Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਕਿਸਾਨਾਂ ਦਾ ਧਰਨਾ ਚੁਕਾਉਣ ਲਈ ‘ਅਪਰੇਸ਼ਨ ਕਲੀਨ’ ਦੀ ਤਿਆਰੀ ਦੇ ਚਰਚੇ

April 16, 2021 08:30 AM

* ਕੋਰੋਨਾ ਇਨਫੈਕਸ਼ਨ ਦਾ ਫੈਲਾਅ ਰੋਕਣ ਬਹਾਨੇ ਸਖਤੀ ਕਰਨ ਦੇ ਇਰਾਦੇ

ਨਵੀਂ ਦਿੱਲੀ, 15 ਅਪਰੈਲ, (ਪੋਸਟ ਬਿਊਰੋ)- ਭਾਰਤ ਦੀ ਰਾਜਧਾਨੀ ਦਿੱਲੀ ਦੇ ਬਾਰਡਰਾਂ ਉੱਤੇ ਬੈਠੇ ਹੋਏ ਕਿਸਾਨਾਂ ਨੂੰ ਓਥੋਂ ਉਠਾਉਣ ਲਈ ਇੱਕ ‘ਅਪਰੇਸ਼ਨ ਕਲੀਨ’ ਕਰਨ ਦੀਆਂ ਤਿਆਰੀਆਂ ਦੀ ਚਰਚਾ ਹੋ ਰਹੀ ਹੈ।
ਇਸ ਬਾਰੇ ਦੱਸਿਆ ਗਿਆ ਹੈ ਕਿ ਕਿਸਾਨਾਂ ਦੇ ਧਰਨੇ ਨੂੰ ਕੋਰੋਨਾ ਦੀ ਇਨਫੈਕਸ਼ਨ ਹੋਰ ਫੈਲਣ ਦਾ ਕਾਰਨ ਨਹੀਂ ਬਣਨ ਦਿੱਤਾ ਜਾਵੇਗਾ। ਸਿੰਘੂ ਤੇ ਟਿਕਰੀ ਬਾਰਡਰ ਉੱਤੇ ਬੈਠੇ ਇਨ੍ਹਾਂ ਕਿਸਾਨਾਂ ਨੂੰ ਸਰਕਾਰ ਪਹਿਲਾਂ ਗੱਲਬਾਤ ਰਾਹੀਂ ਸਮਝਾਏਗੀ, ਪਰ ਜੇ ਇਹ ਜ਼ਿੱਦ ਉੱਤੇ ਅੜੇ ਰਹੇ ਤੇ ਅੰਦੋਲਨ ਵਾਲੀ ਥਾਂ ਤੋਂ ਨਾ ਹਟੇ ਤਾਂ ਪੈਰਾ ਮਿਲਟਰੀ ਫੋਰਸਅਤੇ ਪੁਲਿਸ ਦੀ ਮਦਦ ਨਾਲ ਇਨ੍ਹਾਂ ਨੂੰ ਹਟਾਇਆ ਜਾਵੇਗਾ। ਗ੍ਰਹਿ ਮੰਤਰਾਲੇ ਨੇ ਇਸ ਦੀ ਰੂਪ-ਰੇਖਾ ਤਿਆਰ ਕਰ ਲਈ ਹੈ ਤੇ ਹਰਿਆਣਾ ਸਰਕਾਰ ਨੂੰ ਇਸ ਅਪਰੇਸ਼ਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਵਰਨਣ ਯੋਗ ਹੈ ਕਿ ਭਾਰਤ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਕੇਂਦਰ ਅਤੇ ਰਾਜਸਰਕਾਰ ਦਾ ਕਹਿਣਾ ਹੈ ਕਿ ਪਿਛਲੇ ਸਾਢੇ ਤਿੰਨ ਮਹੀਨਿਆਂ ਤੋਂ ਧਰਨੇ ਉੱਤੇ ਬੈਠੇ ਇਹ ਕਿਸਾਨ ਕੋਰੋਨਾ ਇਨਫੈਕਸ਼ਨ ਦਾ ਸ਼ਿਕਾਰ ਹੋ ਗਏ ਤਾਂ ਦੂਸਰੇ ਲੋਕਾਂ ਵਿੱਚ ਇਨਫੈਕਸ਼ਨ ਤੇਜ਼ੀ ਨਾਲ ਫੈਲਣ ਦਾ ਖ਼ਤਰਾ ਰਹੇਗਾ। ਇਸ ਲਈ ਸਰਕਾਰ ਸੋਚ ਰਹੀ ਹੈ ਕਿ ਇਨ੍ਹਾਂ ਨੂੰ ਮਨਾ ਕੇ ਅੰਦੋਲਨ ਵਾਲੀ ਥਾਂ ਤੋਂ ਉਠਾਇਆ ਜਾਵੇ ਅਤੇ ਜੇ ਉਹ ਬਾਅਦ ਵਿੱਚਏਥੇ ਆ ਕੇ ਅੰਦੋਲਨ ਕਰਨਾ ਚਾਹੁਣ ਤਾਂ ਉਨ੍ਹਾਂ ਨੂੰ ਕੋਈ ਇਕ ਥਾਂ ਦਿੱਤੀ ਜਾ ਸਕਦੀ ਹੈ।
ਸਰਕਾਰ ਨਾਲ ਜੁੜੇ ਸੂਤਰ ਦੱਸਦੇ ਹਨ ਕਿ ਗ੍ਰਹਿ ਮੰਤਰਾਲਾ ਟਿਕਰੀ ਅਤੇ ਸਿੰਘੂ ਬਾਰਡਰ ਦੇ ਧਰਨਿਆਂ ਬਾਰੇ ਹਵਾਈ ਸਰਵੇਖਣ ਕਰਵਾ ਚੁੱਕਾ ਹੈ ਅਤੇ ਸੀਆਈਡੀ ਅਤੇ ਹੋਰ ਖੁਫ਼ੀਆ ਏਜੰਸੀਆਂ ਨੇ ਇਨ੍ਹਾਂ ਦੀ ਸਹੀ ਗਿਣਤੀ ਦੀ ਰਿਪੋਰਟ ਦੇ ਦਿੱਤੀ ਹੈ। ਸਰਕਾਰ ਦੀ ਰਣਨੀਤੀ ਹੈ ਕਿ ਘੱਟੋ-ਘੱਟ ਦੋ ਵਾਰੀ ਇਨ੍ਹਾਂ ਨੂੰ ਸਮਝਾ ਕੇ ਅੰਦੋਲਨ ਵਾਲੀ ਥਾਂ ਤੋਂ ਖੁਦ ਹਟ ਜਾਣ ਨੂੰ ਮਨਾਇਆ ਜਾਵੇਗਾ। ਪਹਿਲੇ ਪੜਾਅ ਵਿੱਚ ਬਾਰਡਰ ਨਾਲ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਇਨ੍ਹਾਂ ਕਿਸਾਨਾਂ ਨਾਲ ਗੱਲ ਕਰਨਗੇ, ਫਿਰ ਸਰਕਾਰ ਖ਼ੁਦ ਆਪਣੇ ਪ੍ਰਤੀਨਿਧਾਂ ਰਾਹੀਂ ਗੱਲ ਕਰੇਗੀ। ਇਸ ਤੋਂ ਬਾਅਦ ਵੀ ਜੇ ਉਹ ਨਾ ਮੰਨੇ ਤਾਂ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਨਾਲ ਹਟਾ ਦਿੱਤਾ ਜਾਵੇਗਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼