Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਫਰਾਂਸ ਨੇ ਪਾਕਿ ਵਿਚਲੇ ਫਰਾਂਸੀਸੀ ਨਾਗਰਿਕਾਂ ਅਤੇ ਕੰਪਨੀਆਂ ਤੁਰੰਤ ਨਿਕਲ ਆਉਣ ਨੂੰ ਕਿਹਾ

April 16, 2021 08:34 AM

* ਪਾਕਿ ਦੇ ਵਿਗੜੇ ਹਾਲਾਤ ਕਾਰਨ ਸਿੱਖ ਜਥੇ ਬਾਰੇ ਵੀ ਚਿੰਤਾ ਵਧੀ

ਇਸਲਾਮਾਬਾਦ, 15 ਅਪਰੈਲ, (ਪੋਸਟ ਬਿਊਰੋ)- ਫਰਾਂਸ ਨੇ ਪਾਕਿਸਤਾਨ ਵਿਚ ਚੱਲਦੇ ਪ੍ਰਦਰਸ਼ਨਾਂ ਕਾਰਨ ਫਰਾਂਸੀਸੀ ਨਾਗਰਿਕਾਂ ਅਤੇ ਕੰਪਨੀਆਂ ਨੂੰ ਐਡਵਾਈਜ਼ਰੀ ਜਾਰੀ ਕਰ ਕੇ ਤੁਰੰਤ ਪਾਕਿਸਤਾਨ ਛੱਡਣ ਨੂੰ ਕਹਿ ਦਿੱਤਾ ਹੈ।
ਇਸ ਸੰਬੰਧ ਵਿੱਚ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿਚਲੇ ਫਰਾਂਸੀਸੀ ਦੂਤਘਰ ਨੇ ਇਕ ਈ-ਮੇਲ ਰਾਹੀਂ ਦੱਸਿਆ ਕਿ ਗੰਭੀਰ ਖ਼ਤਰਾ ਬਣ ਰਿਹਾ ਹੈ, ਜਿਸ ਕਾਰਨ ਜੇ ਕੋਈ ਫਰਾਂਸੀਸੀ ਨਾਗਰਿਕ ਪਾਕਿਸਤਾਨ ਦੇ ਕਿਸੇ ਵੀ ਹਿੱਸੇ ਵਿਚ ਹੈ ਤਾਂ ਤੁਰੰਤ ਦੂਸਰੇ ਦੇਸ਼ ਚਲਾ ਜਾਏ। ਪਾਕਿਸਤਾਨ ਦੇ ਕਈ ਸ਼ਹਿਰਾਂ ਵਿਚ ਇਨ੍ਹੀਂ ਦਿਨੀਂ ਕੱਟੜਪੰਥੀ ਸੰਗਠਨ ਫਰਾਂਸ ਨਾਲ ਸਾਰੇ ਡਿਪਲੋਮੈਟ ਸਬੰਧ ਤੋੜਨ ਲਈ ਹਿੰਸਕ ਵਿਰੋਧ ਕਰ ਰਹੇ ਹਨ। ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੀ ਅਗਵਾਈ ਕਰਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਕ ਪਾਕਿਸਤਾਨ (ਟੀ ਐਲ ਪੀ) ਦੇ ਮੁਖੀ ਸਾਦ ਰਿਜ਼ਵੀ ਨੂੰ ਪੁਲਸ ਗ੍ਰਿਫ਼ਤਾਰ ਕਰ ਚੁੱਕੀ ਹੈ। ਉਸ ਦੇ ਸੰਗਠਨ ਉੱਤੇ ਵੀ ਹਿੰਸਾ ਫੈਲਾਉਣ ਦੇ ਦੋਸ਼ ਵਿਚ ਅੱਤਵਾਦ ਰੋਕੂ ਐਕਟ ਹੇਠ ਪਾਬੰਦੀ ਲਾ ਦਿੱਤੀ ਗਈ ਹੈ। ਇਸ ਦੇ ਬਾਅਦਕਈ ਪਾਕਿਸਤਾਨੀ ਸ਼ਹਿਰਾਂ ਵਿਚ ਹਜ਼ਾਰਾਂ ਲੋਕ ਸਾਦ ਰਿਜ਼ਵੀ ਦੀ ਰਿਹਾਈ ਵਾਸਤੇ ਸੜਕਾਂ ਉੱਤੇਨਿਕਲ ਕੇ ਪ੍ਰਦਰਸ਼ਨ ਕਰਨ ਲੱਗ ਪਏ ਹਨ।
ਪਾਕਿਸਤਾਨ ਵਿਚ ਹਿੰਸਾ ਅਤੇ ਝੜਪਾਂ ਨਾਲ ਅੱਜ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 300 ਤੋਂ ਵੱਧ ਪੁਲਸ ਵਾਲੇ ਜ਼ਖਮੀ ਹੋਏ ਹਨ। ਸਾਦ ਰਿਜ਼ਵੀ ਦੀ ਪਾਰਟੀ ਦੇ ਸਮਰਥਕਾਂ ਨੇ ਫਰਾਂਸ ਦੇ ਰਾਜਦੂਤ ਨੂੰ ਏਥੋਂ ਕੱਢਣ ਦੇ ਲਈ ਇਮਰਾਨ ਖਾਨ ਦੀ ਸਰਕਾਰ ਨੂੰ 20 ਅਪਰੈਲ ਤੱਕ ਸਮਾਂ ਦਿੱਤਾ ਸੀ, ਪਰ ਪੁਲਸ ਨੇ ਸੋਮਵਾਰ ਨੂੰ ਪਾਰਟੀ ਦੇ ਮੁਖੀ ਸਾਦ ਹੁਸੈਨ ਰਿਜ਼ਵੀ ਨੂੰ ਗ੍ਰਿਫ਼ਤਾਰ ਕਰ ਲਿਆ ਤਾਂ ਟੀ ਐਲ ਪੀਨੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਵਰਨਣ ਯੋਗ ਹੈ ਕਿ ਪਾਕਿਸਤਾਨ ਦੇ ਕੱਟੜਪੰਥੀ ਅੱਜਕੱਲ੍ਹ ਫਰਾਂਸ ਦੀ ਮੈਗਜ਼ੀਨ ਸ਼ਾਰਲੀ ਹੈਬਦੋ ਵਿਚ ਛਾਪੇ ਗਏ ਗਏ ਹਜ਼ਰਤ ਮੁਹੰਮਦ ਸਾਹਿਬ ਦੇ ਵਿਵਾਦਤ ਕਾਰਟੂਨ ਦੇ ਕਾਰਨ ਹਿੰਸਕ ਹੋਏ ਪਏ ਹਨ।
ਇਸ ਦੌਰਾਨ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਗਏ ਸਿੱਖ ਜਥੇ ਦੀ ਸੁਰੱਖਿਆ ਬਾਰੇ ਕਈ ਪਾਸਿਆਂ ਤੋਂ ਚਿੰਤਾ ਪ੍ਰਗਟ ਕੀਤੀ ਜਾਣ ਲੱਗੀ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਵਾਪਸੀ ਦੇ ਬਾਰੇ ਭਾਰਤ ਸਰਕਾਰ ਦੀ ਪੂਰੀ ਜਿ਼ਮੇਵਾਰੀ ਹੈ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦਾ ਯਤਨ ਕੀਤਾ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ