Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਕੈਪਟਨ ਅਮਰਿੰਦਰ ਸਿੰਘ ਵਲੋਂ ਜੇਲ੍ਹਾਂ ਦੀਆਂ ਜ਼ਮੀਨਾਂ `ਤੇ ਇੰਡੀਅਨ ਆਇਲ ਦੇ 12 ਰਿਟੇਲ ਆਊਟਲੈਟ ਸਥਾਪਤ ਕਰਨ ਲਈ ਜੇਲ੍ਹ ਵਿਕਾਸ ਬੋਰਡ ਦੀ ਤਜਵੀਜ਼ ਨੂੰ ਹਰੀ ਝੰਡੀ

April 08, 2021 08:42 PM

ਜੇਲ੍ਹ ਵਿਭਾਗ ਵਲੋਂ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਨੂੰ ਮਾਰਕੀਟ ਲਈ ‘ਉਜਾਲਾ ਪੰਜਾਬ’ ਬਰਾਂਡ ਨਾਮ ਨੂੰ ਦਿੱਤੀ ਪ੍ਰਵਾਨਗੀ


ਚੰਡੀਗੜ੍ਹ, 8 ਅਪ੍ਰੈਲ (ਪੋਸਟ ਬਿਊਰੋ): ਜੇਲ੍ਹ ਉਦਯੋਗਾਂ ਦੀਆਂ ਛੁਪੀਆਂ ਵਪਾਰਕ ਸੰਭਾਵਨਾਵਾਂ ਨੂੰ ਖੋਲ੍ਹਣ ਅਤੇ ਨਵੇਂ ਸਰੋਤ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀ.ਪੀ.ਡੀ.ਬੀ.) ਵਲੋਂ ਜੇਲ੍ਹ ਵਿਭਾਗ ਦੀ ਮਾਲਕੀ ਵਾਲੀ ਜ਼ਮੀਨ `ਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ 12 ਰਿਟੇਲ ਆਊਟਲੈਟ (ਪ੍ਰਚੂਨ ਦੁਕਾਨਾਂ) ਸਥਾਪਤ ਕਰਨ ਦੀ ਤਜਵੀਜ਼ ਨੂੰ ਹਰੀ ਝੰਡੀ ਦੇ ਦਿੱਤੀ।
ਨਵੇਂ ਬਣਾਏ ਪੀ.ਪੀ.ਡੀ.ਬੀ. ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਪ੍ਰਾਜੈਕਟਾਂ ਬਾਰੇ ਦੱਸਿਆ ਗਿਆ ਕਿ ਇਸ ਨਾਲ ਜਿੱਥੇ ਰਿਹਾਅ ਹੋਏ 400 ਕੈਦੀਆਂ ਨੂੰ ਰੋਜ਼ਗਾਰ ਮਿਲੇਗਾ ਉਥੇ 40 ਲੱਖ ਰੁਪਏ ਪ੍ਰਤੀ ਮਹੀਨਾ ਮਾਲੀਆ ਆਉਣ ਦੀ ਸੰਭਾਵਨਾ ਹੈ। ਬੋਰਡ ਦੇ ਮੈਂਬਰ ਸਕੱਤਰ ਏ.ਡੀ.ਜੀ.ਪੀ. (ਜੇਲ੍ਹਾਂ) ਪਰਵੀਨ ਸਿਨਹਾ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੰਗੇ ਵਿਵਹਾਰ ਵਾਲੇ ਕੈਦੀਆਂ ਨੂੰ ਵੀ ਇਨ੍ਹਾਂ ਆਊਟਲੈਟ `ਤੇ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਮਹਿਲਾ ਕੈਦੀਆਂ ਨੂੰ ਤਰਜੀਹ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਕੈਦੀਆਂ ਵਲੋਂ ਤਿਆਰ ਕੀਤੇ ਜਾਣ ਵਾਲੇ ਸਾਰੇ ਉਤਪਾਦਾਂ ਦਾ ਮਾਰਕੀਟਿੰਗ ਲਈ ਬਰਾਂਡ ਨਾਮ ‘ਉਜਾਲਾ ਪੰਜਾਬ’ ਰੱਖਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਜੇਲ੍ਹਾਂ ਵਿਚ ਸਥਾਪਤ ਸਾਰੀਆਂ ਫੈਕਟਰੀਆਂ, ਮੌਜ਼ੂਦਾ ਸਮੇਂ ਪੀ.ਪੀ.ਪੀ. ਮੋਡ `ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਚੱਲ ਰਹੇ ਪ੍ਰਾਜੈਕਟਾਂ ਅਤੇ ਓਪਨ ਜੇਲ੍ਹ ਨਾਭਾ ਵਿਖੇ ਕੀਤੀਆਂ ਜਾਂਦੀਆਂ ਵਪਾਰਕ ਗਤੀਵਿਧੀਆਂ ਨੂੰ ਸੰਭਾਲਣ ਦੀ ਵੀ ਬੋਰਡ ਨੂੰ ਪ੍ਰਵਾਨਗੀ ਦਿੱਤੀ ਗਈ।
ਮੌਜ਼ੂਦਾ ਸਮੇਂ ਦੌਰਾਨ ਜੇਲ੍ਹਾਂ ਵਿਚ ਹੋ ਰਹੀਆਂ ਕੁਝ ਵਪਾਰਕ ਗਤੀਵਿਧੀਆਂ ਬਾਰੇ ਮੁੱਖ ਮੰਤਰੀ ਨੂੰ ਸੰਖੇਪ ਜਾਣਕਾਰੀ ਦਿੰਦਿਆਂ ਸਿਨਹਾ ਨੇ ਕਿਹਾ ਕਿ ਬੋਰਡ ਅਧੀਨ ਜੇਲ੍ਹਾਂ ਦੀਆਂ ਫੈਕਟਰੀਆਂ ਵਿਚ ਬੈੱਡਸੀਟਾਂ, ਤੌਲੀਏ, ਪੋਚੇ (ਮੌਪਸ), ਫਰਨੀਚਰ, ਸਟੇਸ਼ਨਰੀ, ਸਾਬਣ, ਫਿਨਾਇਲ ਅਤੇ ਸੈਨੀਟਾਈਜ਼ਰ ਵਰਗੇ ਉਤਪਾਦ ਤਿਆਰ ਕੀਤੇ ਜਾਣਗੇ। ਏ.ਡੀ.ਜੀ.ਪੀ. ਸਿਨਹਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਉਤਪਾਦਾਂ ਨੂੰ ਵਿੱਤੀ ਨਿਯਮਾਂ ਦੇ ਮੌਜ਼ੂਦਾ ਪ੍ਰਬੰਧਾਂ ਅਨੁਸਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਲੋਂ ਸਿੱਧਾ ਹੀ ਖਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਬੋਰਡ ਵਲੋਂ ਮਿਲਕਫੈੱਡ ਅਤੇ ਮਾਰਕਫੈੱਡ ਦੀਆਂ ਮੰਗਾਂ ਦੀ ਪੂਰਤੀ ਲਈ ਇੱਕ ਨਾਲੀਦਾਰ ਬਕਸਿਆਂ (ਕੋਰੇਗੇਟਿਡ ਬਾਕਸ) ਦੀ ਨਿਰਮਾਣ ਯੂਨਿਟ ਸਥਾਪਤ ਕਰਨ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ। ਬੋਰਡ ਨੂੰ ਜੇਲ੍ਹ ਫੈਕਟਰੀਆਂ ਵਿਚ ਬਣੇ ਉਤਪਾਦਾਂ ਦੀ ਸਪਲਾਈ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਸਿਨਹਾ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਵਪਾਰਕ ਤੌਰ `ਤੇ ਕਾਰਗਰ ਅਤੇ ਲਾਹੇਵੰਦ ਬਣਾਉਣ ਲਈ ਪੀ.ਪੀ.ਪੀ. ਢੰਗ ਤਹਿਤ ਬਹੁਤ ਸਾਰੀਆਂ ਇਕਾਈਆਂ ਸਥਾਪਤ ਕੀਤੀਆਂ ਜਾਣਗੀਆਂ ਅਤੇ 3000-4000 ਕੈਦੀਆਂ ਨੂੰ ਹੁਨਰਮੰਦ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਰਿਹਾਈ ਤੋਂ ਬਾਅਦ ਉਹ ਵੱਖ-ਵੱਖ ਥਾਵਾਂ `ਤੇ ਰੁਜ਼ਗਾਰ ਲੈਣ ਦੇ ਯੋਗ ਬਣ ਸਕਣ।
ਮੁੱਖ ਮੰਤਰੀ ਨੇ ਬੋਰਡ ਵਲੋਂ ਪੰਜਾਬ ਤਕਨੀਕੀ ਅਤੇ ਸਕੂਲ ਸਿੱਖਿਆ ਵਿਭਾਗਾਂ ਨਾਲ ਗੱਠਜੋੜ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਜਿਸ ਤਹਿਤ ਜੇਲ੍ਹ ਅੰਦਰ ਆਈ.ਟੀ.ਆਈ ਸਥਾਪਤ ਕੀਤੀਆਂ ਜਾਣਗੀਆਂ ਅਤੇ ਜੇਲ੍ਹਾਂ ਵਿਚ ਕੈਦੀਆਂ ਨੂੰ ਸਿਖਲਾਈ ਦੇਣ ਲਈ ਨੈਸ਼ਨਲ ਓਪਨ ਸਕੂਲ/ਯੂਨੀਵਰਸਿਟੀ ਕੋਰਸ ਵੀ ਚਲਾਏ ਜਾਣਗੇ ਤਾਂ ਜੋ ਰਿਹਾਈ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਯੋਗ ਬਣਾਉਣ ਲਈ ਮੱਦਦ ਮਿਲੇ। ਸਿਨਹਾ ਨੇ ਸੁਝਾਅ ਦਿੱਤਾ ਕਿ ਪੜ੍ਹੇ-ਲਿਖੇ ਕੈਦੀ, ਜਿਨ੍ਹਾਂ ਦੀ ਦੋ ਜਾਂ ਵਧੇਰੇ ਸਾਲਾਂ ਦੀ ਕੈਦ ਬਾਕੀ ਹੈ, ਨੂੰ ਸਿੱਖਿਆ ਵਿਭਾਗ ਦੁਆਰਾ ਅਧਿਆਪਕ ਬਣਨ ਦੀ ਸਿਖਲਾਈ ਦਿੱਤੀ ਜਾ ਸਕਦੀ ਹੈ ਤਾਂ ਜੋ ਉਹ ਹੋਰ ਕੈਦੀਆਂ ਸਿੱਖਿਅਤ ਕਰ ਸਕਣ ਅਤੇ ਉਨ੍ਹਾਂ ਨੂੰ ਓਪਨ ਸਕੂਲ ਅਤੇ ਯੂਨੀਵਰਸਿਟੀਆਂ ਦੇ ਕੋਰਸਾਂ ਨੂੰ ਪਾਸ ਕਰਨ ਵਿਚ ਸਹਾਇਤਾ ਦੇ ਸਕਣ।
ਇਨ੍ਹਾਂ ਪ੍ਰਾਜੈਕਟਾਂ ਦੇ ਲਾਉਣ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਸਲਾਹਕਾਰਾਂ (ਤਕਨੀਕੀ ਨਿਰਦੇਸ਼ਕ/ਸਲਾਹਕਾਰਾਂ, ਲੇਖਾਕਾਰਾਂ ਆਦਿ) ਦੀ ਨਿਯੁਕਤੀ ਲਈ ਬੋਰਡ ਦੀਆਂ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਦਿੱਤੀ।
ਮੁੱਖ ਮੰਤਰੀ ਨੇ ਬੋਰਡ ਦੇ ਗੈਰ ਸਰਕਾਰੀ ਮੈਂਬਰ ਤੇ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਬੰਧਕੀ ਟਰੱਸਟੀ ਐੱਸ.ਪੀ.ਐੱਸ.ਉਬਰਾਏ ਵਲੋਂ ਕੈਦੀਆਂ ਲਈ ਜੇਲ੍ਹਾਂ ਵਿਚ ਪੰਜ ਮੈਡੀਕਲ ਲੈਬਾਰਟਰੀਆਂ ਸਥਾਪਤ ਕਰਨ ਦੀ ਤਜਵੀਜ਼ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਲੈਬਜ਼ ਨੂੰ ਸਥਾਪਤ ਕਰਨ ਦਾ ਖਰਚਾ ਟਰੱਸਟ ਵਲੋਂ ਕੀਤਾ ਜਾਵੇਗਾ।
ਮੀਟਿੰਗ ਵਿਚ ਜੇਲ੍ਹਾਂ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪ੍ਰਮੁੱਖ ਸਕੱਤਰ ਜੇਲ੍ਹਾਂ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਉਦਯੋਗ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਨੁਰਾਗ ਵਰਮਾ ਅਤੇ ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ