Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਭਾਰਤ

ਪਲਾਟ ਅਲਾਟਮੈਂਟ ਕੇਸ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੂੰ ਝਟਕਾ

April 18, 2021 02:08 AM

ਪੰਚਕੂਲਾ, 17 ਅਪ੍ਰੈਲ (ਪੋਸਟ ਬਿਊਰੋ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਐਸੋਸੀਏਟਿਡ ਜਨਰਲਜ਼ ਲਿਮਿਟਡ (ਏ ਜੇ ਐਲ) ਦੇ ਪਲਾਟ ਅਲਾਟਮੈਂਟ ਕੇਸ ਵਿੱਚ ਸੀ ਬੀ ਆਈ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਪੰਚਕੂਲਾ ਵਿੱਚ ਹਰਿਆਣਾ ਦੀ ਵਿਸ਼ੇਸ਼ ਸੀ ਬੀ ਆਈ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਹੁਡਾ ਦੇ ਖ਼ਿਲਾਫ਼ ਧਾਰਾ 420, 120ਬੀ ਅਤੇ ਭਿ੍ਰਸ਼ਾਟਾਚਾਰ ਰੋਕੂ ਐਕਟ ਦੀ ਧਾਰਾ 13 ਹੇਠ ਦੋਸ਼ ਤੈਅ ਕੀਤੇ ਹਨ। ਇਸ ਕਾਰਵਾਈ ਦੌਰਾਨ ਹੁੱਡਾ ਅਦਾਲਤ ਵਿੱਚ ਮੌਜੂਦ ਸਨ। ਇਸੇ ਕੇਸ ਵਿੱਚ ਭੁਪਿੰਦਰ ਸਿੰਘ ਹੁੱਡਾ ਦੇ ਨਾਲ ਕਾਂਗਰਸ ਆਗੂ ਮੋਤੀ ਲਾਲ ਵੋਰਾ, ਜਿਨ੍ਹਾਂ ਦੀ ਪਿੱਛੇ ਜਿਹੇ ਮੌਤ ਹੋਈ ਹੈ, ਨੂੰ ਮੁੱਖ ਦੋਸ਼ੀ ਨਾਮਜ਼ਦ ਕੀਤਾ ਗਿਆ ਸੀ। ਸੀ ਬੀ ਆਈ ਅਦਾਲਤ ਇਸ ਕੇਸ ਵਿੱਚ ਬਚਾਅ ਪੱਖ ਵੱਲੋਂ ਡਿਸਚਾਰਜ ਕਰਨ ਦੀ ਅਰਜ਼ੀ ਪਹਿਲਾਂ ਨੂੰ ਹੀ ਰੱਦ ਕਰ ਚੁੱਕੀ ਹੈ। ਇਸ ਕੇਸ ਦੀ ਸੱਤ ਮਈ ਨੂੰ ਅਗਲੀ ਸੁਣਵਾਈ ਮੌਕੇ ਗਵਾਹਾਂ ਦੇ ਬਿਆਨ ਦਰਜ ਕਰਨ ਦਾ ਅਮਲ ਸ਼ੁਰੂ ਹੋਵੇਗਾ।

ਵਰਨਣ ਯੋਗ ਹੈ ਕਿ ਸੀ ਬੀ ਆਈ ਨੇ ਦਸੰਬਰ 2018 ਵਿੱਚ ਭੁਪਿੰਦਰ ਸਿੰਘ ਹੁੱਡਾ ਅਤੇ ਮੋਤੀ ਲਾਲ ਵੋਰਾ, ਜੋ ਏ ਜੇ ਐਲ ਦੇ ਉਸ ਵਕਤ ਦੇ ਚੇਅਰਪਰਸਨ ਸਨ, ਦੇ ਖ਼ਿਲਾਫ਼ ਪੰਚਕੂਲਾ ਵਿੱਚ ਪਲਾਟ ਦੀ ਮੁੜ ਅਲਾਟਮੈਂਟ ਹੋਣ ਮੌਕੇ ਬੇਨਿਯਮੀਆਂ ਦੀ ਚਾਰਜਸੀਟ ਦਾਇਰ ਕੀਤੀ ਸੀ। ਜਾਂਚ ਏਜੰਸੀ ਨੇ ਦਾਅਵਾ ਕੀਤਾ ਸੀ ਕਿ ਏ ਜੇ ਐਲ ਨੂੰ ਪਲਾਟ ਲਈ ਮੁੜ ਅਲਾਟਮੈਂਟ ਨਾਲ ਸਰਕਾਰੀ ਖ਼ਜ਼ਾਨੇ ਨੂੰ 67 ਲੱਖ ਰੁਪਏ ਦਾ ਰਗੜਾ ਲੱਗਾ ਹੈ। ਏ ਜੇ ਐਲ ਨੂੰ ਸਾਲ 1982 ਵਿੱਚ ਪੰਚਕੂਲਾ ਵਿੱਚ ਪਲਾਟ ਅਲਾਟ ਕੀਤਾ ਗਿਆ ਸੀ, ਜਿਸ ਉੱਤੇ ਅਗਲੇ ਦਸ ਸਾਲ ਕੋਈ ਉਸਾਰੀ ਨਾ ਕੀਤੇ ਜਾਣ ਮਗਰੋਂ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਨੇ ਮੁੜ ਪਲਾਟ ਦਾ ਕਬਜ਼ਾ ਲੈ ਲਿਆ। ਸਾਲ 2005 ਵਿੱਚ ਨੇਮਾਂ ਦੀ ਉਲੰਘਣਾ ਕਰਦਿਆਂ ਏ ਜੇ ਐਲ ਨੂੰ ਇਹੀ ਪਲਾਟ ਪੁਰਾਣੀਆਂ ਦਰਾਂ ਉੱਤੇ ਮੁੜ ਅਲਾਟ ਕਰ ਦਿੱਤਾ ਗਿਆ। ਓਦੋਂ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਜੋ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਚੇਅਰਪਰਸਨ ਸਨ, ਨੇ ਇਹ ਪਲਾਟ ਏ ਜੇ ਐਲ ਨੂੰ ਪੁਰਾਣੇ ਭਾਅ ਉੱਤੇ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ. ਦੇਸ਼ ਨੂੰ 'ਵਨ ਨੇਸ਼ਨ ਵਨ ਇਲੈਕਸ਼ਨ' ਦੀ ਨਹੀਂ, 'ਵਨ ਨੇਸ਼ਨ ਵਨ ਐਜੂਕੇਸ਼ਨ' ਦੀ ਲੋੜ : ਕੇਜਰੀਵਾਲ ਸਲਮਾਨ ਖਾਨ ਦੇ ਪਿਤਾ ਨੂੰ ਸਵੇਰ ਦੀ ਸੈਰ ਕਰਨ ਮੌਕੇ ਇੱਕ ਔਰਤ ਨੇ ਦਿੱਤੀ ਧਮਕੀ ਯੂਪੀਆਈ ਰਾਹੀਂ ਹੁਣ ਹੋ ਸਕੇਗਾ 5 ਲੱਖ ਤੱਕ ਲੈਣ ਦੇਣ, ਸੀਮਾ ਲਾਗੂ ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਮੋਦੀ ਸਰਕਾਰ ਦੇ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕਰਨ ਮੌਕੇ ਸ਼ਾਹ ਨੇ ਕਿਹਾ- ਇਸ ਕਾਰਜਕਾਲ 'ਚ ਲਾਗੂ ਕਰਾਂਗੇ ਇਕ ਦੇਸ਼, ਇਕ ਚੋਣ ਕੋਲਕਾਤਾ ਬਲਾਤਕਾਰ-ਕਤਲ ਮਾਮਲਾ: ਸੁਪਰੀਮ ਕੋਰਟ ਨੇ ਕਿਹਾ ਕਿ ਮਹਿਲਾ ਡਾਕਟਰਾਂ ਨੂੰ ਰਾਤ ਦੀ ਸਿ਼ਫਟ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਕੋਲਕਾਤਾ ਰੇਪ ਮਾਮਲਾ: ਮੁੱਖ ਮੰਤਰੀ ਮਮਤਾ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ 3 ਮੰਗਾਂ ਮੰਨੀਆਂ, ਡਾਕਟਰਾਂ ਨੂੰ ਕੰਮ 'ਤੇ ਵਾਪਿਸ ਆਉਣ ਦੀ ਕੀਤੀ ਅਪੀਲ ਜੇਲ੍ਹ ਤੋਂ ਬਾਹਰ ਆਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ