Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਮੋਦੀ ਦੇ ਮਿੱਤਰ ਅਡਾਨੀ ਦੀ ਕੰਪਨੀ ਨੂੰ ਅਮਰੀਕਾ ਵਿੱਚ ਵੱਡਾ ਝਟਕਾ

April 15, 2021 08:30 AM

* ਨਿਊਯਾਰਕ ਸਟਾਕ ਐਕਸਚੇਂਜ ਨੇ ਬਾਹਰ ਦਾ ਰਾਹ ਦਿਖਾਇਆ
* ਮਿਆਂਮਾਰ ਦੀ ਫੌਜੀ ਜੁੰਡੀ ਨਾਲ ਸਾਂਝ ਮਹਿੰਗੀ ਪਈ

ਵਾਸ਼ਿੰਗਟਨ, 14 ਅਪਰੈਲ, (ਪੋਸਟ ਬਿਊਰੋ)- ਮਿਆਂਮਾਰ ਦੀ ਫੌਜੀ ਸਰਕਾਰ ਨਾਲ ਸਾਂਝ ਰੱਖਣ ਦਾ ਨੁਕਸਾਨ ਗੌਤਮ ਅਡਾਨੀ ਦੀ ਕੰਪਨੀ ਨੂੰ ਅਮਰੀਕਾ ਵਿਚ ਭੁਗਤਣਾ ਪਿਆ ਹੈ। ਇਸ ਕਾਰਨ ਨਿਊਯਾਰਕ ਸਟਾਕ ਐਕਸਚੇਂਜ ਤੋਂ ਉਸ ਦੀ ਕੰਪਨੀਨੂੰ ਬਾਹਰ ਕਰਦਿੱਤਾ ਗਿਆ ਹੈ। ਅਡਾਨੀ ਦੀ ਮਾਲਕੀ ਵਾਲੀ ਅਡਾਨੀ ਪੋਰਟਸ ਤੇ ਸਪੈਸ਼ਲ ਇਕਨਾਮਿਕ ਜ਼ੋਨ ਨੂੰ ਐੱਸ ਐੱਡ ਪੀ ਡਾਓ ਜੋਨਸ ਨੇ ਆਪਣੀ ਸਥਿਰਤਾ ਵਾਲੀ ਲਿਸਟ ਵਿਚੋਂ ਹਟਾ ਦਿੱਤਾ ਹੈ।ਨਿਊਯਾਰਕ ਸਟਾਕ ਐਕਸਚੇਂਜ ਨੇ ਇਸ ਦੀ ਜਾਣਕਾਰੀਬਿਆਨ ਜਾਰੀ ਕਰ ਦਿੱਤੀ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨੇੜਲਾ ਮਿੱਤਰ ਮੰਨੇ ਜਾਂਦੇ ਪ੍ਰਮੁੱਖ ਉਦਯੋਗਪਤੀ ਗੌਤਮ ਅਡਾਨੀ ਦੀ ਕੰਪਨੀ ਉੱਤੇ ਮਿਆਂਮਾਰ ਵਿਚ ਤਖਤਾਪਲਟਣ ਵਾਲੀ ਫੌਜ ਨਾਲ ਵਪਾਰਕ ਸਬੰਧ ਰੱਖਣ ਕਰ ਕੇ ਕਾਰਵਾਈ ਕੀਤੀ ਗਈ ਹੈ। ਮਿਆਂਮਾਰ ਦੀ ਫੌਜ ਨੇ 1 ਫਰਵਰੀ ਨੂੰ ਤਖਤਾਪਲਟ ਕੀਤਾ ਤੇ ਆਂਗ ਸਾਨ ਸੂ ਕੀ ਦੀ ਚੁਣੀ ਹੋਈ ਸਰਕਾਰ ਨੂੰ ਉਲਟਾ ਕੇ ਸੱਤਾ ਉੱਤੇ ਕਬਜ਼ਾ ਕਰ ਲਿਆ ਸੀ। ਨਿਊਯਾਰਕ ਸਟਾਕ ਐਕਸਚੇਂਜ ਨੇ ਇੱਕ ਬਿਆਨ ਵਿਚ ਕਿਹਾ ਹੈ ਕਿ ਅਡਾਨੀ ਪੋਰਟਸ ਐਂਡ ਸਪੈਸ਼ਲ ਇਕਨਾਮਿਕ ਜ਼ੋਨ (ਏ ਪੀ ਏ ਸੀ ਜ਼ੈੱਡ) ਨੂੰ 15 ਅਪ੍ਰੈਲ ਤੋਂ ਇਸ ਦੀ ਲਿਸਟ ਵਿਚੋਂ ਹਟਾ ਦਿੱਤਾ ਜਾਵੇਗਾ। ਇਹ ਅਡਾਨੀ ਦੇ ਲਈ ਵੱਡਾ ਝਟਕਾ ਮੰਨਿਆ ਗਿਆ ਹੈ।
ਅਸਲ ਵਿੱਚ ਅਡਾਨੀ ਪੋਰਟਸ ਇਸ ਵਕਤ ਦੁਨੀਆ ਦੇ ਕਈ ਦੇਸ਼ਾਂ ਵਿਚ ਪੋਰਟਸ ਬਣਾਉਣ ਦਾ ਕਾਂਟ੍ਰੈਕਟ ਹੇਠ ਜਿਹੜਾ ਕੰਮ ਕਰ ਰਿਹਾ ਹੈ, ਉਸ ਵਿੱਚ ਮਿਆਂਮਾਰ ਦੇ ਯੰਗੂਨ ਵਿਚ 29 ਕਰੋੜ ਡਾਲਰ ਦੀ ਲਾਗਤ ਦਾਨਵਾਂ ਕੰਟੇਨਰ ਟਰਮੀਨਲ ਬਣਾਉਣਾ ਸ਼ਾਮਲ ਹੈ, ਜਿਸ ਲਈ ਮਿਆਂਮਾਰ ਦੀ ਫੌਜ ਵੱਲੋਂ ਚਲਾਈ ਜਾਣ ਵਾਲੀ ਮਿਆਂਮਾਰ ਇਕਨਾਮਿਕ ਕਾਰਪੋਰੇਸ਼ਨ ਨੇ ਜ਼ਮੀਨ ਲੀਜ਼ ਉੱਤੇਦਿੱਤੀ ਹੈ। ਮਿਆਂਮਾਰ ਵਿਚ ਫੌਜ ਵੱਲੋਂ ਤਖਤਾਪਲਟਣ ਦਾ ਅਮਰੀਕਾ ਅਤੇ ਹੋਰ ਸਾਰੇ ਪੱਛਮੀ ਦੇਸ਼ਾਂ ਨੇ ਵਿਰੋਧ ਕੀਤਾ ਅਤੇ ਲੋਕਤੰਤਰ ਬਹਾਲ ਨਾ ਕਰਨ ਉੱਤੇ ਮਿਆਂਮਾਰ ਫੌਜਉੱਤੇ ਸਖਤ ਪਾਬੰਦੀਆਂ ਲਾਉਣ ਦੀ ਗੱਲ ਆਖੀ ਹੈ। ਮਿਆਂਮਾਰ ਵਿਚ ਤਖਤਾਪਲਟੇ ਜਾਣ ਦੇ ਖਿਲਾਫ ਲੋਕ ਸੜਕਾਂ ਉੱਤੇ ਹਨ ਅਤੇ ਅੱਜ ਤੱਕ ਦੇ ਵਿਖਾਵਿਆਂ ਦੌਰਾਨ 700 ਤੋਂ ਵੱਧ ਲੋਕ ਸੁਰੱਖਿਆ ਫੋਰਸਾਂ ਦੀ ਗੋਲੀ ਨਾਲ ਮਾਰੇ ਜਾ ਚੁੱਕੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ