Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਪੰਜਾਬ

ਬੇਅਦਬੀ ਤੇ ਕੋਟਕਪੂਰਾ ਗੋਲੀਕਾਂਡ : ਹਾਈ ਕੋਰਟ ਵਿੱਚ ਕੇਸ ਹਾਰਨ ਵਾਲੇ ਵਕੀਲਾਂ ਦਾ ਬਚਾਅ ਕਰਨ ਲਈ ਅਮਰਿੰਦਰ ਸਿੰਘ ਅੱਗੇ ਆਏ

April 15, 2021 08:28 AM

* ਲਾਏ ਜਾ ਰਹੇ ਦੋਸ਼ਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ

ਚੰਡੀਗੜ੍ਹ, 14 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸ ਦੀ ਜਾਂਚ ਦੀ ਪੈਰਵੀ ਕਰ ਕੇ ਕੇਸ ਹਾਰ ਚੁੱਕੀ ਲੀਗਲ ਟੀਮ ਦੇ ਖਿਲਾਫ਼ ਲਾਏ ਦੋਸ਼ਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸ ਕੇ ਰੱਦ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਐਡਵੋਕੇਟ ਜਨਰਲਅਤੁਲ ਨੰਦਾ ਅਤੇ ਕੇਸ ਲੜਨ ਲਈ ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਹੋਰ ਵਕੀਲਾਂ ਦੀ ਹਰ ਪਾਸੇ ਹੋਰ ਰਹੀ ਆਲੋਚਨਾ ਦਾ ਜਵਾਬ ਦਿੰਦੇ ਹੋਏ ਵਿਰੋਧੀ ਪਾਰਟੀਆਂ ਤੇ ਉਨ੍ਹਾਂ ਦੇ ਆਗੂਆਂ ਦੀ ਨਿੰਦਾ ਕੀਤੀ ਹੈ, ਜਿਹੜੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਾਣਬੁੱਝ ਕੇ ਏਦਾਂ ਦੇ ਨਾਜ਼ਕ ਮੁੱਦੇ ਉੱਤੇ ਲੋਕਾਂ ਦੀਆਂ ਭਾਵਨਾਵਾਂ ਭੜਕਾ ਰਹੇ ਹਨ, ਤਾਂ ਕਿ ਮੁਸੀਬਤ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵਲੋਂ ਪੇਸ਼ ਕੀਤੀ ਗਈ ਤਸਵੀਰ ਦੇ ਉਲਟ ਸਚਾਈ ਇਹ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਅਦਾਲਤਾਂ ਵਿਚ ਕੋਟਕਪੂਰਾ ਤੇ ਬਹਿਬਲ ਕਲਾਂ ਪੁਲਸ ਗੋਲੀ ਕਾਂਡਦੇ ਕੇਸਾਂ ਤੋਂ ਵੱਖਰੇ ਲੜੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਅਤੇ ਉਨ੍ਹਾਂ ਦੀ ਟੀਮ ਨੂੰ ਸਿਰਫ ਬੇਅਦਬੀ ਕੇਸਾਂ ਵਿਚ, ਜੋ ਪੰਜਾਬ ਦੇ ਲੋਕਾਂ ਲਈ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ, ਅਦਾਲਤ ਵਿਚਪੰਜਾਬ ਸਰਕਾਰ ਦਾ ਪੱਖ ਪੇਸ਼ ਕਰਨ ਦਾ ਜਿ਼ੰਮਾ ਸੌਂਪਿਆ ਸੀ ਤੇ ਇਹਕੇਸਰਾਜ ਸਰਕਾਰ ਨੇ ਫੈਸਲਾਕੁੰਨ ਢੰਗ ਨਾਲ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਸਿੰਗਲ ਜੱਜ ਦਾ ਇਸ ਬਾਰੇ ਫੈਸਲਾ ਸੁਪਰੀਮ ਕੋਰਟ ਤੱਕ ਸਹੀ ਮੰਨਿਆ ਗਿਆ, ਜਿਸ ਨੇ ਪੰਜਾਬ ਸਰਕਾਰ ਨੂੰ ਸ੍ਰੀ ਗੁਰੂਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਸੀ ਬੀ ਆਈ ਜਾਂਚ ਵਾਪਸ ਲੈਣ ਵਿਚ ਮਦਦ ਕੀਤੀ ਅਤੇ ਇਸ ਜਿੱਤ ਦਾ ਸਿਹਰਾ ਐਡਵੋਕੇਟ ਜਨਰਲ ਤੇ ਉਨ੍ਹਾਂ ਦੀ ਟੀਮ ਦੇ ਸਿਰ ਹੈ, ਜਿਨ੍ਹਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਕੇਸ ਲੜਿਆ ਅਤੇ ਪਿਛਲੇ ਚਾਰ ਸਾਲਾਂ ਤੋਂ ਇਸ ਕੇਸ ਵਿਚ ਕੋਈ ਕੰਮ ਨਾ ਕਰਨ ਵਾਲੀ ਸੀ ਬੀ ਆਈਨੂੰ 5 ਫਰਵਰੀ 2021 ਨੂੰ ਕੇਸ ਨਾਲ ਸਬੰਧਤ ਸਾਰਾਰਿਕਾਰਡ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਸੌਂਪਣਾ ਪਿਆ ਸੀ। ਉਨ੍ਹਾਂ ਕਿਹਾ ਕਿ ਐਡਵੋਕੇਟ ਜਨਰਲ ਤੇ ਉਨ੍ਹਾਂ ਦੀ ਟੀਮ ਦੇ ਠੋਸ ਯਤਨਾਂ ਸਦਕਾ ਉਸ ਕੇਸ ਨੂੰ ਤਰਕਪੂਰਨ ਸਿੱਟੇ ਉੱਤੇ ਲਿਜਾਇਆ ਜਾਵੇਗਾ ਅਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਵਿਅਕਤੀਆਂ ਨੂੰ ਸਜ਼ਾ ਦਿਵਾਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ