Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਪਿੱਛੇ ਪਾਕਿ ਫ਼ੌਜ ਦੀ ਸਾਜ਼ਿਸ਼ ਦੀ ਗੱਲ ਕਹੀ

December 10, 2018 09:08 AM

ਚੰਡੀਗੜ੍ਹ, 9 ਦਸੰਬਰ, (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਦੇ ਸਮੇਂ ਓਥੋਂ ਦੀ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਵੱਲੋਂ ਕਰਤਾਰਪੁਰ ਸਾਹਿਬ ਵਾਲਾ ਲਾਂਘਾ ਖੋਲ੍ਹਣ ਵਾਸਤੇ ਭਾਰਤੀ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਕੀਤੀ ਪੇਸ਼ਕਸ਼ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਦੇਸ਼ ਦੀ ਫੌਜ ਦੀ ਇੱਕ ਵੱਡੀ ਸਾਜ਼ਿਸ਼ ਕਰਾਰ ਦਿੱਤਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਇੱਕ ਟੀ ਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਕਿ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣਾ ਸਾਫ ਤੌਰ `ਤੇ ਪਾਕਿਸਤਾਨੀ ਖੁਫੀਆ ਏਜੰਸੀ ਆਈ ਐਸ ਆਈ ਦੀ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਪਾਕਿਸਤਾਨੀ ਫ਼ੌਜ ਨੇ ਭਾਰਤ ਦੇ ਖ਼ਿਲਾਫ਼ ਫਿਰ ਕੋਈ ਵੱਡੀ ਸਾਜ਼ਿਸ਼ ਘੜੀ ਹੈ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਭਾਰਤੀ ਪੰਜਾਬ ਵਿੱਚ ਅਤਿਵਾਦ ਨੂੰ ਮੁੜ ਕੇ ਚਾਲੂ ਕਰਨ ਦੀ ਕੋਸ਼ਿਸ਼ ਦੀ ਗੱਲ ਮੰਨਦੇ ਹੋਏ ਕਿਹਾ ਕਿ ਇਸ ਤੋਂ ਸਾਰਿਆਂ ਨੂੰ ਚੌਕਸ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਾਲੇ ਮੁੱਦੇ ਨੂੰ ਗ਼ੈਰ-ਜ਼ਰੂਰੀ ਤੌਰ ਉੱਤੇ ਉਭਾਰਿਆ ਜਾ ਰਿਹਾ ਹੈ ਤੇ ਜਿਹੜੇ ਲੋਕ ਇਸ ਨੂੰ ਉਭਾਰ ਰਹੇ ਹਨ, ਉਹ ਸਪੱਸ਼ਟ ਤੌਰ ਉੱਤੇ ਆਈ ਐਸ ਆਈ ਦੀ ਇਸ ਸਾਜ਼ਿਸ਼ ਨੂੰ ਵੇਖਣ ਤੋਂ ਅਸਮਰੱਥ ਹਨ।
ਇਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਹੱਥ-ਠੋਕਾ ਦੱਸਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਨੇ ਆਪਣੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਨਾਲ ਸਬੰਧਾਂ ਦੇ ਮੁੱਦੇ ਉੱਤੇ ਗੈਰਜ਼ਰੂਰੀ ਵਿਵਾਦ ਖੜ੍ਹਾ ਕਰਨ ਲਈ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਸਥਿਰਤਾ ਪੈਦਾ ਕਰਨਾ ਪਾਕਿਸਤਾਨ ਦੀ ਸੋਚ ਹੈ, ਅਕਾਲੀ-ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਉਭਾਰ ਕੇ ਇਸ ਅਹਿਮ ਮੁੱਦੇ ਵੱਲੋਂ ਲੋਕਾਂ ਦਾ ਧਿਆਨ ਲਾਂਭੇ ਕਰ ਰਹੇ ਜਾਪਦੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਵਿੱਚ ਸ਼ੱਕ ਨਹੀਂ ਕਿ ਇਮਰਾਨ ਖਾਨ ਭਾਰਤ ਨਾਲ ਸ਼ਾਂਤੀ ਤੇ ਸਦਭਾਵਨਾ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ, ਪਰ ਇਸ ਕੰਮ ਲਈ ਉਨ੍ਹਾਂ ਨੂੰ ਆਪਣੀ ਫੌਜ ਦੇ ਮੁਖੀ ਜਨਰਲ ਬਾਜਵਾ `ਤੇ ਜ਼ੋਰ ਪਾਉਣਾ ਚਾਹੀਦਾ ਹੈ ਕਿ ਉਹ ਸਰਹੱਦ ਉੱਤੇ ਭਾਰਤੀ ਫ਼ੌਜੀਆਂ ਦੇ ਕਤਲਾਂ ਨੂੰ ਰੋਕਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦਾ ਇਤਿਹਾਸ ਗਵਾਹ ਹੈ ਕਿ ਪ੍ਰਧਾਨ ਮੰਤਰੀ ਨੂੰ ਸੱਤਾ ਵਿੱਚ ਕਾਇਮ ਰਹਿਣ ਲਈ ਫੌਜ ਦੀ ਹਾਂ ਵਿੱਚ ਹਾਂ ਮਿਲਾਉਣੀ ਪੈਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ‘ਪਸੰਦੀਦਾ` ਹਸਤੀ ਹੈ ਅਤੇ ਉਨ੍ਹਾਂ ਦੇ ਸਿੱਧੂ ਦੇ ਮਾਪਿਆਂ ਨਾਲ ਸਬੰਧ ਸਨ। ਜਦੋਂ ਇਹ ਕ੍ਰਿਕਟ ਖਿਡਾਰੀ ਬਣਿਆ ਤਾਂ ਉਸ ਦੇ ਪਿਤਾ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸਨ ਤੇ ਮੇਰੀ ਮਾਤਾ ਮਹਿੰਦਰ ਕੌਰ ਪਟਿਆਲਾ ਤੋਂ ਪਾਰਲੀਮੈਂਟ ਮੈਂਬਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਤੇ ਸਿੱਧੂ ਵਿਚਾਲੇ ਕਦੇ ਟਕਰਾਅ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਵਾਸਤੇ ਵੀ ਉਨ੍ਹਾਂ ਨੂੰ ਸਿੱਧੂ ਨਾਲ ਕਦੇ ਸਮੱਸਿਆ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਦੀ ਇੱਕੋ ਸਮੱਸਿਆ ਹੈ ਕਿ ਉਹ ਕਈ ਵਾਰ ਸੋਚਣ ਤੋਂ ਪਹਿਲਾਂ ਬੋਲ ਜਾਂਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ