Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਨੌਰਥ ਯੌਰਕ ਵਿੱਚ ਚੱਲੀ ਗੋਲੀ , 17 ਸਾਲਾ ਲੜਕਾ ਜ਼ਖ਼ਮੀ

April 16, 2021 12:42 AM

ਟੋਰਾਂਟੋ, 15 ਅਪਰੈਲ (ਪੋਸਟ ਬਿਊਰੋ) : ਬੁੱਧਵਾਰ ਸ਼ਾਮ ਨੂੰ ਨੌਰਥ ਯੌਰਕ ਵਿੱਚ ਇੱਕ ਰਿਹਾਇਸ਼ੀ ਬਿਲਡਿੰਗ ਵਿੱਚ ਗੋਲੀ ਮਾਰੇ ਜਾਣ ਕਾਰਨ ਇੱਕ 17 ਸਾਲਾ ਲੜਕੇ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ।
ਰਾਤੀਂ 9:00 ਵਜੇ ਹੋਈ ਇਸ ਸ਼ੂਟਿੰਗ ਦੇ ਸਬੰਧ ਵਿੱਚ ਟੋਰਾਂਟੋ ਪੁਲਿਸ ਨੂੰ ਜੇਨ ਸਟਰੀਟ ਤੇ ਸ਼ੈਪਰਡ ਐਵਨਿਊ ਵੈਸਟ ਸੱਦਿਆ ਗਿਆ। ਜਦੋਂਂ ਪੁਲਿਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਤਾਂ ਉਨ੍ਹਾਂ ਪਾਇਆ ਕਿ ਇੱਕ ਲੜਕਾ ਜ਼ਖ਼ਮੀ ਹਾਲਤ ਵਿੱਚ ਉੱਥੇ ਪਿਆ ਸੀ ਤੇ ਉਸ ਦੀ ਛਾਤੀ ਵਿੱਚ ਗੋਲੀ ਲੱਗੀ ਸੀ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਊਟੀ ਇੰਸਪੈਕਟਰ ਮਾਈਕਲ ਵਿਲੀਅਮਜ਼ ਨੇ ਆਖਿਆ ਕਿ ਹੁਣ ਉਸ ਲੜਕੇ ਦੀ ਹਾਲਤ ਸਥਿਰ ਹੈ।
ਵਿਲੀਅਮਜ਼ ਨੇ ਦੱਸਿਆ ਕਿ ਉਸ ਲੜਕੇ ਨੇ ਜ਼ਖ਼ਮੀ ਹਾਲਤ ਵਿੱਚ ਇਮਾਰਤ ਤੋਂ ਬਾਹਰ ਨਿਕਲਣ ਦੀ ਕੋਸਿ਼ਸ਼ ਕੀਤੀ ਪਰ ਉਹ ਉੱਤਰ ਵਾਲੇ ਪਾਸਿਓੱ ਜਦੋਂ ਇਮਾਰਤ ਤੋਂ ਬਾਹਰ ਨਿਕਲਣ ਲੱਗਿਆ ਤਾਂ ਉਹ ਲੜਖੜਾ ਕੇ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਵਿਅਕਤੀ ਤੇ ਚਾਰ ਹੋਰ ਵਿਅਕਤੀ ਉਸ ਸਮੇਂ ਯੂਨਿਟ ਵਿੱਚ ਸਨ ਜਦੋਂ ਗੋਲੀ ਚੱਲੀ।ਵਿਲੀਅਮਜ਼ ਨੇ ਆਖਿਆ ਕਿ ਚਾਰਾਂ ਵਿੱਚੋਂ ਦੋ ਵਿਅਕਤੀ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ ਜਦਕਿ ਦੋ ਹੋਰਨਾਂ ਨੂੰ ਪੁਲਿਸ ਤਲਾਸ਼ ਰਹੀ ਹੈ। ਉਨ੍ਹਾਂ ਆਖਿਆ ਕਿ ਉਹ ਅਜੇ ਵੀ ਤੈਅ ਕਰਨ ਦੀ ਕੋਸਿ਼ਸ਼ ਕਰ ਰਹੇ ਹਨ ਕਿ ਸੂ਼ਟਰ ਕੌਣ ਸੀ।
ਉਨ੍ਹਾਂ ਦੇ ਹੁਲੀਏ ਬਾਰੇ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਸਾਰੇ ਟੀਨੇਜਰਜ਼ ਸਨ ਜਾਂ ਆਪਣੇ 20ਵਿਆਂ ਦੇ ਸ਼ੁਰੂ ਵਿੱਚ ਸਨ ਤੇ ਉਨ੍ਹਾਂ ਸਿਆਹ ਰੰਗ ਦੇ ਕੱਪੜੇ ਪਾਏ ਹੋਏ ਸਨ। ਵਿਲੀਅਮਜ਼ ਨੇ ਆਖਿਆ ਕਿ ਉਨ੍ਹਾਂ ਨੇ ਪੈਦਲ ਹੀ ਇਮਾਰਤ ਛੱਡੀ। ਉਨ੍ਹਾਂ ਆਖਿਆ ਕਿ ਇਸ ਸਮੇਂ ਅਸੀਂ ਘਟਨਾ ਦੀਆਂ ਸਾਰੀਆਂ ਤੰਦਾਂ ਜੋੜਨ ਦੀ ਕੋਸਿ਼ਸ਼ ਕਰ ਰਹੇ ਹਾਂ ਤੇ ਫਿਰ ਹੀ ਸਾਰਾ ਵੇਰਵਾ ਦਿੱਤਾ ਜਾ ਸਕੇਗਾ। ਇਹ ਵੀ ਪਤਾ ਲੱਗਿਆ ਹੈ ਕਿ ਇਹ ਸਾਰੇ ਇੱਕ ਦੂਜੇ ਨੂੰ ਜਾਣਦੇ ਸਨ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ