Welcome to Canadian Punjabi Post
Follow us on

28

March 2024
 
ਕੈਨੇਡਾ

ਸਪਲਾਈ ਵਧਣ ਨਾਲ ਪਹਿਲੀ ਤੇ ਦੂਜੀ ਡੋਜ਼ ਦਰਮਿਆਨ ਘੱਟ ਸਕਦਾ ਹੈ ਫਾਸਲਾ : ਵੈਕਸੀਨ ਪੈਨਲ

April 07, 2021 11:32 PM

ਓਟਵਾ, 7 ਅਪਰੈਲ (ਪੋਸਟ ਬਿਊਰੋ) : ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ (ਐਨ ਏ ਸੀ ਆਈ) ਵੱਲੋਂ ਆਪਣੇ ਵੱਲੋਂ ਕੀਤੀਆਂ ਗਈਆਂ ਸਿਫਾਰਿਸ਼ਾਂ ਨੂੰ ਇੱਕ ਵਾਰੀ ਮੁੜ ਸਹੀ ਠਹਿਰਾਉ਼ਦਿਆਂ ਇਹ ਦੁਹਰਾਇਆ ਜਾ ਰਿਹਾ ਹੈ ਕਿ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਵਿੱਚ ਚਾਰ ਮਹੀਨੇ ਦੀ ਦੇਰ ਕੀਤੀ ਜਾ ਸਕਦੀ ਹੈ। ਪਰ ਹੁਣ ਐਨ ਏ ਸੀ ਆਈ ਦਾ ਕਹਿਣਾ ਹੈ ਕਿ ਕੈਨੇਡਾ ਨੂੰ ਹਾਸਲ ਹੋ ਰਹੀ ਕੋਵਿਡ-19 ਵੈਕਸੀਨ ਦੀ ਵਾਧੂ ਸਪਲਾਈ ਕਾਰਨ ਹਰ ਕਿਸੇ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਤੇ ਦੋ ਡੋਜ਼ਾਂ ਦਰਮਿਆਨ ਚਾਰ ਮਹੀਨੇ ਲਈ ਉਡੀਕ ਕਰਨ ਦੀ ਕੋਈ ਲੋੜ ਨਹੀਂ।
ਐਨ ਏ ਸੀ ਆਈ ਅਧਿਕਾਰੀਆਂ ਦੇ ਨਾਲ ਨਾਲ ਪ੍ਰੋਵਿੰਸ਼ੀਅਲ ਤੇ ਫੈਡਰਲ ਹੈਲਥ ਅਧਿਕਾਰੀਆਂ ਵੱਲੋਂ ਬੁੱਧਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਆਖਿਆ ਗਿਆ ਹੈ ਕਿ ਵੈਕਸੀਨ ਸਪਲਾਈ ਵਿੱਚ ਸੁਧਾਰ ਹੋਣ ਕਾਰਨ ਪਹਿਲੀ ਤੇ ਦੂਜੀ ਡੋਜ਼ ਵਿੱਚ ਫਰਕ ਚਾਰ ਮਹੀਨੇ ਤੋਂ ਵੀ ਘੱਟ ਰਹਿਣ ਦੀ ਉਮੀਦ ਹੈ। ਐਨ ਏ ਸੀ ਆਈ ਦੇ ਵਾਈਸ ਚੇਅਰ ਡਾ· ਸ਼ੈਲੀ ਡੀਕਸ ਨੇ ਆਖਿਆ ਕਿ ਹੁਣ ਇਸ ਵੈਕਸੀਨ ਦੀ ਪਹਿਲੀ ਤੇ ਦੂਜੀ ਡੋਜ਼ ਦਰਮਿਆਨ ਡੇਢ ਤੋਂ ਦੋ ਮਹੀਨੇ ਦਾ ਫਰਕ ਰਹਿ ਜਾਵੇਗਾ।  
ਐਨ ਏ ਸੀ ਆਈ ਦੀ ਚੇਅਰ ਡਾ· ਕੈਰੋਲੀਨ ਕੁਆਕ ਨੇ ਆਖਿਆ ਕਿ ਸਪਲਾਈ ਵੱਧ ਜਾਣ ਕਾਰਨ ਇਹ ਵਕਫਾ ਹੋਰ ਵੀ ਘਟਣ ਦੀ ਉਮੀਦ ਹੈ।ਬੁੱਧਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਐਨ ਏ ਸੀ ਆਈ ਨੇ ਆਖਿਆ ਕਿ ਦੂਜੀ ਡੋਜ਼ ਜਿੰਨੀ ਜਲਦੀ ਸੰਭਵ ਹੋ ਸਕੇ ਦਿੱਤੀ ਜਾਣੀ ਚਾਹੀਦੀ ਹੈ। ਪਹਿਲ ਉਨ੍ਹਾਂ ਨੂੰ ਦੇਣੀ ਚਾਹੀਦੀ ਹੈ ਜਿਹੜੇ ਹਾਈ ਰਿਸਕ ਹੋਣ ਤੇ ਜਿਨ੍ਹਾਂ ਨੂੰ ਗੰਭੀਰ ਬਿਮਾਰੀ ਹੋਵੇ।ਕਮੇਟੀ ਨੇ ਇਹ ਵੀ ਪਾਇਆ ਕਿ ਪਹਿਲੀ ਤੇ ਦੂਜੀ ਡੋਜ਼ ਦਰਮਿਆਨ ਕਿੰਨਾ ਫਰਕ ਹੋਣਾ ਚਾਹੀਦਾ ਹੈ ਇਸ ਦੀ ਚੋਣ ਸਬੰਧਤ ਜਿਊਰਿਸਡਿਕਸ਼ਨ ਵੱਲੋਂ ਕੀਤੀ ਜਾ ਸਕਦੀ ਹੈ।   
 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ