Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਯੂ ਪੀ ਵਿੱਚ ਭਾਜਪਾ ਸਰਕਾਰ ਹੇਠ ਭਾਜਪਾ ਵਿਧਾਇਕ ਦਾ ਲੰਮੇ ਪੈ ਕੇ ਪ੍ਰਦਰਸ਼ਨ

April 08, 2021 09:52 AM

* ਚੀਕਾਂ ਮਾਰ ਕੇ ਕਿਹਾ: ਐੱਸ ਪੀ ਮੈਨੂੰ ਗੋਲੀ ਮਾਰ ਦੇਵੇਗਾ


ਪ੍ਰਤਾਪਗੜ੍ਹ, 7 ਅਪਰੈਲ, (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਵਿੱਚ ਪੰਚਾਇਤੀ ਚੋਣਾਂ ਦੌਰਾਨ ਆਪਣੇ ਇੱਕ ਸਮਰਥਕ ਦਾ ਨਾਮ ਕੱਟੇ ਜਾਣ ਅਤੇ ਕਈ ਹੋਰ ਮੁੱਦਿਆਂ ਦੀ ਸ਼ਿਕਾਇਤ ਕਰਨ ਦੇਲਈਡਿਸਟ੍ਰਿਕਟ ਮੈਜਿਸਟਰੇਟ (ਡੀ ਐੱਮ)ਦੇ ਘਰ ਗਏ ਰਾਨੀਗੰਜ ਹਲਕੇ ਦੇ ਭਾਜਪਾ ਵਿਧਾਇਕ ਧੀਰਜ ਓਝਾ ਡੀ ਐੱਮ ਰਿਹਾਇਸ਼ ਦੇ ਬਾਹਰ ਲੰਮੇ ਪੈ ਗਏ ਅਤੇ ਪ੍ਰਦਰਸ਼ਨ ਕਰਨਲੱਗੇ। ਇਸ ਨਾਲ ਸਨਸਨੀ ਫੈਲ ਗਈ।
ਅਸਲ ਵਿੱਚ ਭਾਜਪਾ ਵਿਧਾਇਕ ਡੀ ਐੱਮ ਦੇ ਕੈਂਪ ਆਫਿਸ ਦੇ ਚੈਂਬਰ ਵਿੱਚ ਧਰਨੇ ਉੱਤੇ ਬੈਠ ਗਏ ਤਾਂਐੱਸ ਪੀ ਆਕਾਸ਼ ਤੋਮਰ ਅਤੇ ਜਿ਼ਲਾ ਅਧਿਕਾਰੀ ਨਿਤਿਨ ਬੰਸਲ ਨੇ ਓਥੇ ਜਾ ਕੇ ਉਨ੍ਹਾਂ ਨਾਲ ਬੰਦ ਕਮਰੇ ਵਿੱਚ ਗੱਲ ਕਰਨਲਈ ਮਨਾਉਣ ਦੀ ਕੋਸ਼ਿਸ਼ ਕੀਤੀ।ਕੁਝ ਦੇਰ ਬਾਅਦ ਵਿਧਾਇਕ ਕਮਰੇ ਤੋਂ ਚੀਕਦੇ ਹੋਏ ਬਾਹਰ ਨਿਕਲੇ ਤੇ ਜ਼ਮੀਨ ਉੱਤੇ ਲੰਮੇ ਪੈ ਕੇ ਹੰਗਾਮਾ ਕਰਦੇ ਹੋਏ ਚੀਕਣ ਲੱਗੇ ਕਿ ਐੱਸ ਪੀ ਬਹੁਤ ਖਤਰਨਾਕ ਹੈ, ਉਹ ਮੈਨੂੰ ਗੋਲੀ ਮਾਰ ਦੇਵੇਗਾ। ਵਿਧਾਇਕ ਨੂੰ ਹੰਗਾਮਾ ਕਰਦਾ ਵੇਖ ਕੇ ਉਨ੍ਹਾਂ ਦੇ ਸਮਰਥਕ ਵੀ ਭੀੜ ਲਾ ਕੇ ਹੰਗਾਮਾ ਕਰਨ ਲੱਗ ਪਏ ਅਤੇ ਉਨ੍ਹਾਂ ਨੇ ਐੱਸ ਪੀ ਉੱਤੇਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਹੱਥੋਪਾਈ ਕਰਨ ਦੇ ਦੋਸ਼ ਵੀ ਲਾਏ।
ਵਿਧਾਇਕ ਧੀਰਜ ਓਝਾ ਨੇ ਦੱਸਿਆ ਕਿ ਮੈਂ ਡੀ ਐੱਮਦੇ ਘਰਇਸ ਲਈ ਧਰਨੇ ਉੱਤੇ ਬੈਠਾ ਹਾਂ ਕਿ ਸ਼ਿਵਗੜ੍ਹ ਦੇ ਦਬੰਗ ਵਿਅਕਤੀ ਖਿਲਾਫਇੱਕ ਵਿਅਕਤੀ ਅਤੇ ਉਸਦੀ ਪਤਨੀ ਚੋਣ ਲੜਨਾ ਚਾਹੁੰਦੇ ਸਨ, ਪਰ ਪ੍ਰਸ਼ਾਸਨ ਨੇ ਵੋਟਰ ਸੂਚੀ ਤੋਂ ਉਨ੍ਹਾਂ ਦਾ ਨਾਮ ਕੱਟ ਦਿੱਤਾ। ਉੱਥੇ ਦੇ ਬੂਥ ਲੈਵਲ ਅਫਸਰ ਵੀ ਲਿਖ ਕੇ ਦੇ ਰਹੇ ਹਨ, ਪਰ ਸਾਰੇ ਅਫਸਰ ਇਸਕੇਸ ਨੂੰ ਲਟਕਾ ਰਹੇ ਹਨ। ਰਾਹੁਲ ਯਾਦਵ ਐੱਸ ਡੀ ਐੱਮਤੇ ਸਤੀਸ਼ ਤ੍ਰਿਪਾਠੀ ਐਡੀਸ਼ਨਲ ਮੈਜਿਸਟਰੇਟ ਨੇ ਕੋਈ ਜਾਂਚ ਨਹੀਂ ਕੀਤੀ ਅਤੇ ਅੱਜਤੱਕਉਸ ਦਾ ਵੋਟਰ ਸੂਚੀਵਿੱਚ ਨਾਮ ਦਰਜ ਨਹੀਂ ਹੋਇਆ। ਪੰਜ ਮਹੀਨੇ ਤੋਂ ਉਸ ਨੂੰ ਪ੍ਰਸ਼ਾਸਨ ਭਜਾ ਰਿਹਾ ਹੈ। ਉਸ ਦੇ ਪਰਿਵਾਰ ਨੂੰ ਧਮਕੀਆਂ ਵੀ ਮਿਲੀਆਂ, ਪਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ