Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਭਾਰਤ ਦੀ ਸੁਪਰੀਮ ਕੋਰਟ ਤੱਕ ਵੀ ਕੋਰੋਨਾ ਦੀ ਮਾਰ ਪੁੱਜੀ, ਜੱਜ ਘਰਾਂ ਤੋਂ ਸੁਣਵਾਈ ਕਰਨਗੇ

April 13, 2021 07:49 AM

* ਅਦਾਲਤੀ ਸਟਾਫ ਦੇ ਅੱਧੇ ਮੈਂਬਰ ਕੋਰੋਨਾ ਪਾਜ਼ੀਟਿਵ ਨਿਕਲੇ
* ਦੁਨੀਆ ਦਾ ਹਰ ਛੇਵਾਂ ਕੋਰੋਨਾ ਮਰੀਜ਼ ਭਾਰਤ ਵਿੱਚ

ਨਵੀਂ ਦਿੱਲੀ, 12 ਅਪਰੈਲ, (ਪੋਸਟ ਬਿਊਰੋ)- ਭਾਰਤ ਵਿਚ ਕੋਵਿਡ-19 ਦੀ ਦੂਸਰੀ ਲਹਿਰ ਦੀ ਮਾਰ ਦੇਸ਼ ਦੀ ਸਭ ਤੋਂ ਵੱਡੀਅਦਾਲਤ ਸੁਪਰੀਮ ਕੋਰਟ ਤੱਕ ਪਹੁੰਚ ਗਈ ਹੈ। ਖਬਰ ਏਜੰਸੀ ਦੇ ਮੁਤਾਬਕ ਸੁਪਰੀਮ ਕੋਰਟ ਦੇ ਸਟਾਫ ਦੇ ਬਹੁਤ ਸਾਰੇ ਮੈਂਬਰ ਕੋਰੋਨਾ ਇਨਫੈਕਟਿਡ ਹੋਣ ਪਿੱਛੋਂ ਸਾਵਧਾਨੀ ਵਜੋਂਸੁਪਰੀਮ ਕੋਰਟ ਵਿੱਚ ਸਾਰੇ ਕੇਸਾਂ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਤੇ ਸਾਰੇ ਜੱਜਆਪਣੀ ਰਿਹਾਇਸ਼ ਤੋਂ ਕੰਮ ਕਰਨਗੇ।ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪਾਜਿ਼ਟਿਵ ਹੋਏ ਬਹੁਤੇ ਸਟਾਫ ਮੈਂਬਰ ਜੱਜਾਂ ਦੇ ਦਫਤਰਾਂ ਨਾਲ ਸੰਬੰਧਤ ਸਨ ਤੇ ਇਨ੍ਹਾਂ ਵਿੱਚੋਂ ਬਹੁਤੇ ਸਿਰਫ ਸ਼ਨੀਵਾਰ ਨੂੰ ਕੋਰੋਨਾ ਪਾਜ਼ਟਿਵ ਪਤਾ ਲੱਗੇ ਸਨ। ਸੁਪਰੀਮ ਕੋਰਟ ਵਿੱਚ ਕਰੀਬ 3400 ਲੋਕ ਕੰਮ ਕਰਦੇ ਹਨ।
ਇਸ ਦੌਰਾਨ ਮਿਲੇ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਅਤੇ ਕੱਲ੍ਹ ਇੱਕ ਲੱਖ 68 ਹਜ਼ਾਰ ਤੋਂ ਵੱਧ ਲੋਕ ਕੋਵਿਡ ਪਾਜਿ਼ਟਿਵ ਮਿਲੇ ਹਨ। ਇਸ ਤੋਂ ਪਹਿਲਾਂ 10 ਅਪਰੈਲ ਨੂੰ 1 ਲੱਖ 52 ਹਜ਼ਾਰ ਤੋਂ ਵੱਧ ਕੇਸ ਮਿਲੇ ਸਨ। ਇੱਕੋ ਦਿਨ ਚਾਰ ਰਾਜਾਂ ਦੇ ਸਭ ਤੋਂ ਵੱਧ ਨਵੇਂ ਕੇਸ ਮਿਲੇ ਹਨ, ਜਿਨ੍ਹਾਂ ਵਿੱਚ ਮਹਾਰਾਸ਼ਟਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ। ਮਹਾਰਾਸ਼ਟਰ ਵਿਚ ਪਹਿਲੀ ਵਾਰ ਇੱਕੋ ਦਿਨ 63 ਹਜ਼ਾਰ ਤੋਂ ਵੱਧ ਕੇਸ ਮਿਲੇ ਅਤੇ ਇੱਕੋ ਦਿਨ 349 ਮੌਤਾਂ ਹੋਈਆਂ ਹਨ। ਭਾਰਤ ਵਿੱਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ ਅਤੇ ਕੱਲ੍ਹ 904 ਲੋਕਾਂ ਦੀ ਮੌਤ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ 1,70,179 ਤੱਕ ਚਲੀਗਈ ਅਤੇ ਅੰਕੜਿਆਂ ਅਨੁਸਾਰ ਸੰਸਾਰ ਦਾ ਹਰ ਛੇਵਾਂ ਕੋਰੋਨਾ ਮਰੀਜ਼ ਇਸ ਵਕਤ ਭਾਰਤ ਵਿੱਚਹੈ ਅਤੇ ਕੁਲ ਮਰੀਜ਼ਾਂ ਦੇ ਪੱਖ ਤੋਂ ਬ੍ਰਾਜ਼ੀਲ ਨੂੰ ਪਿੱਛੇ ਛੱਡ ਕੇ ਭਾਰਤ ਅਮਰੀਕਾ ਤੋਂ ਬਾਅਦ ਦੂਸਰੇ ਥਾਂ ਪਹੁੰਚ ਗਿਆ ਹੈ।
ਇਸ ਦੌਰਾਨ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਾਰੇ ਵੱਡੇ ਹਸਪਤਾਲਾਂ ਵਿੱਚ ਬੈੱਡ ਭਰ ਜਾਣ ਕਾਰਨ ਕੋਈ ਹੋਰ ਮਰੀਜ਼ ਲੈਣਾ ਔਖਾ ਹੋ ਗਿਆ ਹੈ ਅਤੇ ਇਹੋ ਹਾਲ ਕਈ ਹੋਰ ਸ਼ਹਿਰਾਂ ਦਾ ਹੈ। ਝਾਰਖੰਡ ਦੀ ਰਾਜਧਾਨੀ ਰਾਂਚ ਵਿੱਚ ਮਰੀਜ਼ਾਂ ਦੇ ਮਰਨ ਦੀ ਵੱਡੀ ਗਿਣਤੀ ਕਾਰਨ ਸ਼ਮਸ਼ਾਨ ਘਾਟ ਵਿੱਚ ਅੰਤਮ ਸੰਸਕਾਰ ਲਈ ਲਾਈਨ ਲੰਮੀ ਵੇਖ ਕੇ ਬਾਹਰ ਸੜਕਾਂ ਦੇ ਕੰਢੇ ਹੀ ਸੰਸਕਾਰ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਗੁਜਰਾਤ ਦੇ ਅਹਿਮਦਾਬਾਦ ਵਿੱਚ ਲਗਾਤਾਰ ਸੰਸਕਾਰ ਹੁੰਦੇ ਰਹਿਣ ਅਤੇ ਕੂਲਿੰਗ ਦਾ ਸਮਾਂ ਨਾ ਮਿਲਣ ਕਾਰਨ ਐੱਲ ਪੀ ਜੀ ਗੈਸ ਵਾਲੇ ਅੰਤਮ ਸੰਸਕਾਰ ਪਲਾਂਟ ਦੀ ਭੱਠੀ ਪਿਘਲ ਜਾਣ ਕਰ ਕੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੱਧ ਪ੍ਰਦੇਸ਼ ਦੇ ਇੱਕ ਹਸਪਤਾਲ ਵਿੱਚ ਕੋਵਿਡ ਆਈ ਸੀ ਯੂ ਵਿੱਚ ਕੋਵਿਡ ਦੇ ਦੋ ਮਰੀਜ਼ ਅਤੇ ਇੱਕੋ ਬੈੱਡ ਖਾਲੀ ਹੋਣ ਕਾਰਨ ਹੋਈ ਲੜਾਈ ਵਿੱਚ ਇੱਕ ਕੋਵਿਡ ਮਰੀਜ਼ ਨੇ ਦੂਸਰੇ ਮਰੀਜ਼ ਨੂੰ ਹਸਪਤਾਲ ਦੇ ਸਟਾਫ ਦੇ ਸਾਹਮਣੇ ਕੁੱਟ-ਕੁੱਟ ਕੇ ਮਾਰ ਦਿੱਤਾ ਹੈ ਅਤੇ ਮਾਰਨ ਵਾਲੇ ਨੂੰ ਪੁਲਸ ਨੇ ਫੜ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼