Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਮੁੱਖ ਮੰਤਰੀ ਕੋਵਿਡ ਰਾਹਤ ਫੰਡ ਦੇ ਪੈਸਿਆਂ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨ

April 16, 2021 04:46 PM

ਚੰਡੀਗੜ੍ਹ, 16 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਲ ਕੋਰੋਨਾ ਕਾਲ 'ਚ ਬਣਾਏ ਗਏ ਮੁੱਖ ਮੰਤਰੀ ਕੋਵਿਡ ਰਾਹਤ ਫੰਡ 'ਤੇ ਆਮ ਆਦਮੀ ਪਾਰਟੀ ਨੇ ਸਵਾਲ ਚੁੱਕੇ ਹਨ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਆਪ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਪੁੱਛਿਆ ਹੈ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਕਿੰਨਾ ਪੈਸਾ ਆਇਆ ਅਤੇ ਉਸ ਵਿੱਚੋਂ ਖ਼ਰਚ ਕਿੱਥੇ ਕਿੱਥੇ ਕੀਤਾ ਗਿਆ ਹੈ? ਅੱਜ ਤੱਕ ਇਸ ਫੰਡ ਦੀ ਜਾਣਕਾਰੀ ਕਿਉਂ ਜਨਤਕ ਨਹੀਂ ਕੀਤੀ ਗਈ? ਉਨਾਂ ਕਿਹਾ ਕਿ ਲੋਕਾਂ ਦੇ ਦਾਨ ਦਿੱਤੇ ਪੈਸੇ ਨੂੰ ਗੁਪਤ ਨਹੀਂ ਰੱਖਿਆ ਜਾ ਸਕਦਾ, ਇਸ ਲਈ ਕੈਪਟਨ ਅਮਰਿੰਦਰ ਸਿੰਘ ਇਸ ਫੰਡ ਦੇ ਪੈਸਿਆਂ ਦਾ ਹਿਸਾਬ ਲੋਕਾਂ ਨੂੰ ਦੇਣ।
ਸੂਬਾ ਪ੍ਰਧਾਨ ਨੇ ਸਵਾਲ ਕੀਤਾ ਕਿ ਕੋਰੋਨਾ ਨੂੰ ਭਾਰਤ ਵਿੱਚ ਆਇਆ ਇੱਕ ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਕੋਰੋਨਾ ਦਾ ਪਹਿਲਾ ਦੌਰ ਵੀ ਬੀਤ ਚੁੱਕਿਆ ਹੈ, ਪਰ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਹੁੱਣ ਤੱਕ ਲੋੜੀਂਦੀ ਸੰਖਿਆ ਵਿੱਚ ਵੈਂਟੀਲੇਟਰ ਨਹੀਂ ਹਨ। ਹਸਪਤਾਲਾਂ ਵਿੱਚ ਹੁਣ ਤੱਕ ਬੈਡਾਂ ਦੀ ਗਿਣਤੀ ਵੀ ਨਹੀਂ ਵਧਾਈ ਗਈ ਤਾਂ ਜੋ ਮਹਾਂਮਾਰੀ ਦੇ ਦੂਜੇ ਦੌਰ ਦਾ ਸਹੀ ਤਰੀਕੇ ਨਾਲ ਮੁਕਾਬਲਾ ਕੀਤਾ ਜਾ ਸਕੇ। ਜਦ ਸਰਕਾਰ ਨੇ ਕੁੱਝ ਕੀਤਾ ਹੀ ਨਹੀਂ ਤਾਂ ਸਵਾਲ ਬਣਦਾ ਆਖ਼ਰ ਮੁੱਖ ਮੰਤਰੀ ਰਾਹਤ ਫੰਡ ਦੇ ਨਾਂ 'ਤੇ ਇੱਕਠੇ ਕੀਤੇ ਕਰੋੜਾਂ ਰੁਪਏ ਦਾ ਸਰਕਾਰ ਨੇ ਕੀ ਕੀਤਾ ਹੈ? ਉਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਝੂਠਾ ਪ੍ਰਚਾਰ ਕਰਨ ਤੋਂ ਬਿਨਾਂ ਇਸ ਸਾਲ ਵਿੱਚ ਕੁੱਝ ਨਹੀਂ ਕੀਤਾ।
ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਲਗਾਤਾਰ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧਣ ਕਾਰਨ ਮ੍ਰਿਤਕਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਸਿਹਤ ਸੇਵਾਵਾਂ ਨੂੰ ਚੰਗਾ ਕਰਨ ਦੀ ਥਾਂ ਮਹਾਂਮਾਰੀ ਦੇ ਨਾਂ 'ਤੇ ਆਪਣਾ ਪ੍ਰਚਾਰ ਕਰ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਮ੍ਰਿਤਕਾਂ ਦੀ ਗਿਣਤੀ ਵਿੱਚ ਵੀ ਹੇਰਾ ਫ਼ੇਰੀ ਕਰ ਰਹੀ ਹੈ। ਰੋਜ ਸੈਂਕੜੇ ਲੋਕ ਇਲਾਜ ਨਾ ਹੋਣ ਕਾਰਨ ਮਰ ਰਹੇ ਹਨ, ਪਰ ਸਰਕਾਰ ਦੇ ਰਿਕਾਰਡ ਵਿੱਚ ਉਨਾਂ ਸਾਰੇ ਲੋਕਾਂ ਦੇ ਨਾਂ ਸ਼ਾਮਲ ਨਹੀਂ ਕੀਤੇ ਜਾ ਰਹੇ। ਸਰਕਾਰ ਜਿਹੜੇ ਅੰਕੜੇ ਦੱਸ ਰਹੀ ਹੈ, ਅਸਲ ਵਿੱਚ ਉਸ ਤੋਂ ਕਈ ਗੁਣਾ ਜ਼ਿਆਦਾ ਲੋਕ ਇਸ ਮਹਾਂਮਾਰੀ ਨਾਲ ਮਰ ਰਹੇ ਹਨ। ਉਨਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਕੈਪਟਨ ਸਰਕਾਰ ਨੇ ਆਮ ਆਦਮੀ ਦੀ ਜਾਨ ਬਚਾਉਣ ਲਈ ਉਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਥਾਂ 5000 ਡੈਡ ਬਾਡੀ ਕਵਰ ਦੀ ਸਪਲਾਈ ਲਈ ਟੈਂਡਰ ਜਾਰੀ ਕੀਤੇ ਹਨ। ਸਰਕਾਰ ਵੱਲੋਂ ਟੈਂਡਰ ਰਾਰੀ ਕਰਕੇ ਕਿਹਾ ਗਿਆ ਹੈ ਕਿ ਜਿੰਨੀ ਜਲਦੀ ਹੋ ਸਕੇ ਡੈਡ ਬਾਡੀ ਕਵਰਾਂ ਦੀ ਸਪਲਾਈ ਦਿੱਤੀ ਜਾਵੇ। ਇਸ ਤੋਂ ਪਤਾ ਲੱਗਦਾ ਹੈ ਕਿ ਰਾਜ ਸਰਕਾਰ ਕੇਵਲ ਸਿਹਤ ਸੇਵਾਵਾਂ ਦੇ ਨਾਂ 'ਤੇ ਪੰਜਾਬ ਦੇ ਲੋਕਾਂ ਨਾਲ ਖਿਲਵਾੜ ਕਰ ਰਹੀ ਹੈ। ਉਨਾਂ ਕਿਹਾ ਕਿ ਕੋਰੋਨਾ ਨਾਲ ਲੋਕਾਂ ਨੂੰ ਚੰਗੀ ਗੁਣਵਤਾ ਵਾਲੇ ਇਲਾਜ ਨਾਲ ਹੀ ਬਚਾਇਆ ਜਾ ਸਕਦਾ ਹੈ। ਪਰ ਕੈਪਟਨ ਸਰਕਾਰ ਕੋਰੋਨਾ ਪੀੜਤਾਂ ਦੇ ਇਲਾਜ ਲਈ ਪ੍ਰਾਪਤ ਸਿਹਤ ਸੇਵਾਵਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਹੁਣ ਤੱਕ ਅਸਫ਼ਲ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ