Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਦਾਂਤੇ ਰਾਈਟ ਨੂੰ ਮਾਰਨ ਦੇ ਸਬੰਧ ਵਿੱਚ ਸਾਬਕਾ ਮਿਨੀਸੋਟਾ ਪੁਲਿਸ ਅਧਿਕਾਰੀ ਨੂੰ ਕੀਤਾ ਗਿਆ ਚਾਰਜ

April 15, 2021 08:16 AM

ਬਰੁੱਕਲਿਨ ਸੈਂਟਰ, ਮਿਨੀਸੋਟਾ, 14 ਅਪਰੈਲ (ਪੋਸਟ ਬਿਊਰੋ) : ਮਿਨੀਆਪੋਲਿਸ ਪੁਲਿਸ ਦੀ ਸਾਬਕਾ ਅਧਿਕਾਰੀ ਨੂੰ ਬੁੱਧਵਾਰ ਨੂੰ ਸਿਆਹ ਨਸਲ ਦੇ 20 ਸਾਲਾ ਮੋਟਰਿਸਟ ਦਾਂਤੇ ਰਾਈਟ ਨੂੰ ਮਾਰਨ ਦੇ ਸਬੰਧ ਵਿੱਚ ਸੈਕਿੰਡ ਡਿਗਰੀ ਕਤਲ ਲਈ ਚਾਰਜ ਕੀਤਾ ਗਿਆ ਹੈ। ਇਸ ਮਾਮਲੇ ਤੋਂ ਬਾਅਦ ਇੱਕ ਵਾਰੀ ਫਿਰ ਮੁਜ਼ਾਹਰਾਕਾਰੀਆਂ ਤੇ ਪੁਲਿਸ ਦਰਮਿਆਨ ਤਣਾਅ ਤੇ ਝੜਪਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਸਾਬਕਾ ਬਰੁੱਕਲਿਨ ਸੈਂਟਰ ਪੁਲਿਸ ਆਫੀਸਰ ਕਿੰਮ ਪੌਟਰ ਖਿਲਾਫ ਚਾਰਜ ਰਾਈਟ ਦੇ ਮਾਰੇ ਜਾਣ ਤੋਂ ਤਿੰਨ ਦਿਨ ਬਾਅਦ ਫਾਈਲ ਕੀਤਾ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਇੱਥੋਂ ਨੇੜੇ ਹੀ ਅਜੇ ਪਿਛਲੇ ਸਾਲ ਮਈ ਵਿੱਚ ਜਾਰਜ ਫਲੌਇਡ ਨੂੰ ਮਾਰੇ ਜਾਣ ਦੇ ਮਾਮਲੇ ਵਿੱਚ ਸਾਬਕਾ ਪੁਲਿਸ ਅਧਿਕਾਰੀ ਖਿਲਾਫ ਵੀ ਮੁਕੱਦਮਾ ਚੱਲ ਰਿਹਾ ਹੈ।  
ਬਰੁੱਕਲਿਨ ਸੈਂਟਰ ਪੁਿਲਸ ਦੇ ਸਾਬਕਾ ਪੁਲਿਸ ਚੀਫ ਨੇ ਆਖਿਆ ਕਿ 26 ਸਾਲਾਂ ਤੋਂ ਪੁਲਿਸ ਦੀ ਨੌਕਰੀ ਕਰ ਰਹੀ ਤੇ ਟਰੇਨਿੰਗ ਆਫੀਸਰ 48 ਸਾਲਾ ਪੌਟਰ ਰਾਈਟ ਉੱਤੇ ਟੇਜ਼ਰ ਦੀ ਵਰਤੋਂ ਕਰਨਾ ਚਾਹੁੰਦੀ ਸੀ ਪਰ ਗਲਤੀ ਨਾਲ ਉਸ ਤੋਂ ਆਪਣੀ ਹੈਂਡਗੰਨ ਚੱਲ ਗਈ। ਦੂਜੇ ਪਾਸੇ ਮੁਜ਼ਾਹਰਾਕਾਰੀਆਂ ਤੇ ਰਾਈਟ ਦੇ ਪਰਿਵਾਰ ਦਾ ਕਹਿਣਾ ਹੈ ਕਿ ਗੋਲੀ ਚਲਾਏ ਜਾਣ ਲਈ ਕੋਈ ਬਹਾਨਾ ਨਹੀਂ ਚੱਲ ਸਕਦਾ ਤੇ ਉਨ੍ਹਾਂ ਆਖਿਆ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਨਿਆਂ ਪ੍ਰਬੰਧ ਕਾਲੇ ਲੋਕਾਂ ਲਈ ਕਿਸ ਤਰ੍ਹਾਂ ਤੋੜਿਆ ਮਰੋੜਿਆ ਜਾਂਦਾ ਹੈ।
ਜਿ਼ਕਰਯੋਗ ਹੈ ਕਿ ਟਰੈਫਿਕ ਸਟੌਪ ਦੌਰਾਨ ਰਾਈਟ ਨੂੰ ਐਕਸਪਾਇਰ ਹੋ ਚੁੱਕੀ ਕਾਰ ਰਜਿਸਟ੍ਰੇਸ਼ਨ ਲਈ ਰੋਕਿਆ ਗਿਆ ਪਰ ਇਸ ਸਾਰੇ ਘਟਨਾਕ੍ਰਮ ਦਾ ਅੰਤ ਉਸ ਦੀ ਮੌਤ ਨਾਲ ਹੋਇਆ।ਆਨਲਾਈਨ ਰਿਕਾਰਡ ਅਨੁਸਾਰ ਬੁੱਧਵਾਰ ਸ਼ਾਮ ਨੂੰ ਪੌਟਰ ਨੇ 100,000 ਡਾਲਰ ਦਾ ਮੁਚਲਕਾ ਭਰਿਆ ਤੇ ਉਸ ਨੂੰ ਹੈਨੇਪਿਨ ਕਾਊਂਟੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਉਸ ਨੂੰ ਵੀਰਵਾਰ ਦੁਪਹਿਰ ਨੂੰ ਅਦਾਲਤ ਸਾਹਮਣੇ ਪੇਸ਼ ਕੀਤਾ ਜਾਵੇਗਾ।

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ