Welcome to Canadian Punjabi Post
Follow us on

10

July 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਮਿਸੀਸਾਗਾ ਦੇ ਇੱਕ ਵਿਅਕਤੀ `ਤੇ ਕਸਟਡੀ ਦੌਰਾਨ ਡਿਵੀਜ਼ਨਲ ਸੈੱਲ ਬਲਾਕ ਨੂੰ ਨੁਕਸਾਨ ਪਹੁੰਚਾਉਣ ਦੇ ਲੱਗੇ ਦੋਸ਼ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ
 
ਟੋਰਾਂਟੋ/ਜੀਟੀਏ

ਨਿੱਕੇ ਬੱਚੇ ਵੀ ਮਹਿਫੂਜ਼ ਨਹੀਂ ਹਨ ਕੋਵਿਡ-19 ਤੋਂ

April 08, 2021 09:34 AM

ਟੋਰਾਂਟੋ, 7 ਅਪਰੈਲ (ਪੋਸਟ ਬਿਊਰੋ) : ਇੱਕ ਮਾਂ, ਜਿਸ ਦਾ ਸਾਰਾ ਪਰਿਵਾਰ ਕੋਵਿਡ-19 ਕਾਰਨ ਬਿਮਾਰ ਪੈ ਗਿਆ, ਵੱਲੋਂ ਸਾਰੇ ਮਾਪਿਆਂ ਨੂੰ ਇਹ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਕੋਵਿਡ-19 ਦੇ ਲੱਛਣਾਂ ਤੋਂ ਨਿੱਕੇ ਬੱਚੇ ਵੀ ਮਹਿਫੂਜ਼ ਨਹੀਂ ਹਨ।
33 ਸਾਲਾ ਅਵੀਵਾ ਡੈਨੀਅਲ ਨੇ ਆਖਿਆ ਕਿ ਇਹ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਤਜ਼ਰਬਾ ਹੈ। ਖਾਸਤੌਰ ਉੱਤੇ ਉਨ੍ਹਾਂ ਮਾਪਿਆਂ ਲਈ ਜਿਨ੍ਹਾਂ ਦੇ ਬੱਚੇ ਨਿੱਕੇ ਹਨ।ਅਵੀਵਾ ਦੇ ਦੋ ਛੋਟੇ ਬੱਚਿਆਂ ਨੂੰ ਡੇਅਕੇਅਰ ਦੇ ਇਨਫੈਂਟ ਰੂਮ ਤੋਂ ਕੋਵਿਡ-19 ਦੇ ਸੰਪਰਕ ਵਿੱਚ ਆਉਣ ਕਾਰਨ ਕੁੱਝ ਦਿਨਾਂ ਵਿੱਚ ਹੀ ਲੱਛਣ ਨਜ਼ਰ ਆਉਣ ਲੱਗੇ। ਜਲਦ ਹੀ ਚਾਰ ਜੀਆਂ ਦਾ ਉਨ੍ਹਾਂ ਦਾ ਪਰਿਵਾਰ ਵੀ ਪਾਜ਼ੀਟਿਵ ਆ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਤਿੰਨ ਸਾਲਾ ਬੱਚੇ ਨੂੰ ਜ਼ੁਕਾਮ ਵਰਗੇ ਲੱਛਣ ਸਨ ਤੇ ਉਹ ਬਹੁਤ ਮਾਮੂਲੀ ਸਨ ਪਰ ਇੱਕ ਸਾਲ ਦੇ ਬੱਚੇ ਨੂੰ ਪੰਜ ਦਿਨ ਲਈ ਬੁਖਾਰ ਹੋਇਆ, ਉਸ ਦੇ ਦਿਲ ਦੀ ਧੜਕਨ ਵੀ ਤੇਜ਼ ਹੋਈ, ਬਲੱਡ ਪ੍ਰੈਸ਼ਰ ਘੱਟ ਰਿਹਾ ਤੇ ਉਸ ਨੂੰ ਰਹਿ ਰਹਿ ਕੇ ਤੇਂਜ਼ ਖੰਘ ਛਿੜਦੀ ਸੀ।ਬੱਚੇ ਦੀਆਂ ਉਂਗਲਾ ਵੀ ਨੀਲੀਆਂ ਪੈ ਗਈਆਂ।
ਉਸ ਨੂੰ ਹਾਸਪਿਟਲ ਫੌਰ ਸਿੱਕ ਚਿਲਡਰਨ ਲਿਜਾਇਆ ਗਿਆ ਜਿੱਥੇ ਉਸ ਨੂੰ ਤਿੰਨ ਦਿਨਾਂ ਲਈ ਦਾਖਲ ਰੱਖਿਆ ਗਿਆ। ਪ੍ਰੋਵਿੰਸ਼ੀਅਲ ਅੰਕੜਿਆਂ ਅਨੁਸਾਰ ਲਾਇਸੰਸਸ਼ੁਦਾ ਚਾਈਲਡ ਕੇਅਰ ਫੈਸਿਲਿਟੀਜ਼ ਵਿੱਚ ਕੋਵਿਡ-19 ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 2,222 ਕੇਸ ਪਾਏ ਗਏ ਹਨ। ਪਰ ਇਨ੍ਹਾਂ ਵਿੱਚੋਂ ਬਹੁਤ ਮਾਮਲੇ ਪਿਛਲੇ ਦੋ ਹਫਤਿਆਂ ਵਿੱਚ ਹੀ ਸਾਹਮਣੇ ਆਏ ਹਨ, 113 ਤਾਂ ਬੁੱਧਵਾਰ ਨੂੰ ਹੀ ਸਾਹਮਣੇ ਆਏ।ਹੁਣ ਇਸ ਪਰਿਵਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਤੇ ਉਹ ਘਰ ਵਿੱਚ ਹੀ ਜ਼ੇਰੇ ਇਲਾਜ ਹਨ। ਉਨ੍ਹਾਂ ਆਖਿਆ ਕਿ ਉਹ ਆਸ ਕਰਦੇ ਹਨ ਕਿ ਕਿਸੇ ਵੀ ਮਾਪਿਆਂ ਨੂੰ ਇਸ ਤਰ੍ਹਾ ਦੇ ਦਿਨ ਨਾ ਵੇਖਣੇ ਪੈਣ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ ਕੈਨੇਡਾ `ਚ ਵੇਚੇ ਜਾਣ ਵਾਲੇ ਗੈਰ-ਅਲਕੋਹਲਿਕ ਪੀਣ ਵਾਲੇ ਪਦਾਰਥਾਂ `ਚ ਮਿਲੀ ਉੱਲੀ, ਮੰਗਵਾਏ ਵਾਪਿਸ ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫ਼ਲਾਵਰ ਸਿਟੀ ਫ਼ਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’ ਸੋਨੀਆ ਸਿੱਧੂ ਵੱਲੋਂ ‘ਕੈਨੇਡਾ ਡੇਅ’ ਮੌਕੇ ਸਲਾਨਾ ‘ਬਾਰ-ਬੀਕਿਊ’ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਿਆ ਹਿੱਸਾ ਛੁਰੇਬਾਜ਼ੀ ਦੌਰਾਨ ਮਾਰੇ ਗਏ ਲੜਕੇ ਦੀ ਪੁਲਿਸ ਨੇ ਕੀਤੀ ਪਛਾਣ ਮਿਸੀਸਾਗਾ ਵਿੱਚ ਹਾਈਵੇਅ 401 'ਤੇ ਕਈ ਵਾਹਨਾਂ ਦੀ ਟੱਕਰ ਵਿੱਚ 2 ਗੰਭੀਰ ਜ਼ਖਮੀ ਵੁੱਡਬਾਈਨ ਪਾਰਕ ਨੇੜੇ ਛੁਰੇਬਾਜ਼ੀ ਦੀ ਘਟਨਾ `ਚ ਨਾਬਾਲਿਗ ਦੀ ਮੌਤ ਗੌਰਡਨ ਰੈਂਡਲ ਸੀਨੀਅਰ ਕਲੱਬ ਵੱਲੋਂ ਮਨਾਈ ਗਈ ਪਿਕਨਿਕ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਐਸੋਸੀਏਸ਼ਨ ਨੇ ਸਲਾਨਾ ਪਿਕਨਿਕ ਮਨਾਈ ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀ