Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਪੁਲਸ ਇੰਸਪੈਕਟਰ ਨੇ 3.50 ਲੱਖ ਰਿਸ਼ਵਤ ਨਾਲ ਨਸ਼ਾ ਤਸਕਰ ਛੱਡੇ

April 15, 2021 12:46 AM

ਤਰਨਤਾਰਨ, 14 ਅਪ੍ਰੈਲ (ਪੋਸਟ ਬਿਊਰੋ)- ਜ਼ਿਲ੍ਹਾ ਪੁਲਸ ਦੇ ਇੱਕ ਇੰਸਪੈਕਟਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਹਵਾਲਦਾਰ ਵੱਲੋਂ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤੇ ਸਮੱਗਲਰਾਂ ਨੂੰ 3.50 ਲੱਖ ਰੁਪਏ ਰਿਸ਼ਵਤ ਲੈਣ ਮਗਰੋਂ ਹੈਰੋਇਨ ਸਮੇਤ ਛੱਡ ਦੇਣ ਦਾ ਪਤਾ ਲੱਗਣ ਉੱਤੇ ਐਸ ਐਸ ਪੀ ਦੇ ਹੁਕਮ ਉੱਤੇ ਦੋਵਾਂ ਪੁਲਸ ਵਾਲਿਆਂ ਅਤੇ ਤਸਕਰਾਂ ਸਮੇਤ ਕੁਲ ਪੰਜ ਜਣਿਆਂਉੱਤੇ ਥਾਣਾ ਸਿਟੀ ਤਰਨਤਾਰਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਇਸ ਸਬੰਧੀ ਹਵਾਲਦਾਰ ਨੂੰ ਫੜ ਲਿਆ ਤੇ ਇੰਸਪੈਕਟਰ ਸਮੇਤ ਫਰਾਰ ਦੋਸ਼ੀਆਂ ਦੀ ਭਾਲ ਚੱਲ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਜ਼ਿਲ੍ਹੇ ਦੇ ਨਾਰਕੋਟਿਕਸ ਸੈਲ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਪੁਲਸ ਲਾਈਨ ਦੇ ਇੰਸਪੈਕਟਰ ਬਲਜੀਤ ਸਿੰਘ ਨੇ ਹਵਾਲਦਾਰ ਦਵਿੰਦਰ ਸਿੰਘ, ਜੋ ਜ਼ਿਲ੍ਹਾ ਅੰਮ੍ਰਿਤਸਰ ਦੇ ਪੈਰਵੀ ਸੈਲ ਵਿੱਚ ਤਾਇਨਾਤ ਹੈ, ਨਾਲ ਮਿਲ ਕੇ ਬੀਤੀ 31 ਮਾਰਚ ਨੂੰ ਬਰੀਜ਼ਾ ਕਾਰ ਰਾਹੀਂ ਜਾਂਦੇ ਮਲਕੀਤ ਸਿੰਘ ਉਰਫ ਪਲਟਾ ਪੁੱਤਰ ਮੇਜਰ ਸਿੰਘ ਵਾਸੀ ਗੁਰੂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਉਸ ਦੇ ਸਾਲੇ ਬਾਊ ਸਿੰਘ ਵਾਸੀ ਗੋਹਲਵੜ ਨੂੰ ਥਾਣਾ ਸਿਟੀ ਤਰਨਤਾਰਨ ਦੀ ਹੱਦ ਵਿੱਚ ਇੱਕ ਕਿਲੋ ਹੈਰੋਇਨ ਨਾਲ ਫੜਿਆ ਸੀ,ਪਰ ਬਾਅਦ ਵਿੱਚ ਕੇਸ ਨੂੰ ਰਫਾ-ਦਫਾ ਕਰਨ ਲਈ ਜਸਬੀਰ ਸਿੰਘ ਉਰਫ ਜੱਸਾ ਪੁੱਤਰ ਸਰਬਜੀਤ ਸਿੰਘ ਵਾਸੀ ਗੁਰੂਵਾਲੀ ਨੇ ਇੰਸਪੈਕਟਰ ਬਲਜੀਤ ਸਿੰਘ ਦੇ ਘਰ ਬੈਠ ਕੇ 3 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਦੇ ਦਿੱਤੀ ਅਤੇ ਨਿਕਲ ਗਿਆ ਸੀ। ਰਿਸ਼ਵਤ ਲੈਣ ਪਿੱਛੋਂ ਇੰਸਪੈਕਟਰ ਬਲਜੀਤ ਸਿੰਘ ਨੇ ਦੋਵਾਂ ਸਮੱਗਲਰਾਂ ਨੂੰ ਬਰਾਮਦ ਕੀਤੀ ਹੈਰੋਇਨ ਸਮੇਤ ਬਿਨਾਂ ਕਾਰਾਵਈ ਕੀਤੇ ਛੱਡ ਦਿੱਤਾ। ਵਸੂਲ ਕੀਤੀ ਰਿਸ਼ਵਤ ਦੀ ਰਕਮ ਬਾਅਦ ਵਿੱਚ ਇੰਸਪੈਕਟਰ ਬਲਜੀਤ ਸਿੰਘ, ਹਵਾਲਦਾਰ ਦਵਿੰਦਰ ਸਿੰਘ ਤੇ ਜਸਬੀਰ ਸਿੰਘ ਨੇ ਆਪਸ ਵਿੱਚ ਵੰਡ ਲਈ। ਨਾਰਕੋਟਿਕਸ ਸੈਲ ਨੂੰ ਸੂਚਨਾ ਮਿਲੀ ਸੀ ਕਿ ਕੱਲ੍ਹ ਹਵਾਲਦਾਰ ਦਵਿੰਦਰ ਸਿੰਘ ਸੀ ਆਈ ਏ ਸਟਾਫ ਨੇੜੇ ਘੁੰਮਦਾ ਵੇਖਿਆ ਗਿਆ ਹੈ, ਜਿਸ ਉੱਤੇ ਨਾਰਕੋਟਿਕਸ ਸੈਲ ਦੇ ਏ ਐਸ ਆਈ ਕਰਤਾਰ ਸਿੰਘ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਬਾਕੀ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ