Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਮਿਸੀਸਾਗਾ ਦੇ 14 ਸਾਲਾ ਲੜਕੇ ਦੇ ਕਤਲ ਦੇ ਸਬੰਧ ਵਿੱਚ ਦੋ ਭਰਾ ਗ੍ਰਿਫਤਾਰ

December 10, 2018 09:04 AM

ਮਿਸੀਸਾਗਾ, 9 ਦਸੰਬਰ (ਪੋਸਟ ਬਿਊਰੋ) : ਮਿਸੀਸਾਗਾ ਵਿੱਚ 14 ਸਾਲਾ ਲੜਕੇ ਦੇ ਕਤਲ ਦੇ ਸਬੰਧ ਵਿੱਚ ਪੁਲਿਸ ਨੇ ਦੋ ਭਰਾਵਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਰਾਇਲੀ ਡਰਾਈਵਰ ਮਾਰਟਿਨ ਵਜੋਂ ਕੀਤੀ ਗਈ ਹੈ। ਉਸ ਦੀ ਲਾਸ਼ ਸੱਭ ਤੋਂ ਪਹਿਲਾਂ ਸ਼ੁੱਕਰਵਾਰ ਸਵੇਰੇ 8:00 ਵਜੇ ਟਰਸਕੌਟ ਡਰਾਈਵ ਤੇ ਸਾਊਥਡਾਊਨ ਰੋਡ ਨੇੜੇ ਮੀਡੋਅ ਪਾਰਕ ਦੇ ਨਾਲ ਲੱਗਦੀ ਲੇਨਵੇਅ ਉੱਤੇ ਇੱਕ ਰਾਹਗੀਰ ਵੱਲੋਂ ਵੇਖੀ ਗਈ। ਸ਼ਨਿੱਚਰਵਾਰ ਸਵੇਰੇ ਜਾਰੀ ਕੀਤੀ ਗਈ ਇੱਕ ਨਿਊਜ਼ ਰਲੀਜ਼ ਵਿੱਚ ਪੁਲਿਸ ਨੇ ਆਖਿਆ ਕਿ 20 ਸਾਲਾ ਨਿਕੋਲਸ ਮਹਾਬੀਰ ਨੂੰ ਇਸ ਸਬੰਧ ਵਿੱਚ ਸੁੱ਼ਕਰਵਾਰ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਸ ਨੂੰ ਸੈਕਿੰਡ ਡਿਗਰੀ ਮਰਡਰ ਦੇ ਦੋਸ਼ ਵਿੱਚ ਚਾਰਜ ਕੀਤਾ ਗਿਆ।
ਸ਼ਨਿੱਚਰਵਾਰ ਸਵੇਰੇ ਉਸ ਨੂੰ ਓਨਟਾਰੀਓ ਕੋਰਟ ਆਫ ਜਸਟਿਸ ਸਾਹਮਣੇ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਬੁੱਧਵਾਰ ਨੂੰ ਹੋਣ ਵਾਲੀ ਅਦਾਲਤ ਵਿਚਲੀ ਪੇਸ਼ੀ ਤੱਕ ਹਿਰਾਸਤ ਵਿੱਚ ਰੱਖਿਆ ਜਾਵੇਗਾ। ਸ਼ਨਿੱਚਰਵਾਰ ਨੂੰ ਹੀ ਪੁਲਿਸ ਨੇ ਮਹਾਬੀਰ ਦੇ 20 ਸਾਲਾ ਭਰਾ ਮਾਰਕ ਮਹਾਬੀਰ ਨੂੰ ਵੀ ਗ੍ਰਿਫਤਾਰ ਕਰਨ ਲਈ ਉਸ ਦਾ ਵਾਰੰਟ ਕਢਵਾ ਲਿਆ ਸੀ। ਉਸ ਦੀ ਵੀ ਸੈਕਿੰਡ ਡਿਗਰੀ ਮਰਡਰ ਲਈ ਭਾਲ ਕੀਤੀ ਜਾ ਰਹੀ ਸੀ। ਪੀਲ ਪੁਲਿਸ ਸਾਹਮਣੇ ਆਤਮ-ਸਮਰਪਣ ਕਰਨ ਮਗਰੋਂ ਸ਼ਨਿੱਚਰਵਾਰ ਰਾਤ ਨੂੰ ਉਸ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ।
ਮਾਰਕ ਮਹਾਬੀਰ ਨੂੰ ਐਤਵਾਰ ਨੂੰ ਬਰੈਂਪਟਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਮੌਤ ਜ਼ਖ਼ਮਾਂ ਕਾਰਨ ਹੋਈ ਹੋ ਸਕਦੀ ਹੈ। ਮੌਤ ਦੇ ਕਾਰਨਾਂ ਦਾ ਪਤਾ ਪੋਸਟ ਮਾਰਟਮ ਤੋਂ ਹੀ ਲੱਗੇਗਾ। ਅਜੇ ਵੀ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ