Welcome to Canadian Punjabi Post
Follow us on

29

March 2024
 
ਭਾਰਤ

ਚੋਣ ਕਮਿਸ਼ਨ ਦੀ ਚਿਤਾਵਨੀ: ਕੋਵਿਡ ਮਹਾਮਾਰੀ ਬਾਰੇ ਨਿਰਦੇਸ਼ਾਂ ਦੀ ਪਾਲਣਾ ਕਰੋ, ਨਹੀਂ ਤਾਂ ਰੈਲੀਆਂ ਰੋਕ ਦੇਵਾਂਗੇ

April 12, 2021 07:17 AM

ਨਵੀਂ ਦਿੱਲੀ, 11 ਅਪਰੈਲ, (ਪੋਸਟ ਬਿਊਰੋ)- ਕੋਰੋਨਾ ਮਹਾਮਾਰੀ ਦੇ ਲਗਾਤਾਰ ਵਧ ਰਹੇ ਕੇਸਾਂ ਦੌਰਾਨ ਚੋਣ ਕਮਿਸ਼ਨ ਨੇ ਅੱਜ ਸਿਆਸੀ ਪਾਰਟੀਆਂ ਦੇ ਆਗੂਆਂਤੇ ਸਟਾਰ ਪ੍ਰਚਾਰਕਾਂ ਨੂੰ ਮਾਸਕ ਲਾਏ ਬਿਨਾਂ ਪ੍ਰਚਾਰ ਕਰਨ ਬਾਰੇ ਚਿਤਾਵਨੀ ਦਿੱਤੀ ਹੈ ਕਿ ਜੇ ਚੋਣ ਕਮਿਸ਼ਨ ਵੱਲੋਂ ਪਿਛਲੇ ਸਾਲ ਜਾਰੀ ਕੋਵਿਡ ਨਿਰਦੇਸ਼ਾਂ ਦੀ ਪਾਲਣਾ ਨਾ ਕੀਤੀ ਜਾਵੇਗੀ ਤਾਂ ਰੈਲੀਆਂਕਰਨ ਉੱਤੇ ਪਾਬੰਦੀ ਲਾਉਣ ਤੋਂ ਚੋਣ ਕਮਿਸ਼ਨ ਝਿਜਕ ਨਹੀਂ ਵਿਖਾਵੇਗਾ।
ਚੋਣ ਕਮਿਸ਼ਨ ਨੇ ਭਾਰਤ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਲੀਡਰਾਂਨੂੰ ਲਿਖੀ ਚਿੱਠੀ ਵਿਚ ਕਿਹਾ ਹੈ ਕਿ ਪਿਛਲੇ ਕੁਝ ਹਫਤਿਆਂ ਤੋਂ ਕੋਵਿਡ-19 ਦੇ ਕੇਸ ਤੇਜ਼ੀ ਨਾਲ ਵਧੇ ਹਨ। ਕਮਿਸ਼ਨ ਦੇ ਧਿਆਨ ਵਿਚ ਆਇਆ ਹੈ ਕਿ ਚੋਣ ਰੈਲੀਆਂ ਵਿਚ ਆਗੂਆਂਵੀ ਮਾਸਕ ਨਹੀਂ ਪਹਿਨਦੇ। ਇਸ ਨਾਲ ਸਾਮਾਜਿਕ ਦੂਰੀ ਵਾਸਤੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਹੀਂ ਹੋ ਰਹੀ।ਚਿੱਠੀ ਵਿਚ ਸਟਾਰ ਪ੍ਰਚਾਰਕਾਂ ਤੇ ਸਿਆਸੀ ਧਿਰਾਂ ਦੇ ਲੀਡਰਾਂ ਜਾਂ ਉਮੀਦਵਾਰਾਂ ਨੂੰ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਨਾ ਕਰਨ ਤੋਂ ਸੁਚੇਤਕਰ ਕੇ ਕਿਹਾ ਗਿਆ ਹੈ ਕਿ ਸਟੇਜਾਂ ਉੱਤੇ ਪ੍ਰਚਾਰ ਸਮੇਂ ਮਾਸਕ ਪਹਿਨਣਾ ਜ਼ਰੂਰੀ ਹੈ। ਇਸ ਦੀ ਪਾਲਣਾ ਨਾ ਕਰ ਕੇ ਆਗੂ ਹੋਰ ਲੋਕਾਂ ਨੂੰ ਇਨਫੈਕਸ਼ਨ ਦੇ ਗੰਭੀਰ ਖਤਰੇ ਵਿਚ ਪਾ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ