Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਵਿਸ਼ੇਸ਼ ਜੱਜ ਵੱਲੋਂ ਵਕੀਲ ਨੂੰ ਝਾੜ: ਕੋਰਟ ਦੇ ਫੈਸਲੇ ਲੰਚ ਰੂਮ, ਕੌਫ਼ੀ ਸ਼ਾਪ ਦੀਆਂ ਗੱਲਾਂ ਨਾਲ ਪ੍ਰਭਾਵਤ ਨਹੀਂ ਹੁੰਦੇ

December 10, 2018 08:32 AM

ਨਵੀਂ ਦਿੱਲੀ, 9 ਦਸੰਬਰ (ਪੋਸਟ ਬਿਊਰੋ)- ਮਨਮੋਹਨ ਸਿੰਘ ਸਰਕਾਰ ਦੇ ਵਕਤ ਹੋਏ ਕੋਲਾ ਬਲਾਕ ਅਲਾਟਮੈਂਟ ਕੇਸ ਦੀ ਸੁਣਵਾਈ ਕਰ ਰਹੀ ਵਿਸ਼ੇਸ਼ ਅਦਾਲਤ ਨੇ ਕਿਹਾ ਕਿ ਵਕੀਲਾਂ ਤੇ ਜੱਜਾਂ ਦੀ ਲੰਚ ਰੂਮ ਜਾਂ ਕੌਫੀ ਸ਼ਾਪ ਵਿਚ ਹੋਈ ਗੱਲਬਾਤ ਨਾਲ ਅਦਾਲਤੀ ਕਾਰਵਾਈ ਜਾਂ ਫ਼ੈਸਲੇ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਹੀਂ ਹੋਇਆ ਕਰਦੇ।
ਵਿਸ਼ੇਸ਼ ਜੱਜ ਭਰਤ ਪਰਾਸ਼ਰ ਨੇ ਦੋ ਸਾਬਕਾ ਕੋਲਾ ਅਫਸਰਾਂ ਦੇ ਵਕੀਲ ਰਾਹੁਲ ਤਿਆਗੀ ਦੀ ਦਲੀਲ ਉੱਤੇ ਕਿਹਾ ਕਿ ਮੈਂ ਵਕੀਲ ਨੂੰ ਯਾਦ ਦਿਵਾਉਣਾ ਚਾਹਾਂਗਾ ਕਿ ਕੌਫੀ ਸ਼ਾਪ ਜਾਂ ਲੰਚ ਰੂਮ ਵਿਚ ਜੱਜਾਂ ਬਾਰੇ ਵਕੀਲਾਂ ਦੀਆਂ ਗੱਲਾਂ ਨਾਲ ਕਿਸੇ ਵੀ ਅਦਾਲਤ ਦੀ ਕਾਰਵਾਈ ਜਾਂ ਕੋਈ ਅਦਾਲਤੀ ਫ਼ੈਸਲਾ ਪ੍ਰਭਾਵਤ ਨਹੀਂ ਹੁੰਦਾ। ਇਸ ਤੋਂ ਪਹਿਲਾਂ ਬਚਾਅ ਪੱਖ ਦੇ ਵਕੀਲ ਰਾਹੁਲ ਤਿਆਗੀ ਨੇ ਅਦਾਲਤ ਵਿਚ ਕਿਹਾ ਸੀ ਕਿ ‘ਬਾਰ` ਵਿਚ ਚਰਚਾ ਹੈ ਕਿ ਅਦਾਲਤ ਨੇ ਜਿਨ੍ਹਾਂ ਲੋਕਾਂ ਨੂੰ ਦੋਸ਼ੀ ਮੰਨ ਕੇ ਜੇਲ੍ਹ ਭੇਜਿਆ, ਉਨ੍ਹਾਂ ਨੂੰ ਸੁਣਵਾਈ ਵੇਲੇ ਕੇਵਲ ਉਨ੍ਹਾਂ ਦੇ ਵਿਹਾਰ ਦੇ ਆਧਾਰ `ਤੇ ਭੇਜ ਦਿੱਤਾ ਹੈ।
ਵਰਨਣ ਯੋਗ ਹੈ ਕਿ ਪੰਜ ਦਸੰਬਰ ਨੂੰ ਆਪਣੇ ਫ਼ੈਸਲੇ ਵਿਚ ਵਿਸ਼ੇਸ਼ ਜੱਜ ਨੇ ਸਾਬਕਾ ਕੋਲਾ ਸਕੱਤਰ ਐੱਚ ਸੀ ਗੁਪਤਾ ਅਤੇ ਦੋ ਸਾਬਕਾ ਅਫਸਰਾਂ ਕੇ ਐੱਸ ਯੋਫਾ ਅਤੇ ਕੇ ਸੀ ਸਮਰੀਆ ਨੂੰ ਦੋਸ਼ੀ ਮੰਨ ਕੇ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਨੂੰ ਪੱਛਮੀ ਬੰਗਾਲ ਦੇ ਮੋਈਰਾ-ਮਧੂਜੋਰ ਕੋਲਾ ਬਲਾਕ ਨੂੰ ਵਿਕਾਸ ਮੈਟਲ ਐਂਡ ਪਾਵਰ ਲਿਮਟਿਡ (ਵੀ ਐੱਮ ਪੀ ਐੱਲ) ਨੂੰ ਅਲਾਟ ਕਰਨ ਦਾ ਦੋਸ਼ੀ ਮੰਨਿਆ ਗਿਆ ਸੀ। ਇਨ੍ਹਾਂ ਦੇ ਵਕੀਲ ਰਾਹੁਲ ਤਿਆਗੀ ਨੇ ਸਜ਼ਾ ਤੈਅ ਕੀਤੇ ਜਾਣ ਦੀ ਬਹਿਸ ਦੌਰਾਨ ਕਿਹਾਸੀ ਕਿ ਉਹ ਯੋਫਾ ਅਤੇ ਸਮਰੀਆ ਦੇ ਵਕੀਲ ਨਹੀਂ ਰਹਿਣਗੇ, ਕਿਉਂਕਿ ਉਨ੍ਹਾਂ ਨੂੰ ਨਿਰਦੋਸ਼ ਹੋਣ ਦੇ ਬਾਵਜੂਦ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਉੱਤੇ ਅਦਾਲਤ ਨੇ ਕਿਹਾ ਕਿ ਵਕੀਲ ਦਾ ਇਹ ਬਿਆਨ ਠੀਕ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼