Welcome to Canadian Punjabi Post
Follow us on

19

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਕੈਪਟਨ ਨੇ ਕੀਤਾ ਐਲਾਨ: ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ 'ਚ ਪ੍ਰਮੋਟ ਹੋਣਗੇ

April 15, 2021 04:57 PM

ਚੰਡੀਗੜ੍ਹ, 15 ਅਪ੍ਰੈਲ (ਪੋਸਟ ਬਿਊਰੋ): ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆਵਾਂ ਦੇ ਅਗਲੀਆਂ ਕਲਾਸਾਂ ਵਿੱਚ ਪ੍ਰਮੋਟ ਕਰਨ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ, ਜੋ ਪਹਿਲਾਂ ਹੀ ਮੁਲਤਵੀ ਹੋ ਚੁੱਕੀਆਂ ਹਨ, ਬਾਰੇ ਫੈਸਲਾ ਬਾਅਦ ਵਿਚ ਉਭਰ ਰਹੀ ਸਥਿਤੀ ਦੇ ਆਧਾਰ ਉਤੇ ਲਿਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਫੈਸਲੇ ਸਿਖਰਲੇ ਅਧਿਕਾਰੀਆਂ ਅਤੇ ਮੈਡੀਕਲ ਮਾਹਿਰਾਂ ਨਾਲ ਕੋਵਿਡ ਦਾ ਜਾਇਜ਼ਾ ਲੈਣ ਲਈ ਹੋਈ ਵਰਚੂਅਲ ਮੀਟਿੰਗ ਦੌਰਾਨ ਲਏ।
ਮੁੱਖ ਮੰਤਰੀ ਨੇ ਕਿਹਾ ਕਿ 30 ਅਪ੍ਰੈਲ ਤੱਕ ਸੂਬਾ ਸਰਕਾਰ ਨੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਕਰਨ ਦਾ ਫੈਸਲਾ ਕੀਤਾ ਸੀ, ਜਿਸ ਸਦਕਾ 11-20 ਸਾਲ ਉਮਰ ਵਰਗ ਵਿੱਚ ਪਾਜ਼ੇਟੀਵਿਟੀ ਦੀ ਦਰ ਹੇਠਾਂ ਲਿਆਉਣ ਦੇ ਨਾਲ-ਨਾਲ ਇਹ ਰਾਹਤ ਪ੍ਰੀਖਿਆਵਾਂ ਲਈ ਜਾਣ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਵੀ ਦੇਣ ਦੀ ਲੋੜ ਸੀ।
ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਕਿ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜ ਵਿਸ਼ਿਆਂ ਵਿੱਚੋ 4 ਵਿਸ਼ਿਆਂ ਲਈ ਇਮਤਿਹਾਨ ਪਹਿਲਾਂ ਦੀ ਹੋ ਚੁੱਕੇ ਹਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਪੰਜਵੇਂ ਵਿਸ਼ੇ ਨੂੰ ਅਣਡਿੱਠ ਕਰਕੇ ਚਾਰ ਵਿਸ਼ਿਆਂ ਵਿੱਚ ਵਿਦਿਆਰਥੀਆਂ ਵੱਲੋਂ ਹਾਸਲ ਕੀਤੇ ਅੰਕਾਂ ਦੇ ਆਧਾਰ ਉਤੇ ਨਤੀਜੇ ਐਲਾਨ ਸਕਦਾ ਹੈ। ਇਸੇ ਤਰ੍ਹਾਂ ਅੱਠਵੀਂ ਅਤੇ ਦਸਵੀਂ ਜਮਾਤ ਲਈ ਪ੍ਰੀ-ਬੋਰਡ ਪ੍ਰੀਖਿਆਵਾਂ ਜਾਂ ਸਬੰਧਤ ਸਕੂਲਾਂ ਵੱਲੋਂ ਆਪਣੇ ਤੌਰ ਉਤੇ ਲਏ ਗਏ ਇਮਤਿਹਾਨਾਂ ਦੇ ਆਧਾਰ ਨਤੀਜਾ ਐਲਾਨਿਆ ਜਾ ਸਕਦਾ ਹੈ।
ਮੁੱਖ ਮੰਤਰੀ, ਜਿਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰੀ ਸਿੱਖਿਆ ਮੰਤਰੀ ਨੂੰ ਇਸੇ ਹਫ਼ਤੇ ਪੱਤਰ ਲਿਖਿਆ ਸੀ, ਨੇ ਮਹਾਂਮਾਰੀ ਦੇ ਮੱਦੇਨਜ਼ਰ ਸੀ.ਬੀ.ਐਸ.ਈ. ਦੀਆਂ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਅਤੇ ਸੀ.ਬੀ.ਐਸ.ਈ. ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਬਾਰੇ ਕੇਂਦਰ ਦੇ ਫੈਸਲੇ ਉਤੇ ਤਸੱਲੀ ਜ਼ਾਹਰ ਕੀਤੀ।
ਮੀਟਿੰਗ ਵਿੱਚ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਸਕੱਤਰ ਵਿਨੀ ਮਹਾਜਨ, ਡੀ.ਜੀ.ਪੀ. ਦਿਨਕਰ ਗੁਪਤਾ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ