Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕਿਸਾਨਾਂ ਨੂੰ ਸਿੱਧੀ ਅਦਾਇਗੀ ਕਾਰਨ ਆੜ੍ਹਤੀ ਬਲੈਂਕ ਚੈਕ ਲੈਣ ਲੱਗੇ, ਕਿਸਾਨ ਵਿਰੋਧ ਨਹੀਂ ਕਰਦੇ

April 15, 2021 12:44 AM

ਚੰਡੀਗੜ੍ਹ, 14 ਅਪ੍ਰੈਲ (ਪੋਸਟ ਬਿਊਰੋ)- ਕਈ ਸਾਲਾਂ ਦੀ ਮਸ਼ੱਕਤ ਮਗਰੋਂ ਕਿਸਾਨਾਂ ਨੂੰ ਫਸਲ ਦੀ ਸਿੱਧੀ ਅਦਾਇਗੀ ਦੀ ਯੋਜਨਾ ਨੂੰ ਸੂਬੇ ਵਿੱਚ ਲਾਗੂ ਕੀਤਾ ਜਾ ਰਿਹਾ ਹੈ, ਪਰ ਆੜ੍ਹਤੀਆਂ ਵੱਲੋਂ ਕਿਸਾਨਾਂ ਤੋਂ ਬਲੈਂਕ ਚੈਕ ਲੈਣ ਦੇ ਕੇਸ ਪਤਾ ਲੱਗ ਰਹੇ ਹਨ। ਆੜ੍ਹਤੀਆਂ ਨੂੰ ਡਰ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਕਰਜ਼ਾ ਲਿਆ ਹੈ, ਉਨ੍ਹਾਂ ਤੋਂ ਵਸੂਲੀ ਰੁਕ ਸਕਦੀ ਹੈ। ਆੜ੍ਹਤੀਆਂ ਵੱਲੋਂ ਚੈਕ ਲੈਣ ਦਾ ਕੰਮ ਨਵਾਂ ਨਹੀਂ, ਅੱਗੇਵੀ ਹੁੰਦਾ ਹੈ। ਇਸ ਵਾਰ ਖਾਸ ਇਸ ਲਈ ਹੈ ਕਿ ਕੇਂਦਰ ਸਰਕਾਰ ਨੇ ਸਿੱਧੀ ਅਦਾਇਗੀ ਦੇ ਜਿਹੜੇ ਹੁਕਮ ਕੀਤੇ ਹਨ, ਆੜ੍ਹਤੀ ਉਸ ਦੀ ਕਾਟ ਲੱਭ ਰਹੇ ਹਨ।
ਬੀ ਕੇ ਯੂ ਉਗਰਾਹਾਂ ਦੇ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਸਿੱਧੀ ਅਦਾਇਗੀ ਦੀ ਲੜਾਈ ਲੜ ਰਹੇ ਹਨ। ਖੁਦ ਹਾਈ ਕੋਰਟ ਵਿੱਚ ਇਸ ਦੀ ਅਰਜ਼ੀ ਦਾਇਰ ਕੀਤੀ ਸੀ। ਸਖਤ ਮਸ਼ੱਕਤ ਤੋਂ ਬਾਅਦ ਅਸੀਂ ਕਾਮਯਾਬ ਹੋਏ, ਪਰ ਸੂਬੇ ਦੀ ਸਾਬਕਾ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਇਸ ਨੂੰ ਸਹੀ ਤਰ੍ਹਾਂ ਸਿਰੇ ਨਹੀਂ ਚੜ੍ਹਨ ਦਿੱਤਾ। ਇਸ ਵਾਰ ਕੇਂਦਰ ਸਰਕਾਰ ਨੇ ਇਹ ਯੋਜਨਾ ਲਾਗੂ ਕਰ ਦਿੱਤੀ ਹੈ ਤਾਂ ਆੜ੍ਹਤੀ ਇਸ ਕੰਮ ਨੂੰ ਰੋਕਣ ਲਈ ਨਵੇਂ ਤਰੀਕੇ ਅਪਣਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਆੜ੍ਹਤੀਆਂ ਦਾ ਮਨੀ ਲਾਂਡਰਿੰਗ ਦਾ ਧੰਦਾ ਹੈ, ਜਿਸ ਦਾ ਉਨ੍ਹਾਂ ਨੇ ਕੋਈ ਲਾਇਸੈਂਸ ਨਹੀਂ ਲਿਆ। ਛੋਟੇ ਕਿਸਾਨ ਆਪਣੀ ਲੋੜ ਲਈ ਆੜ੍ਹਤੀਆਂ ਉਤੇ ਨਿਰਭਰ ਹਨ। ਇਸ ਲਈ ਕੋਈ ਆੜ੍ਹਤੀਆ ਬਲੈਂਕ ਚੈਕ ਮੰਗਦਾ ਹੈ ਤਾਂ ਉਹ ਦੱਸਦੇ ਨਹੀਂ ਕਿ ਇਹ ਮੰਗ ਹੋਈ ਹੈ। ਅਸੀਂ ਯੂਨੀਅਨ ਵੱਲੋਂ ਕੋਈ ਵਿਰੋਧ ਨਹੀਂ ਕਰ ਸਕਦੇ, ਅਸੀਂ ਕਿਸਾਨਾਂ ਨੂੰ ਅਪੀਲ ਕੀਤੀ ਹੈ, ਪਰ ਉਹ ਰੁਕਣਗੇ ਨਹੀਂ।
ਆੜ੍ਹਤੀਆਂ ਦਾ ਕਹਿਣਾ ਹੈ ਕਿ ਬਹੁਤੇ ਕਿਸਾਨ ਆੜ੍ਹਤੀਆਂ ਤੋਂ ਪਹਿਲਾਂ ਰਕਮ ਲੈ ਲੈਂਦੇ ਤੇ ਕੁਝ ਹਿੱਸਾ ਫਸਲ ਖਰੀਦ ਮਗਰੋਂ ਮੋੜਦੇ ਹਨ। ਸਰਕਾਰ ਨੇ ਸਿੱਧੀ ਅਦਾਇਗੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਸੁਰੱਖਿਆ ਵਜੋਂ ਆੜ੍ਹਤੀਏ ਚੈਕ ਲੈ ਕੇ ਰੱਖਦੇ ਹਨ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਆੜ੍ਹਤੀ ਕਿਸਾਨਾਂ ਨੂੰ ਬਲੈਕਮੇਲ ਨਹੀਂ ਕਰਦੇ। ਜੇ ਇੰਝ ਕਰਨਗੇ ਤਾਂ ਕਿਸਾਨ ਉਨ੍ਹਾਂ ਕੋਲ ਫਸਲ ਲੈ ਕੇ ਨਹੀਂ ਆਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ