Welcome to Canadian Punjabi Post
Follow us on

22

April 2021
ਪੰਜਾਬ

ਕੋਰੋਨਾ ਕਾਰਨ ਸਖਤੀ ਹੇਠ ਸਾਰੇ ਪੰਜਾਬ ਵਿੱਚ ਨਾਈਟ ਕਰਫਿਊ ਲਾਗੂ

April 08, 2021 09:54 AM

* ਸਿਆਸੀ ਰੈਲੀਆਂ ਉੱਤੇ ਪਾਬੰਦੀਆਂ ਲਾਈਆਂ ਗਈਆਂ


ਚੰਡੀਗੜ੍ਹ, 7 ਅਪਰੈਲ, (ਪੋਸਟ ਬਿਊਰੋ)- ਪੰਜਾਬ ਵਿਚ ਕੋਵਿਡ ਦੇ ਕੇਸਾਂ ਦੀ ਵਧੀ ਗਿਣਤੀ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਰੈਲੀਆਂ ਉੱਤੇ ਪੂਰੀ ਪਾਬੰਦੀ ਦੇ ਹੁਕਮ ਜਾਰੀ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਿਆਸੀ ਆਗੂਆਂਸਮੇਤ ਹਰ ਕਿਸੇ ਵਿਅਕਤੀ ਦੇ ਖਿਲਾਫ ਮਹਾਮਾਰੀ (ਐਪੀਡੈਮਿਕਸ) ਐਕਟ ਦੇ ਕੇਸ ਦਰਜ ਕੀਤੇ ਜਾਣਗੇ।
ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਰਾਜ ਵਿੱਚ ਰਾਤ ਦੇ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕਚੱਲਣ ਵਾਲੇ ਨਾਈਟ ਕਰਫਿਊ, ਜਿਹੜਾ ਅਜੇ ਤੱਕ 12 ਜ਼ਿਲ੍ਹਿਆਂ ਤੱਕਸੀਮਤ ਸੀ, ਦਾ ਘੇਰਾ ਵਧਾ ਕੇ ਇਹ ਪੂਰੇ ਪੰਜਾਬਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਤੇ ਇਸ ਦੌਰਾਨ ਅੰਤਿਮ ਰਸਮਾਂ/ਦਾਹ-ਸਸਕਾਰ/ ਵਿਆਹਾਂ ਆਦਿ ਮੌਕੇ ਇਨ-ਡੋਰ ਇਕੱਠਾਂ ਲਈ ਲੋਕਾਂ ਦੀ ਗਿਣਤੀ ਸਿਰਫ 50 ਅਤੇ ਆਊਟਡੋਰ ਇਕੱਠਾਂ ਲਈ 100 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਸਰਕਾਰੀ ਮੁਲਾਜ਼ਮਾਂ ਲਈ ਦਫਤਰੀ ਸਮੇਂ ਦੌਰਾਨਮਾਸਕ ਪਾਉਣਾ ਲਾਜ਼ਮੀ ਕਰਾਰ ਕਰ ਦਿੱਤਾ ਗਿਆ ਹੈ। ਇਹ ਨਵੀਆਂ ਪਾਬੰਦੀਆਂ ਪਹਿਲੀਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਕੂਲਾਂ ਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨਾ ਸ਼ਾਮਲ ਹੈ, 30 ਅਪਰੈਲ ਤੱਕ ਲਾਗੂ ਰਹਿਣਗੀਆਂ। ਸ਼ਾਪਿੰਗ ਮਾਲਜ਼ ਦੇਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਅਤੇ ਉਨ੍ਹਾਂ ਦੁਕਾਨਾਂਵਿੱਚ ਕਿਸੇ ਵੀ ਸਮੇਂ 20 ਤੇ ਮਾਲ ਵਿੱਚਇੱਕੋ ਸਮੇਂ 200 ਤੋਂ ਵੱਧ ਵਿਅਕਤੀ ਦਾਖਲ ਹੋ ਸਕਦੇ ਹਨ।
ਇਸ ਦੌਰਾਨ ਕੋਵਿਡ ਦੀ ਹਾਲਤ ਦੀ ਹਫਤਾਵਾਰੀ ਘੋਖ ਕਰਦੇ ਵਕਤਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਵਿੱਚ ਪਾਜ਼ੇਟਿਵ ਕੇਸਾਂ ਅਤੇ ਮੌਤ ਦੀਆਂ ਦਰਾਂ ਵਿੱਚ ਵਾਧੇ ਉੱਤੇ ਚਿੰਤਾ ਜ਼ਾਹਿਰ ਕੀਤੀ ਤੇ ਕਿਹਾ ਕਿ ਚਿੰਤਾ ਦੀ ਗੱਲ ਹੈ ਕਿ ਪੰਜਾਬ ਵਿੱਚ 85 ਫੀਸਦੀ ਤੋਂ ਵੱਧ ਕੇਸ ਯੂ ਕੇ ਵਾਇਰਸ ਦੇ ਹਨ, ਜੋ ਵੱਧ ਤੇਜ਼ੀ ਨਾਲ ਫੈਲਦਾ ਤੇ ਵੱਧ ਜ਼ਹਿਰੀਲਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਵਿਡ ਕੇਸਾਂਵਿੱਚ ਵਾਧੇ ਨੂੰ ਰੋਕਣ ਲਈ ਕਰੜੇ ਕਦਮ ਚੁੱਕਣ ਤੋਂ ਬਿਨਾ ਹੋਰ ਕੋਈ ਰਾਹ ਨਹੀਂ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਲਾਈਆਂ ਪਾਬੰਦੀਆਂ ਨਾਲ ਬੀਤੇ ਦਿਨਾਂ ਦੌਰਾਨ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਿੱਚ ਕੁਝ ਸਥਿਰਤਾ ਆਈ ਹੈ। ਉਨ੍ਹਾਂ ਕਿਹਾ ਕਿ ਰਾਜਸੀ ਇਕੱਠਾਂ ਉੱਤੇ ਪਾਬੰਦੀ ਲਾਉਣੀ ਪਈ ਹੈ, ਕਿਉਂਕਿ ਸਿਆਸੀ ਦਲਾਂ ਨੇਇਨ੍ਹਾਂ ਇਕੱਠਾਂ ਤੋਂ ਪਰਹੇਜ਼ ਕਰਨ ਲਈ ਉਨ੍ਹਾਂ ਦੀਆਂ ਅਪੀਲਾਂ ਨੂੰ ਅਣਸੁਣੇ ਕਰ ਦਿੱਤਾ ਸੀ, ਜਦ ਕਿ ਕਾਂਗਰਸ ਨੇ ਆਪਣੇ ਤੌਰ ਉੱਤੇ ਪਹਿਲਾਂ ਹੀ ਬੀਤੇ ਮਹੀਨੇ ਐਲਾਨ ਕਰ ਦਿੱਤਾ ਸੀ ਕਿ ਪਾਰਟੀ ਅਜੇਕੋਈਵੀ ਜਨਤਕ ਮੀਟਿੰਗ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂਆਂ, ਜਿਨ੍ਹਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹਨ, ਨੇ ਬਿਨਾਂ ਸੁਰੱਖਿਆ ਉਪਾਵਾਂ ਦਾ ਖਿਆਲ ਰੱਖੇ ਸਿਆਸੀ ਰੈਲੀਆਂ ਕੀਤੀਆਂ ਹਨ। ਉਨ੍ਹਾਂ ਦੇ ਵਤੀਰੇ ਉੱਤੇ ਹੈਰਾਨੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਿਹਾਰ ਇਨ੍ਹਾਂ ਆਗੂਆਂ ਨੂੰ ਸ਼ੋਭਦਾ ਨਹੀਂ। ਉਨ੍ਹਾਂ ਕਿਹਾ, ‘ਤੁਸੀਂ ਲੋਕਾਂ ਤੋਂ ਬਿਮਾਰੀ ਬਾਰੇ ਗੰਭੀਰਤਾ ਦੀ ਆਸਕਿਵੇਂ ਕਰ ਸਕਦੇ ਹੋ, ਜੇ ਸੀਨੀਅਰ ਸਿਆਸੀ ਆਗੂ ਇੰਜਵਿਹਾਰ ਕਰਨਗੇ।’ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਉਲੰਘਣਾਵਾਂ ਵੱਲ ਸਖ਼ਤ ਰੁਖ ਅਪਣਾਉਣਾ ਪਵੇਗਾ ਤੇ ਅਜਿਹਾ ਕਰਨ ਵਾਲੇ ਸਿਆਸੀ ਆਗੂਆਂ ਉੱਤੇ ਵੀ ਕੇਸ ਦਰਜ ਕਰਨੇ ਪੈਣਗੇ।

Have something to say? Post your comment
ਹੋਰ ਪੰਜਾਬ ਖ਼ਬਰਾਂ
ਕੈਨੇਡਾ ਜਾਣ ਵਾਸਤੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਯਾਤਰੀਆਂ ਵੱਲੋਂ ਹੰਗਾਮਾ
ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ
ਕੋਟਕਪੂਰਾ ਗੋਲ਼ੀਕਾਂਡ ਦਾ ਮੁੱਖ ਗਵਾਹ ਅਜੀਤ ਸਿੰਘ ਪੰਜਾਬ ਸਰਕਾਰ ਉੱਤੇ ਭੜਕਿਆ
ਫੂਲਕਾ ਨੇ ਕੁੰਵਰ ਦੇ ਦੋਸ਼ ਨਕਾਰ ਕੇ ਕਿਹਾ: ਕੇਸ ਲੜਨ ਦੀ ਗੱਲ ਉੱਤੇ ਅੱਜ ਵੀ ਕਾਇਮ ਹਾਂ
ਕੁੰਵਰ ਵਿਜੇ ਪ੍ਰਤਾਪ ਦਾ ਸਿੱਧਾ ਦੋਸ਼ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਐਡਵੋਕੇਟ ਜਨਰਲ ਇਕ ਵਾਰੀ ਵੀ ਅਦਾਲਤ ਪੇਸ਼ ਨਹੀਂ ਹੋਇਆ
75 ਸਾਲਾਂ ਤੋਂ ਪੈਨਸ਼ਨ ਲੈ ਰਹੀ 122 ਸਾਲਾ ਬਜ਼ੁਰਗ ਔਰਤ ਦੀ ਮੌਤ
ਅਧਿਆਪਕਾ ਦੇ ਪਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਰਾਏਪੁਰ ਦਾ ਨਿਗਮ ਕਮਿਸ਼ਨਰ ਨੂੰ ਲੀਗਲ ਨੋਟਿਸ
ਲਾਕਡਾਊਨ ਦੇ ਡਰ ਕਾਰਨ ਪਰਵਾਸੀ ਮਜ਼ਦੂਰ ਫਿਰ ਘਰਾਂ ਨੂੰ ਪਰਤਣ ਲੱਗੇ
ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲਈ