Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਚੈੱਕ ਬਾਊਂਸ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ ਸੁਪਰੀਮ ਕੋਰਟ ਵੱਲੋਂ ਨਿਰਦੇਸ਼ ਜਾਰੀ

April 18, 2021 02:10 AM

ਨਵੀਂ ਦਿੱਲੀ, 17 ਅਪ੍ਰੈਲ (ਪੋਸਟ ਬਿਊਰੋ)- ਭਾਰਤ ਦੀ ਸੁਪਰੀਮ ਕੋਰਟ ਨੇ ਚੈੱਕ ਬਾਊਂਸ ਦੇ ਕੇਸਾਂ ਦੇ ਛੇਤੀ ਫੈਸਲੇ ਲਈ ਦਿਸ਼ਾਨਿਰਦੇਸ਼ ਜਾਰੀ ਕੀਤੇ ਅਤੇਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਇੱਕੋ ਵਿਅਕਤੀ ਦੇ ਖ਼ਿਲਾਫ਼ ਚੈੱਕ ਬਾਊਂਸ ਦੇ 12 ਮਹੀਨੇ ਦੇ ਵਿੱਚ ਦਰਜ ਕੀਤੇ ਗਏ ਵੱਖ-ਵੱਖ ਕੇਸਾਂ ਨੂੰ ਇੱਕੋ ਵਾਰੀ ਹੱਲ ਕਰਨ ਬਾਰੇ ਕਾਨੂੰਨੀ ਵਿਵਸਥਾ ਵਿੱਚ ਯੋਗ ਸੋਧ ਕੀਤੀ ਜਵੇ। ਇਹ ਆਦੇਸ਼ ਕੱਲ੍ਹ ਚੀਫ ਜਸਟਿਸ ਐਸ ਏ ਬੋਬਡੇ ਦੀ ਅਗਵਾਈ ਵਾਲੀ ਪੰਜ ਮੈਂਬਰੀ ਸੰਵਿਧਾਨ ਬੈਂਚ ਨੇ ਦਿੱਤੇ ਹਨ, ਜਿਸ ਦਾ ਵੱਡਾ ਅਸਰ ਪੈਣ ਦੀ ਆਸ ਹੈ।
ਵਰਨਣ ਯੋਗ ਹੈ ਕਿ ਭਾਰਤੀ ਅਦਾਲਤਾਂ ਵਿੱਚ 31 ਦਸੰਬਰ 2019 ਤੱਕ ਕੁਲ 2.31 ਕਰੋੜ ਕੇਸਪੈਂਡਿੰਗਸਨ, ਜਿਨ੍ਹਾਂ ਵਿੱਚੋਂ 35.16 ਲੱਖ ਕੇਸ ਨੇਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ-138 ਹੇਠਚੈੱਕ ਬਾਊਂਸ ਵਾਲੇ ਹਨ। ਕੋਰਟ ਨੇ ਆਪਣੇ ਆਪ ਇਸ ਦਾ ਨੋਟਿਸ ਲੈ ਕੇ ਇਸ ਕੇਸ ਦੀ ਸੁਣਵਾਈ ਕੀਤੀ ਅਤੇਚੈੱਕ ਬਾਊਂਸ ਦੇ ਕੇਸਾਂ ਦੇ ਜਲਦੀ ਨਿਪਟਾਰੇ ਦੇ ਮੁੱਦੇ ਉੱਤੇ ਸੁਣਵਾਈ ਕਰਨ ਅਤੇ ਜੱਜਾਂ, ਹੋਰ ਧਿਰਾਂ, ਸਰਕਾਰ ਅਤੇ ਆਰ ਬੀ ਆਈ ਦੇ ਸੁਝਾਅਵੇਖਣ ਪਿੱਛੋਂ ਇਹ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਸਾਰੇ ਰਾਜਾਂ ਦੀਆਂਹਾਈ ਕੋਰਟਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਜਿਸਟ੍ਰੇਟਾਂ ਲਈ ਪ੍ਰਕਿਰਿਆ ਨਿਰਦੇਸ਼ ਜਾਰੀ ਕਰਨ ਕਿ ਜੇ ਉਹ ਧਾਰਾ-138 ਹੇਠ ਆਏ ਚੈੱਕ ਬਾਊਂਸ ਦੇ ਕੇਸ ਦੀ ਸ਼ਿਕਾਇਤ ਸਮਰੀ ਟ੍ਰਾਇਲ ਤੋਂ ਸਧਾਰਨ ਟ੍ਰਾਇਲ ਵਿੱਚ ਤਬਦੀਲ ਕਰਦੇ ਹਨ ਤਾਂ ਉਨ੍ਹਾਂ ਨੂੰ ਆਦੇਸ਼ ਵਿੱਚ ਇਸਦਾ ਕਾਰਨ ਦੱਸਣਾ ਹੋਵੇਗਾ। ਜਦੋਂ ਦੋਸ਼ੀ ਸੰਬੰਧਿਤ ਮੈਜਿਸਟ੍ਰੇਟ ਦੇ ਖੇਤਰ ਅਧਿਕਾਰ ਤੋਂ ਬਾਹਰ ਰਹਿੰਦਾ ਹੋਵੇ ਤਾਂ ਮੈਜਿਸਟ੍ਰੇਟ ਚੈੱਕ ਬਾਊਂਸ ਦੀ ਸ਼ਿਕਾਇਤ ਮਿਲਣ ਉੱਤੇ ਜਾਂਚ ਕਰ ਕੇ ਦਰਜ ਕਰੇਗਾ ਕਿਇਸ ਦੋਸ਼ੀ ਦੇ ਖ਼ਿਲਾਫ਼ ਕਾਰਵਾਈ ਦਾ ਯੋਗ ਆਧਾਰ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨੇਗੋਸ਼ੀਏਬਲ ਇੰਸਟ੍ਰਮੈਂਟ ਐਕਟ ਦੀ ਧਾਰਾ-202 ਦੇ ਤਹਿਤ ਸ਼ਿਕਾਇਤਕਰਤਾ ਵੱਲੋਂ ਐਫੀਡੇਵਿਟ ਉੱਤੇ ਗਵਾਹੀ ਦੇਣ ਦੀ ਇਜਾਜ਼ਤ ਹੈ, ਉਚਿਤਕੇਸਾਂ ਵਿੱਚ ਮੈਜਿਸਟ੍ਰੇਟ ਗਵਾਹਾਂ ਦੇ ਬਿਆਨ ਉੱਤੇਜ਼ੋਰ ਦਿੱਤੇ ਬਗੈਰ ਦਸਤਾਵੇਜ਼ਾਂ ਦੇ ਆਧਾਰ ਉੱਤੇ ਜਾਂਚ ਕਰ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼