Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਡਾ. ਅੰਬੇਡਕਰ ਜੈਯੰਤੀ ਮੌਕੇ ਰਾਜਨੀਤੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤਾਂ ਲਈ ਵੱਡੇ ਐਲਾਨ

April 15, 2021 08:06 AM

* ਅਕਾਲੀ ਦਲ ਨੇ ਕਿਹਾ: ਅਸੀਂ ਦਲਿਤ ਉੱਪ ਮੁੱਖ ਮੰਤਰੀ ਬਣਾਵਾਂਗੇ
* ਦਲਿਤ ਉਪ ਮੁੱਖ ਮੰਤਰੀ ਦੇ ਐਲਾਨ ਉੱਤੇ ਭਾਜਪਾ ਦਾ ਸੁਖਬੀਰ ਉੱਤੇ ਹਮਲਾ

ਚੰਡੀਗੜ੍ਹ, 14 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਦਾ ਫੈਸਲਾ ਹੈ ਕਿ ਸਾਰੀਆਂ ਯੋਜਨਾਵਾਂ ਵਿੱਚੋਂ ਘੱਟੋ-ਘੱਟ 30 ਫ਼ੀਸਦੀ ਫੰਡ ਪੰਜਾਬ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਉਨ੍ਹਾਂ ਨੇ ਅੱਜ ਡਾ. ਬੀ ਆਰ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੀਤਾ ਅਤੇ ਕਿਹਾ ਕਿ ਡਾ. ਅੰਬੇਡਕਰ ਨੂੰ ਉਸ ਪਹਿਲੇ ਭਾਰਤੀ ਵਜੋਂ ਯਾਦ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਦਲਿਤ ਸਮਾਜ ਦੇ ਭਲੇ ਲਈ ਬਹੁਤ ਕੁਝ ਕਰ ਵਿਖਾਇਆ ਸੀ।
ਅੱਜ ਰਾਜ ਪੱਧਰ ਦੇ ਵਰਚੂਅਲ ਸਮਾਗਮ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ ਆਰ ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਸਾਰੇ ਵਿਭਾਗਾਂ ਵਿਚ ਦਲਿਤ ਭਾਈਚਾਰੇ ਦੀਆਂਪੋਸਟਾਂ ਦਾ ਬੈਕਲਾਗ ਪਹਿਲਾਂ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾ ਨੇ ਸਿਆਜੀਰਾਓ ਗਾਇਕਵਾੜ ਵੱਲੋਂਚਲਾਈ ਸਕੀਮ ਹੇਠ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ ਗਈ ਬੜੌਦਾ ਸਟੇਟ ਸਕਾਲਰਸ਼ਿਪ ਸਕੀਮ ਵਾਂਗ ਉੱਤੇਦਲਿਤ ਵਿਦਿਆਰਥੀਆਂ ਲਈ ਪੋਸਟ-ਮੈਟਿਰਕ ਓਵਰਸੀਜ਼ ਸਕਾਲਰਸ਼ਿਪ ਸਕੀਮ ਦੀਆਂ ਸੰਭਾਵਨਾਵਾਂ ਵੇਖਣ ਦਾ ਵਾਅਦਾ ਕੀਤਾਅਤੇ ਸਾਲ 2022 ਲਈ ਪੇਂਡੂ ਲਿੰਕ ਸੜਕਾਂ ਲਈ 500 ਕਰੋੜ ਰੁਪਏ ਦੀ ਲਾਗਤ ਵਾਲੇ ਵਿਸ਼ੇਸ਼ ਪ੍ਰਾਜੈਕਟ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਪ੍ਰਾਜੈਕਟ ਹੇਠ ਅਨੁਸੂਚਿਤ ਜਾਤਾਂ ਤੇ ਹੋਰ ਗਰੀਬ ਵਰਗਾਂ ਦੀ ਆਬਾਦੀ ਲਈ ਜਿੱਥੇ ਇਸ ਵੇਲੇ ਸੜਕ ਨਹੀਂ, ਉਨ੍ਹਾਂ ਲਈ ਨਵੇਂ ਲਿੰਕ ਰੋਡ ਬਣਾਏ ਜਾਣਗੇ ਤੇ ਇਸ ਨਾਲ ਸ਼ਮਸ਼ਾਨ ਘਾਟ ਤੇ ਪੂਜਾ ਸਥਾਨ ਜੋੜੇ ਜਾਣਗੇ। ਉਨ੍ਹਾ ਕਿਹਾ ਕਿ 50 ਫੀਸਦੀ ਤੋਂ ਵੱਧ ਦਲਿਤ ਆਬਾਦੀ ਦੇ ਪਿੰਡਾਂ ਦੇ ਆਧੁਨਿਕੀਕਰਨ ਲਈ 2021-22 ਵਿਚ 100 ਕਰੋੜ ਦੀ ਵਿਸ਼ੇਸ਼ ਰਾਸ਼ੀ ਆਵੇਗੀ, ਜਿਸ ਦਾ ਮਕਸਦ ਕੁੱਲ ਵਸੋਂ ਦੀ 50 ਫੀਸਦੀ ਜਾਂ ਬਰਾਬਰ ਅਨੁਸੂਚਿਤ ਜਾਤੀ ਵਸੋਂ ਵਾਲੇ ਪਿੰਡਾਂ ਵਿਚ ਮੌਜੂਦਾ ਗਰਾਂਟਾਂ ਨੂੰ ਅੱਗੇ ਵਧਾਉਣਾ ਹੈ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ 2022 ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਬਣੀ ਤਾਂ ਦਲਿਤ ਆਗੂ ਉਸ ਵਿੱਚ ਡਿਪਟੀਮੁੱਖ ਮੰਤਰੀ ਹੋਵੇਗਾ। ਸੁਖਬੀਰ ਸਿੰਘ ਬਾਦਲ ਅੱਜ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਜਲੰਧਰ ਆਏ ਸਨ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ਉੱਤੇ ਅਸੀਂ ਡਾ. ਅੰਬੇਡਕਰ ਦੇ ਨਾਮ ਉੱਤੇ ਪੰਜਾਬ ਵਿਚ ਵੱਡੀ ਯੂਨੀਵਰਸਿਟੀ ਵੀ ਬਣਾਵਾਂਗੇ। ਉਨ੍ਹਾ ਕਿਹਾ ਕਿ ਵਿਧਾਨ ਸਭਾ ਚੋਣਾਂ ਗੱਠਜੋੜ ਬਣਾ ਕੇ ਲੜੀਆਂ ਜਾ ਸਕਦੀਆਂ ਹਨ, ਜਿਸ ਲਈ ਉਨ੍ਹਾਂ ਦੀ ਕੁਝ ਸਿਆਸੀ ਪਾਰਟੀਆਂ ਦੇ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਆਉਂਦੇ ਦਿਨਾਂ ਵਿਚ ਸਭ ਕੁਝ ਸਾਫ ਹੋ ਜਾਵੇਗਾ।
ਅਕਾਲੀ ਦਲ ਵਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਸਰਕਾਰ ਬਣਨ ਉੱਤੇ ਦਲਿਤ ਆਗੂ ਡਿਪਟੀਮੁੱਖ ਮੰਤਰੀ ਬਣਾਉਣ ਦੇ ਐਲਾਨ ਪਿੱਛੋਂ ਭਾਜਪਾ ਦੇ ਸੀਨੀਅਰ ਆਗੂ ਆਰ ਪੀ ਸਿੰਘ ਨੇ ਟਵਿੱਟਰ ਉੱਤੇ ਸੁਖਬੀਰ ਸਿੰਘ ਬਾਦਲ ਦੇ ਟਵੀਟ ਨੂੰ ਰੀ-ਟਵੀਟ ਕਰ ਕੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦਲਿਤ ਮੁੱਖ ਮੰਤਰੀ ਬਣਾਉਣ ਦੀ ਗੱਲ ਕਹੀ ਹੈ, ਪਰ ਅਕਾਲੀ ਸਰਕਾਰ ਵੇਲੇ 2007 ਵਿਚ ਭਾਜਪਾ ਆਗੂਆਂ ਚੌਧਰੀ ਸਵਰਨਾ ਰਾਮ ਤੇ 2012 ਵਿਚ ਭਗਤ ਚੁੰਨੀ ਲਾਲ ਨੂੰ ਡਿਪਟੀਮੁੱਖ ਮੰਤਰੀ ਬਨਾਉਣ ਤੋਂ ਇਸੇ ਪਾਰਟੀ ਦੀ ਲੀਡਰਸਿ਼ਪ ਨੇ ਇਨਕਾਰ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ