Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਭਾਰਤ

ਲੱਖਾ ਸਿਧਾਣਾ ਦੇ ਚਚੇਰੇ ਭਰਾ ਦੀ ਗੈਰ ਕਾਨੂੰਨੀ ਹਿਰਾਸਤਦੇ ਦੋਸ਼ਾਂ ਤੋਂ ਦਿੱਲੀ ਪੁਲਸ ਵੱਲੋਂ ਇਨਕਾਰ

April 13, 2021 07:56 AM

ਨਵੀਂ ਦਿੱਲੀ, 12 ਅਪਰੈਲ, (ਪੋਸਟ ਬਿਊਰੋ)- ਗਣਤੰਤਰ ਦਿਵਸ26 ਜਨਵਰੀ ਦੇ ਦਿਨ ਦਿੱਲੀ ਵਿੱਚ ਹੋਈ ਹਿੰਸਾ ਵਾਲੇਕੇਸ ਵਿੱਚ ਵਾਂਟਿਡ ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਮੁੰਡੀ ਨੂੰ ਪੰਜਾਬ ਵਿੱਚ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਦੋਸ਼ਾਂ ਤੋਂ ਦਿੱਲੀ ਪੁਲਸ ਨੇ ਅੱਜ ਸੋਮਵਾਰ ਨੂੰ ਇਨਕਾਰ ਕੀਤਾ ਹੈ।
ਭਾਰਤ ਦੀ ਰਾਜਧਾਨੀਦਿੱਲੀ ਵਿੱਚ 26 ਜਨਵਰੀ ਨੂੰ ਗਾਜ਼ੀਪੁਰ ਬਾਰਡਰ ਤੋਂ ਆਈ ਟੀ ਓ ਅਤੇ ਫਿਰ ਲਾਲ ਕਿਲ੍ਹਾ ਪਹੁੰਚੇ ਹਜ਼ਾਰਾਂ ਕਿਸਾਨਾਂ ਦੀ ਪੁਲਸ ਨਾਲ ਝੜਪ ਹੋਈ ਸੀ ਤੇ ਕਈ ਕਿਸਾਨ ਪ੍ਰਦਰਸ਼ਨ ਦੌਰਾਨ ਟਰੈਕਟਰ ਚਲਾਉਂਦੇ ਹੋਏ ਲਾਲ ਕਿਲ੍ਹਾ ਕੰਪਲੈਕਸ ਦੇ ਅੰਦਰ ਵੜ ਗਏ ਅਤੇ ਓਥੇ ਕੇਸਰੀ ਝੰਡਾ ਲਾ ਦਿੱਤਾ ਸੀ। ਉਸ ਦਿਨ ਹਿੰਸਾ ਦੀਆਂ ਘਟਨਾਵਾਂ ਵਿੱਚ 500 ਤੋਂ ਵੱਧ ਪੁਲਸ ਮੁਲਾਜ਼ਮ ਜ਼ਖਮੀ ਹੋਏ ਅਤੇ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋਈ ਸੀ। ਪਿਛਲੇ ਦਿਨੀਂ ਇਹ ਦੋਸ਼ ਲੱਗਾ ਸੀ ਕਿ ਦਿੱਲੀ ਪੁਲਸ ਨੇ ਪੰਜਾਬ ਵਿੱਚ ਆਣ ਕੇ ਲੱਖਾ ਸਿਧਾਣਾ ਦੀ ਭਾਲ ਕਰਦਿਆਂ ਉਸ ਦੇ ਇੱਕ ਚਚੇਰੇ ਭਰਾ ਗੁਰਦੀਪ ਸਿੰਘ ਮੁੰਡੀ ਨੂੰ ਹਿਰਾਸਤ ਵਿੱਚ ਲਿਆ ਅਤੇ ਉਸ ਉੱਤੇ ਤਸ਼ੱਦਦ ਕੀਤਾ ਸੀ। ਅੱਜ ਸੋਮਵਾਰ ਨੂੰ ਦਿੱਲੀਪੁਲਸ ਨੇ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਉਸ ਨੂੰ ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਉਰਫ਼ ਮੁੰਡੀ ਸਿਧਾਣਾ ਨੂੰ ਦਿੱਲੀ ਪੁਲਸ ਦੀ ਇਕ ਟੀਮ ਵਲੋਂ ਪੰਜਾਬ ਵਿੱਚਹਿਰਾਸਤ ਵਿੱਚ ਲੈਣ ਬਾਰੇ ਸੋਸ਼ਲ ਮੀਡੀਆ ਉੱਤੇਦੋਸ਼ ਲਾਇਆ ਗਿਆ ਹੈ ਤੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਦਿੱਲੀ ਪੁਲਸ ਦੇ ਬਿਆਨਮੁਤਾਬਕ ਰਾਜਧਾਨੀ ਵਿੱਚ ਗਣਤੰਤਰ ਦਿਵਸਵਾਲੀ ਹਿੰਸਾ ਬਾਰੇ ਕਈ ਕੇਸ ਦਰਜ ਕੀਤੇ ਗਏ ਅਤੇ ਕਾਫ਼ੀ ਗਿਣਤੀ ਵਿੱਚ ਸ਼ੱਕੀ ਲੋਕਾਂ ਤੋਂ ਪੁੱਛ-ਗਿੱਛ ਕੀਤੀ ਹੈਅਤੇ ਦਿੱਲੀਅਤੇ ਕਈ ਹੋਰ ਰਾਜਾਂ ਵਿਚਲੇ ਕਰੀਬ 160 ਦੋਸ਼ੀਆਂ ਨੂੰ ਗ੍ਰਿਫ਼ਤਾਰਕੀਤਾ ਗਿਆ ਹੈ। ਇਸ ਸੰਬੰਧ ਵਿੱਚ ਦਿੱਲੀ ਪੁਲਸ ਨੇ ਕਿਹਾ ਕਿ ਲੱਖਾ ਸਿਧਾਣਾ ਇਨ੍ਹਾਂ ਵਿੱਚੋਂ ਕੁਝ ਕੇਸਾਂ ਵਿੱਚ ਵਾਂਟਿਡ ਹੈ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਪੁਲਸ ਦੇ ਅਨੁਸਾਰ 8 ਅਪ੍ਰੈਲ ਨੂੰ ਸਿਧਾਣਾ ਦੀ ਭਾਲ ਵਿੱਚ ਵਿਸ਼ੇਸ਼ ਸੈੱਲ ਦੀ ਟੀਮ ਪਟਿਆਲਾ ਨੇੜੇ ਘੁੰਮਦੀ ਪਈ ਸੀ ਤਾਂ ਉਸ ਨੇ ਗੁਰਦੀਪ ਸਿੰਘ ਤੋਂ ਲੱਖਾਬਾਰੇ ਪੁੱਛਿਆ ਅਤੇ ਫਿਰ ਇਹ ਕਹਿ ਕੇ ਛੱਡ ਦਿੱਤਾਸੀ ਕਿ ਜਦੋਂ ਲੋੜ ਪਵੇ, ਉਹ ਜਾਂਚ ਵਿੱਚ ਸਹਿਯੋਗ ਕਰੇ। ਪੁਲਸ ਨੇ ਕਿਹਾ ਕਿ ਜਾਂਚ ਕਾਨੂੰਨ ਅਨੁਸਾਰ ਚੱਲ ਰਹੀ ਹੈ ਅਤੇ ਗੈਰ-ਕਾਨੂੰਨੀ ਰੂਪ ਵਿੱਚ ਕਿਸੇ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ