Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬੁਲੰਦਸ਼ਹਿਰ ਹਿੰਸਾ : ਇੰਸਪੈਕਟਰ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਫੌਜੀ ਕਸ਼ਮੀਰ ਵਿੱਚੋਂ ਗ੍ਰਿਫਤਾਰ

December 10, 2018 08:36 AM

ਸ੍ਰੀਨਗਰ, 9 ਦਸੰਬਰ (ਪੋਸਟ ਬਿਊਰੋ)- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਵਿਖੇ ਇਸ ਹਫਤੇ ਵਾਪਰੀ ਹਿੰਸਾ ਵਿੱਚ ਪੁਲਸ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਨੂੰ ਗੋਲੀ ਮਾਰ ਕੇ ਕਤਲ ਕਰਨ ਵਿੱਚ ਸ਼ਾਮਲ ਫੌਜੀ ਜਵਾਨ ਨੂੰ ਕਸ਼ਮੀਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਬਾਕੀ ਕਾਰਵਾਈ ਯੂ ਪੀ ਪੁਲਸ ਕਰ ਰਹੀ ਹੈ।
ਜਾਣਕਾਰ ਸੂਤਰਾਂ ਅਨੁਸਾਰ ਜਤਿੰਦਰ ਮਲਿਕ (ਜੀਤੂ ਫੌਜੀ) ਨੂੰ ਉੱਤਰੀ ਕਸ਼ਮੀਰ ਦੇ ਸੋਪੋਰ ਕਸਬੇ ਵਿਚਲੇ 22 ਆਰ ਆਰ ਦੇ ਕੈਂਪ ਵਿੱਚੋਂ ਉੱਤਰ ਪ੍ਰਦੇਸ਼ ਦੀ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਜੀਤੂ ਕਸ਼ਮੀਰ ਵਿੱਚ ਤੈਨਾਤ ਹੈ ਅਤੇ 15 ਦਿਨ ਦੀ ਛੁੱਟੀ ਉੱਤੇ ਆਪਣੇ ਘਰ ਬੁਲੰਦ ਸ਼ਹਿਰ ਗਿਆ ਸੀ, ਜਿੱਥੇ ਹਿੰਸਾ ਫੈਲਣ ਵੇਲੇ ਇੰਸਪੈਕਟਰ ਸੁਬੋਧ ਕੁਮਾਰ ਅਤੇ ਇੱਕ ਨੌਜਵਾਨ ਉੱਤੇ ਭੀੜ ਨੇ ਓਦੋਂ ਹਮਲਾ ਕਰ ਦਿੱਤਾ, ਜਦ ਇੰਸਪੈਕਟਰ ਗਊ ਹੱਤਿਆ ਦੀ ਘਟਨਾ ਦੀ ਜਾਂਚ ਲਈ ਇਲਾਕੇ 'ਚ ਗਿਆ ਸੀ ਅਤੇ ਫਿਰ ਇੰਸਪੈਕਟਰ ਨੂੰ 32 ਬੋਰ ਦੀ ਪਿਸਤੌਲ ਨਾਲ ਗੋਲੀ ਮਾਰ ਦਿੱਤੀ ਗਈ ਸੀ। ਪੁਲਸ ਦਾ ਮੰਨਣਾ ਹੈ ਕਿ ਗੋਲੀ ਜੇਤੂ ਨੇ ਚਲਾਈ ਸੀ। ਜੀਤੂ ਫੌਜੀ ਵਰਗੇ ਬੰਦੇ ਨੂੰ ਹਿੰਸਾ ਮੌਕੇ ਇੱਕ ਥਾਂ ਵੀਡੀਓ ਵਿੱਚ ਇੰਸਪੈਕਟਰ ਕੋਲ ਖੜ੍ਹਾ ਦੇਖਿਆ ਗਿਆ ਸੀ। ਸੂਤਰਾਂ ਅਨੁਸਾਰ ਜੀਤੂ ਇਸ ਘਟਨਾ ਤੋਂ ਬਾਅਦ ਉਸ ਰਾਤ ਵਾਰ ਕਸ਼ਮੀਰ ਮੁੜ ਗਿਆ ਸੀ। ਫੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਕਿਹਾ ਹੈ ਕਿ ਜੇ ਜਤਿੰਦਰ ਮਲਿਕ ਦੇ ਖਿਲਾਫ ਕੋਈ ਸਬੂਤ ਪਾਇਆ ਜਾਂਦਾ ਹੈ ਤੇ ਪੁਲਸ ਇਸ ਨੂੰ ਸ਼ੱਕੀ ਮੰਨਦੀ ਹੈ ਤਾਂ ਅਸੀਂ ਉਸ ਨੂੰ ਪੁਲਸ ਦੇ ਸਾਹਮਣੇ ਪੇਸ਼ ਕਰਾਂਗੇ। ਅਸੀਂ ਇਸ ਮਾਮਲੇ ਵਿੱਚ ਯੂ ਪੀ ਪੁਲਸ ਦੀ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਕਰਾਂਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼