨੇ ਥੱਪੜ ਮਾਰਿਆ

December 10, 2018 08:27 AM

ਨਵੀਂ ਦਿੱਲੀ, 9 ਦਸੰਬਰ (ਪੋਸਟ ਬਿਊਰੋ)- ਭਾਰਤ ਦੇ ਕੇਂਦਰੀ ਮੰਤਰੀ ਤੇ ਰਿਪਬਲਿਕਨ ਪਾਰਟੀ ਆਫ ਇੰਡੀਆ (ਆਰ ਪੀ ਆਈ) ਦੇ ਪ੍ਰਧਾਨ ਰਾਮਦਾਸ ਅਠਾਵਲੇ ਨਾਲ ਕੁੱਟਮਾਰ ਕੀਤੀ ਗਈ ਹੈ। ਮੁੰਬਈ ਕੋਲ ਠਾਣੇ ਜਿ਼ਲੇ ਦੇ ਅੰਬਰਨਾਥ ਵਿੱਚ ਇੱਕ ਪ੍ਰੋਗਰਾਮ ਵਿੱਚ ਪੁਲਸ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਇੱਕ ਨੌਜਵਾਨ ਨੇ ਥੱਪੜ ਮਾਰਿਆ ਹੈ। ਥੱਪੜ ਮਾਰਨ ਪਰਵੀਨ ਗੋਸਾਵੀਂ ਨਾਂਅ ਦੇ ਵਿਅਕਤੀ ਨੰੁ ਅਠਾਵਲੇ ਸਮਰਥਕਾਂ ਨੇ ਫੜ ਲਿਆ ਤੇ ਉਸ ਦਾ ਖੂਬ ਕੁਟਾਪਾ ਚਾੜ੍ਹਿਆ।
ਮਿਲੀ ਜਾਣਕਾਰੀ ਮੁਤਾਬਕ ਰਾਮਦਾਸ ਅਠਾਵਲੇ ਅੰਬਰਨਾਥ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਗਏ ਸਨ। ਜਦੋਨ ਉਹ ਪ੍ਰੋਗਰਾਮ ਦੀ ਸਟੇਜ ਤੋਂ ਉਤਰ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਨ੍ਹਾਂ ਦੇ ਕੰਨ ਕੋਲ ਜ਼ੋਰਦਾਰ ਥੱਪੜ ਮਾਰ ਦਿੱਤਾ। ਫਿਰ ਜਦੋਂ ਉਹ ਵਿਅਕਤੀ ਦੌੜਨ ਲੱਗਾ ਤਾਂ ਅਠਾਵਲੇ ਦੇ ਸਮਰਥਕਾਂ ਨੇ ਉਸ ਨੂੰ ਫੜ ਲਿਆ ਤੇ ਉਸ ਦੀ ਕੁੱਟਮਾਰ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਵਰਨਣ ਯੋਗ ਹੈ ਕਿ ਮਰਾਠਾ ਰਿਜ਼ਰਵੇਸ਼ਨ 'ਤੇ ਰਾਮਦਾਸ ਅਠਾਵਲੇ ਨੇ ਕਿਹਾ ਸੀ ਕਿ ਮਰਾਠਾ ਸਮਾਜ ਨੂੰ ਦਿੱਤੀ ਗਈ ਰਿਜ਼ਰਵੇਸ਼ਨ ਅਦਾਲਤ ਵਿੱਚ ਨਹੀਂ ਟਿਕੇਗੀ। ਉਹ ਚਾਹੁੰਦੇ ਹਨ ਕਿ ਮਰਾਠਾ ਸਮਾਜ ਨੂੰ ਰਿਜ਼ਰਵੇਸ਼ਨ ਦਿੱਤੀ ਜਾਵੇ, ਪਰ ਸੂਬਾ ਸਰਕਾਰ ਨੇ ਜਿਸ ਤਰ੍ਹਾਂ ਰਿਜ਼ਰਵੇਸ਼ਨ ਦਿੱਤੀ ਹੈ, ਉਹ ਕਾਨੂੰਨ ਨਹੀਂ ਹੈ। ਅਠਾਵਲੇ 'ਤੇ ਹੋਇਆ ਹਮਲਾ ਉਨ੍ਹਾਂ ਦੇ ਇਸ ਬਿਆਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ