Welcome to Canadian Punjabi Post
Follow us on

28

March 2024
 
ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ: ਟਿਕਟਾਂ ਵੰਡਣ ਬਾਰੇ ਪ੍ਰਸ਼ਾਂਤ ਕਿਸ਼ੋਰ ਵੱਲੋਂ ਫ਼ੈਸਲਾ ਲੈਣ ਦਾ ਸਵਾਲ ਹੀ ਨਹੀਂ ਉੱਠਦਾ

April 15, 2021 12:42 AM

ਚੰਡੀਗੜ੍ਹ, 14 ਅਪ੍ਰੈਲ (ਪੋਸਟ ਬਿਊਰੋ)- ਅਗਲੇ ਸਾਲ ਦੀਆਂ ਅਸੈਂਬਲੀ ਚੋਣਾਂ ਲਈ ਮੀਡੀਆ ਦੇ ਕਿਆਫਿਆਂ ਉੱਤੇ ਰੋਕ ਲਾਉਂਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਟਿਕਟਾਂ ਨੂੰ ਅੰਤਮ ਰੂਪ ਦੇਣ ਦੇ ਮਾਮਲੇ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਕਿਸੇ ਵੀ ਭੂਮਿਕਾ ਨੂੰ ਰੱਦ ਕੀਤਾ ਹੈ। ਉਨ੍ਹਾ ਆਪਣੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਟਿਕਟਾਂ ਬਾਰੇ ਫੈਸਲਾ ਲੈਣ ਸਬੰਧੀ ਪੰਜਾਬ ਕਾਂਗਰਸ ਵਿੱਚ ਨਾਰਾਜ਼ਗੀ ਦੀਆਂ ਰਿਪੋਰਟਾਂ ਬਾਰੇ ਕਿਹਾ ਕਿ ਏਹੋ ਜਿਹਾ ਸਵਾਲ ਹੀ ਪੈਦਾ ਨਹੀਂ ਹੁੰਦਾ, ਪ੍ਰਸ਼ਾਂਤ ਕਿਸ਼ੋਰ ਦਾ ਇਸ ਮਾਮਲੇ ਨਾਲ ਕੋਈ ਲੈਣਾ ਦੇਣਾ ਹੀ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਲਈ ਨਿਯਮ ਅਤੇ ਪੈਮਾਨੇ ਤੈਅ ਹਨ ਜੋ ਸਾਰੇ ਰਾਜਾਂ ਵਿੱਚ ਸਾਰੀਆਂ ਚੋਣਾਂ ਵਿੱਚ ਅਪਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਚੋਣ ਤੋਂ ਪਹਿਲਾਂ ਹਾਈ ਕਮਾਨ ਵੱਲੋਂ ਸੂਬਾ ਪੱਧਰੀ ਚੋਣ ਕਮੇਟੀ ਬਣਾਈ ਜਾਂਦੀ ਹੈ ਜੋ ਸਾਰੇ ਨਾਵਾਂ ਉਪਰ ਵਿਚਾਰ ਕਰਦੀ ਤੇ ਚੋਣ ਮੈਦਾਨ ਵਿੱਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਦਾ ਫੈਸਲਾ ਕਰਦੀ ਹੈ। ਉਸ ਪਿੱਛੋਂ ਛਾਂਟੀ ਕੀਤੇ ਨਾਵਾਂ ਦੀ ਸੂਚੀ ਸਕਰੀਨਿੰਗ ਕਮੇਟੀ ਨੂੰ ਭੇਜੀ ਜਾਂਦੀ ਹੈ ਅਤੇ ਇਸ ਕਮੇਟੀ ਵਿੱਚ ਕਾਂਗਰਸ ਪ੍ਰਧਾਨ ਸਮੇਤ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਸ਼ਾਮਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੰਤਿਮ ਫੈਸਲਾ ਕੇਂਦਰੀ ਚੋਣ ਕਮੇਟੀ ਕਰਦੀ ਹੈ ਤੇ ਇਸ ਵਿੱਚਨਿੱਜੀ ਤੌਰ ਉੱਤੇ ਕਿਸੇ ਦੀ ਭੂਮਿਕਾ ਨਹੀਂ ਹੁੰਦੀ। ਉਨ੍ਹਾ ਕਿਹਾ ਕਿ ਇਸ ਕਮੇਟੀ ਵੱਲੋਂ ਟਿਕਟਾਂ ਨੂੰ ਅੰਤਿਮ ਰੂਪ ਦੇਣ ਵਿੱਚ ਆਜਾਦ ਏਜੰਸੀਆਂ ਦੇ ਨਾਲ ਪਾਰਟੀ ਦੀ ਸੂਬਾਈ ਯੂਨਿਟ ਸਮੇਤ ਅੰਦੂਰਨੀ ਅਤੇ ਬਾਹਰੀ ਧਿਰਾਂ ਤੋਂ ਜਾਣਕਾਰੀ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹੀ ਪ੍ਰਕਿਰਿਆ ਸਾਲ 2017 ਵਿੱਚ ਅਪਣਾਈ ਗਈ ਸੀ ਤੇ ਇਸ ਵਾਰ ਫਿਰ ਇਸੇ ਪ੍ਰਕਿਰਿਆ ਅਨੁਸਾਰ ਚੱਲਿਆ ਜਾਵੇਗਾ ਅਤੇ ਇਸ ਪ੍ਰਕਿਰਿਆ ਵਿੱਚ ਪ੍ਰਸ਼ਾਂਤ ਕਿਸ਼ੋਰ ਦਾ ਰੋਲ ਮੇਰੇ ਪ੍ਰਮੁੱਖ ਸਲਾਹਕਾਰ ਤੱਕ ਸੀਮਤ ਹੈ। ਉਸ ਦਾ ਇਹ ਅਹੁਦਾ ਸਿਰਫ ਸਲਾਹਕਾਰ ਦਾ ਹੈ, ਜਿਸ ਨੂੰ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੁੰਦਾ।
ਵਰਨਣ ਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਪਿਛਲੇ ਦਿਨੀਂ ਬਹੁਤ ਸਾਰੇ ਰਾਸ਼ਟਰੀ ਚੈਨਲਾਂ ਅਤੇ ਮੀਡੀਆ ਗਰੁੱਪਾਂ ਨੂੰ ਇੰਟਰਵਿਊ ਦਿੱਤੇ ਅਤੇ ਇਨ੍ਹਾਂ ਗਰੁੱਪਾਂ ਨੇ ਹੀ ਸੰਕੇਤ ਕੀਤਾ ਸੀ ਕਿ ਕਿਸ਼ੋਰ ਵੱਲੋਂ ਮੌਜੂਦਾ 32 ਕਾਂਗਰਸ ਵਿਧਾਇਕਾਂ ਦੀਆਂ ਸੀਟਾਂ ਬਦਲਣ ਦੀ ਸਿਫ਼ਾਰਿਸ਼ ਕੀਤੀ ਜਾ ਰਹੀ ਹੈ, ਜੋ ਉਨ੍ਹਾਂ ਮੁਤਾਬਕ ਜਿੱਤਣ ਦੀ ਸਮਰੱਥਾ ਨਹੀਂ ਰੱਖਦੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ