Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਰਾਫੇਲ ਜਹਾਜ਼ ਸੌਦੇ ਦੀ ਜਾਂਚ ਕਰਾਉਣ ਦੀ ਮੰਗ ਲਈ ਸੁਪਰੀਮ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ

April 13, 2021 07:57 AM

ਨਵੀਂ ਦਿੱਲੀ, 12 ਅਪਰੈਲ, (ਪੋਸਟ ਬਿਊਰੋ)- ਸੁਪਰੀਮ ਕੋਰਟ ਵਿੱਚ ਵਕੀਲ ਐਮਐਲ ਸ਼ਰਮਾ ਨੇ ਅੱਜ ਸੋਮਵਾਰ ਇਕ ਨਵੀਂ ਪਟੀਸ਼ਨ ਦਾਇਰ ਕਰ ਕੇ ਫਰਾਂਸ ਤੋਂ ਖਰੀਦੇ ਜੰਗੀ ਜਹਾਜ਼ ਰਾਫੇਲ ਦੇ ਸੌਦੇ ਉੱਤੇ ਲਗਦੇ ਨਵੇਂ ਦੋਸ਼ਾਂ ਦੀ ਆਜ਼ਾਦਾਨਾ ਜਾਂਚ ਦੀ ਮੰਗ ਕੀਤੀ ਹੈ। ਚੀਫ ਜਸਟਿਸ ਨੇ ਕਿਹਾ ਕਿ ਕੋਰਟ ਇਸ ਉੱਤੇਤੁਰੰਤ ਸੁਣਵਾਈ ਕਰੇਗੀ, ਪਰ ਉਨ੍ਹਾਂ ਨੇ ਇਸ ਪਟੀਸ਼ਨ ਦੀ ਸੁਣਵਾਈ ਕਰਨ ਲਈ ਮਿਥੀ ਗਈ ਕਿਸੇ ਤਰੀਕ ਦੀ ਜਾਣਕਾਰੀ ਨਹੀਂ ਦਿੱਤੀ।
ਪਤਾ ਲੱਗਾ ਹੈ ਕਿਕੋਰਟ ਵਿੱਚ ਇਹ ਪਟੀਸ਼ਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰਾਫੇਲ ਸਮਝੌਤੇ ਬਾਰੇ ਕੇਸ ਚਲਾਉਣ ਦੀ ਮੰਗ ਲਈ ਦਾਇਰ ਕੀਤੀ ਗਈਹੈ। ਫਰਾਂਸ ਦੇ ਇੱਕ ਮੀਡੀਆ ਪੋਰਟਲ ਨੇ ਦਾਅਵਾ ਕੀਤਾ ਹੈ ਕਿ ਰਾਫੇਲ ਡੀਲ ਲਈ ਇੱਕ ਮਿਡਲਮੈਨ ਨੂੰ ਇਕ ਮਿਲੀਅਨ ਯੂਰੋ ਦਿੱਤਾ ਗਿਆ ਸੀ। ਇਸ ਬਾਰੇ ਫਰੈਂਚ ਭ੍ਰਿਸ਼ਟਾਚਾਰ ਰੋਕੂ ਏਜੰਸੀ ਦੀ ਜਾਂਚ ਰਿਪੋਰਟ ਦੇ ਹਵਾਲੇ ਨਾਲ ਛਪੀ ਖਬਰ ਮੁਤਾਬਕ ਡਸਾਲਟ ਐਵੀਏਸ਼ਨ ਨੇ ਕੁਝ ਬੋਗਸ ਨਜ਼ਰ ਆਉਂਦੇ ਭੁਗਤਾਨ ਕੀਤੇ ਹਨ। ਇਸ ਕੰਪਨੀ ਦੇ 2017 ਖਾਤਿਆਂ ਦੇ ਆਡਿਟ ਵਿੱਚ 5 ਲੱਖ 8 ਹਜ਼ਾਰ 925 ਯੂਰੋ ਕਲਾਈਂਟ ਗਿਫਟ ਦੇ ਨਾਂ ਉੱਤੇ ਖਰਚ ਦੱਸਿਆ ਗਿਆ ਹੈ, ਜਿਹੜਾ ਭਾਰਤੀ ਕਰੰਸੀ ਦੇ ਹਿਸਾਬ ਕਈ ਕਰੋੜ ਰੁਪਏ ਬਣੇਗਾ। ਇਸ ਦੌਰਾਨ ਮਾਡਲ ਬਣਾਉਣ ਵਾਲੀ ਕੰਪਨੀ ਦਾ ਮਾਰਚ 2017 ਦਾ ਇਕ ਬਿੱਲ ਦਿਖਾਇਆ ਗਿਆ ਤੇ ਇਸ ਮਾਡਲ ਦੇ ਲਈ ਭੁਗਤਾਨ ਕੀਤਾ ਦੱਸਿਆ ਹੈ, ਪਰ ਇਹ ਮਾਡਲ ਕਿੱਥੇ ਤੇ ਕਿਵੇਂ ਵਰਤਿਆ ਗਿਆ, ਇਸ ਦਾ ਸਬੂਤ ਨਹੀਂ ਦਿੱਤਾ ਗਿਆ। ਜਹਾਜ਼ ਬਣਾਉਣ ਵਾਲੀ ਕੰਪਨੀ ਡਸਾਲਟ ਐਵੀਏਸ਼ਨ ਨੇ ਦੋਸ਼ਾਂ ਦਾ ਖੰਡਨ ਕੀਤਾ ਹੈ। ਭਾਰਤੀ ਸੁਪਰੀਮ ਕੋਰਟ ਨੇ ਦੋ ਸਾਲ ਪਹਿਲਾਂ ਕੋਰਟ ਦੀ ਨਿਗਰਾਨੀ ਵਿੱਚ ਰਾਫੇਲ ਡੀਲ ਦੀ ਜਾਂਚ ਦੀ ਮੰਗ ਨਾਲ ਜੁੜੀਆਂ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼