Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੋਰੋਨਾ ਦੇ ਵਧਦੇ ਜਾਣ ਕਾਰਨ ਨਿਰੰਜਨੀ ਅਖਾੜੇ ਵੱਲੋਂ ਕੁੰਭ ਮੇਲੇ ਦੀ ਅਗਾਊਂ ਸਮਾਪਤੀ

April 16, 2021 08:44 AM

* ਭਾਰਤ ਵਿੱਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ ਵਧੀ
* ਸ਼ਮਸ਼ਾਨ ਘਾਟਾਂ ਅਤੇ ਕਬਰਸਤਾਨਾਂ ਵਿੱਚ ਭਾਰੀ ਭੀੜ

ਨਵੀਂ ਦਿੱਲੀ, 15 ਅਪਰੈਲ, (ਪੋਸਟ ਬਿਊਰੋ)- ਸਮੁੱਚੇ ਭਾਰਤ ਵਿੱਚ ਕੋਰੋਨਾ ਦੇ ਕਾਰਨ ਹਾਲਾਤ ਹੋਰ ਵਿਗੜਦੇ ਵੇਖ ਕੇ ਹਿੰਦੂ ਸੰਤਾਂ ਦੇ ਪੰਚਾਇਤੀ ਨਿਰੰਜਨੀ ਅਖਾੜੇ ਦੇ ਸੈਕਟਰੀ ਮਹੰਤ ਰਵਿੰਦਰਪੁਰੀ ਨੇ ਆਪਣੇ ਅਖਾੜੇ ਵੱਲੋਂ ਕੁੰਭ ਮੇਲੇ ਦੀ ਦਸ ਦਿਨ ਅਗਾਊਂ ਸਮਾਪਤੀ ਦਾ ਐਲਾਨ ਕਰ ਦਿੱਤਾ ਹੈ।
ਇਸ ਮੌਕੇ ਮਹੰਤ ਰਵਿੰਦਰ ਪੁਰੀ ਨੇ ਸਾਫ ਕਿਹਾ ਕਿ ਮੁੱਖ ਸ਼ਾਹੀ ਇਸ਼ਨਾਨ ਸਮਾਪਤ ਹੋ ਗਿਆ ਹੈ, ਉਸ ਪਿੱਛੋਂ ਅਖਾੜਿਆਂ ਵਿੱਚ ਵੱਡੀ ਗਿਣਤੀ ਵਿੱਚ ਸੰਤਾਂ ਤੇ ਭਗਤਾਂ ਵਿੱਚ ਕੋਰੋਨਾ ਦੇ ਲੱਛਣ ਵਿਖਾਈ ਦਿੱਤੇ ਹਨ। ਕੋਰੋਨਾ ਦੇ ਵਧਦੇਕੇਸਾਂ ਨੂੰ ਵੇਖ ਕੇ ਸਾਡੇ ਅਖਾੜੇ ਨੇ 17 ਅਪਰੈਲ ਨੂੰ ਕੁੰਭ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅਖਾੜਾ ਪ੍ਰੀਸ਼ਦ ਦਾ ਫੈਸਲਾ ਨਹੀਂ, ਸਾਡੇ ਅਖਾੜੇ ਦਾ ਨਿੱਜੀ ਫੈਸਲਾ ਹੈ। ਬਹੁਤੇ ਅਖਾੜਿਆਂ ਦੀ ਇਹੋ ਰਾਏ ਹੈ ਅਤੇ ਅਸੀਂ ਆਪਣੇ ਅਖਾੜੇ ਵੱਲੋਂ ਕੁੰਭ ਸਮਾਪਤੀ ਦਾ ਐਲਾਨ ਕਰ ਦਿੱਤਾ ਹੈ। ਸਮਝਿਆ ਜਾਂਦਾ ਹੈ ਕਿ ਨਿਰੰਜਨੀ ਅਖਾੜੇ ਤੋਂ ਬਾਅਦ ਬਾਕੀ 6 ਸੰਨਿਆਸੀ ਅਖਾੜੇ ਵੀ ਆਪਣੇ ਕੁੰਭ ਸਮਾਪਤੀ ਦਾ ਐਲਾਨ ਕਰ ਸਕਦੇ ਹਨ, ਜਦੋਂ ਕਿ 27 ਅਪਰੈਲ ਦਾ ਸ਼ਾਹੀ ਇਸਨਾਨ ਹੋਣਾ ਅਜੇ ਬਾਕੀ ਹੈ। ਇਸ ਸ਼ਾਹੀ ਇਸ਼ਨਾਨ ਵਿੱਚਕੁੰਭ ਦੀ ਸਮਾਪਤੀ ਦਾ ਐਲਾਨ ਕਰਨ ਵਾਲੇ ਅਖਾੜਿਆਂ ਦੇ ਬਾਅਦ ਸਿਰਫ 3 ਬੈਰਾਗੀ ਅਖਾੜੇ, ਦੋ ਉਦਾਸੀਨ ਤੇ ਇੱਕ ਨਿਰਮਲ ਅਖਾੜਾ ਹੀ ਰਹਿ ਜਾਣਗੇ। ਇਨ੍ਹਾਂ ਵੱਲੋਂ ਅਗੇਤੀ ਸਮਾਪਤੀ ਦਾ ਐਲਾਨ ਕੀਤਾ ਜਾ ਸਕਦਾ ਹੈ।
ਕੁੰਭ ਦੇ ਮੇਲੇ ਤੋਂ ਇਸ ਦੌਰਾਨ ਇੱਕ ਮਾੜੀ ਖਬਰ ਇਹ ਆਈ ਹੈ ਕਿ ਨਿਰਵਾਣੀ ਅਖਾੜੇ ਦੇ ਮਹਾ ਮੰਡਲੇਸ਼ਵਰ ਸਵਾਮੀ ਕਪਿਲ ਦੇਵ ਦਾ ਕੋਰੋਨਾ ਦੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਦਿਨੀਂ ਕੋਰੋਨਾ ਦੀ ਲਾਗ ਲੱਗ ਜਾਣ ਕਾਰਨ ਹਸਪਤਾਲ ਦਾਖਲ ਕਰਾਏ ਗਏ ਸਨ, ਪਰ ਇਲਾਜ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਤੇ ਅੱਜ ਵੀਰਵਾਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ। ਨਿਰਵਾਣੀ ਅਖਾੜਾ ਚਾਰ ਪ੍ਰਮੁੱਖ ਅਖਾੜਿਆਂ ਵਿੱਚੋਂ ਇੱਕ ਹੈ।
ਭਾਰਤ ਵਿੱਚ ਪੂਰੇ ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਬੇਕਾਬੂ ਹੋਈ ਸਮਝੀ ਜਾਂਦੀ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ ਲਗਪਗ 2 ਲੱਖ ਤੋਂ ਵੱਧ ਨਵੇਂ ਕੇਸ ਮਿਲੇ ਅਤੇ ਲਗਾਤਾਰ ਦੂਸਰੇ ਦਿਨ ਇਕ ਹਜ਼ਾਰ ਤੋਂ ਵੱਧ ਮੌਤਾਂ ਹੋਈਆਂ ਹਨ। ਇਸ ਦੌਰਾਨ ਮੌਤ ਦਰ ਦੇ ਨਵੇਂ ਰਿਕਾਰਡ ਬਣ ਰਹੇ ਹਨ ਤੇਮ੍ਰਿਤਕਾਂ ਦੇ ਅੰਤਿਮ ਸੰਸਕਾਰ ਲਈ ਉਨ੍ਹਾਂ ਦੇ ਵਾਰਸਾਂ ਨੂੰ ਕਾਫੀ ਉਡੀਕਣਾ ਪੈ ਰਿਹਾ ਹੈ। ਦਿੱਲੀ ਵਿੱਚਪਿਛਲੇ ਚਾਰ ਦਿਨਾਂ ਵਿੱਚ240 ਮੌਤਾਂ ਹੋਈਆਂ ਹਨ ਤੇ ਇਸ ਨਾਲ ਸ਼ਮਸ਼ਾਨ ਘਾਟ ਤੇ ਕਬਰਸਤਾਨ ਦੋਵਾਂ ਥਾਵਾਂ ਉੱਤੇਲਾਸ਼ਾਂ ਦੇ ਅੰਤਿਮ ਸੰਸਕਾਰ ਅਤੇ ਸਪੁਰਦ-ਏ-ਖਾਕ ਕਰਨ ਦੇ ਲਈ ਭੀੜ ਲਗੀ ਹੋਈ ਹੈ। ਦਿੱਲੀ ਦੇ ਆਈਟੀਓਵਿਖੇ ਸਭ ਤੋਂ ਵੱਡੇ ਕੋਵਿਡ ਕਬਰਸਤਾਨ ਵਿੱਚ ਲਾਸ਼ਾਂ ਨੂੰ ਦਫ਼ਨਾਉਣ ਲਈ ਜ਼ਮੀਨ ਘਟਣ ਲੱਗੀ ਹੈ ਤੇ ਸ਼ਮਸ਼ਾਨ ਘਾਟਾਂ ਵਿੱਚਸਿਵੇ ਬੁਝਣ ਦਾ ਨਾਂਅ ਨਹੀਂ ਲੈ ਰਹੇ। ਨਿਗਮਬੋਧ ਘਾਟ ਵਿੱਚ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਨ ਲਈ ਲੋਕਾਂ ਨੂੰ ਕਈ-ਕਈ ਘੰਟੇ ਉਡੀਕ ਕਰਨੀ ਪੈ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ