Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਛੱਤੀਸਗੜ੍ਹ ਦੀ ਰਾਜਧਾਨੀ ਵਿੱਚ ਕੋਰੋਨਾ ਕਾਰਨ ਅੰਤਮ ਸਸਕਾਰ ਲਈ ਵੀ ਸਰਕਾਰੀ ਠੇਕਾ ਦੇਣਾ ਪਿਆ

April 19, 2021 02:21 AM

ਰਾਏਪੁਰ, 18 ਅਪ੍ਰੈਲ (ਪੋਸਟ ਬਿਊਰੋ)- ਕੋਰੋਨਾ ਵਾਇਰਸ ਨਾਲ ਹੁੰਦੀਆਂ ਮੌਤਾਂ ਦੀ ਵਧਦੀ ਗਿਣਤੀ ਕਾਰਨ ਰਾਏਪੁਰ ਨਗਰ ਨਿਗਮ ਨੂੰ ਅੰਤਿਮ ਸਸਕਾਰ ਦਾ ਸਰਕਾਰੀ ਠੇਕਾ ਜਾਰੀ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਛੱਤੀਸਗੜ੍ਹ ਰਾਜ ਦੀ ਰਾਜਧਾਨੀ ਵਿੱਚ ਰੋਜ਼ ਪੰਜਾਹ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਰਹੀ ਹੈ ਤੇ ਇਸ ਦੇ ਪ੍ਰੋਟੋਕਾਲ ਦੀ ਪਾਲਣ ਕਰਦੇ ਹੋਏ ਅੰਤਿਮ ਸਸਕਾਰ ਕਰਨਾ ਵੱਡੀ ਚੁਣੌਤੀ ਬਣ ਗਈ ਹੈ। ਮ੍ਰਿਤਕਾਂ ਦੇ ਰਿਸ਼ਤੇਦਾਰਾਂ ਤੋਂ ਆਪਣੇ ਪਿਆਰਿਆਂ ਨੂੰ ਅਗਨੀ ਦਾ ਹੱਕ ਵੀ ਖੁੱਸ ਗਿਆ ਹੈ। ਇਸ ਕੰਮ ਲਈ ਸੰਬੰਧਤ ਵਿਭਾਗ ਕਾਮਿਆਂ ਦੀ ਕਮੀ ਨਾਲ ਜੂਝ ਰਿਹਾ ਹੈ। ਇਸ ਕਾਰਨ ਕੋਰੋਨਾ ਮ੍ਰਿਤਕਾਂ ਦਾ ਅੰਤਿਮ ਸਸਕਾਰ ਸਮੇਂ ਸਿਰ ਨਹੀਂ ਹੋ ਰਿਹਾ ਹੈ ਅਤੇ ਪੀੜਤ ਰਿਸ਼ਤੇਦਾਰਾਂ ਦੀ ਨਾਰਾਜ਼ਗੀ ਵਧਦੀ ਵੇਖ ਕੇ ਇਨ੍ਹਾਂ ਮ੍ਰਿਤਕਾਂ ਦੇ ਸੰਸਕਾਰ ਲਈ ਠੇਕਾ ਜਾਰੀ ਕਰਨਾ ਪਿਆ ਹੈ।
ਰਾਏਪੁਰ ਨਗਰ ਨਿਗਮ ਦੇ ਸਾਰੇ 10 ਜ਼ੋਨਾਂ ਵਿੱਚੋਂ ਜ਼ੋਨ ਨੰਬਰ ਪੰਜ ਵਿੱਚ 2.11 ਲੱਖ ਰੁਪਏ ਵਿੱਚ ਪੰਜਾਹ ਲਾਸ਼ਾਂ ਦੇ ਅੰਤਿਮ ਸਸਕਾਰ ਕਰਨ ਦਾ ਠੇਕਾ ਦਿੱਤਾ ਗਿਆ ਹੈ। ਨਿਗਮ ਵੱਲੋਂ ਅੰਤਮ ਸਸਕਾਰ ਕਰਨ ਜਾਣ ਵਾਲੇ ਠੇਕੇਦਾਰ ਦੇ ਬੰਦਿਆਂ ਲਈ ਪੀ ਪੀ ਈ ਕਿੱਟਾਂ ਅਤੇ ਲੱਕੜਾਂ ਸਮੇਤ ਸਾਰੀ ਜ਼ਰੂਰੀ ਸਮੱਗਰੀ ਵੀ ਦਿੱਤੀ ਜਾ ਰਹੀ ਹੈ। ਏਸੇ ਤਰ੍ਹਾਂ ਜ਼ੋਨ ਨੰਬਰ ਦੋ ਦਾ ਠੇਕਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਹੰਗਾਮੀ ਹਾਲਤ ਨੂੰ ਦੇਖਦੇ ਹੋਏ ਸਾਰੇ ਜ਼ੋਨਾਂ ਵਿੱਚ ਵੱਖੋ-ਵੱਖ ਠੇਕੇ ਦਿੱਤੇ ਜਾਣਗੇ। ਇਸ ਰਾਜ ਵਿੱਚ ਕੋਰੋਨਾ ਦੇ ਕਾਰਨ ਰੋਜ਼ 140 ਤੋਂ 150 ਲੋਕਾਂ ਦੀ ਮੌਤ ਹੋਣ ਦੇ ਕਾਰਨ ਹਾਲਤ ਚਿੰਤਾਜਨਕ ਹੈ। ਰਾਏਪੁਰ ਦੇ ਜ਼ੋਨ ਨੰਬਰ ਪੰਜ ਦੇ ਕਮਿਸ਼ਨਰ ਚੰਦਨ ਸ਼ਰਮਾ ਨੇ ਦੱਸਿਆ ਕਿ ਸਰਿਊਬਾਂਧਾ ਸ਼ਮਸ਼ਾਨ ਘਾਟ ਵਿੱਚ ਲਾਸ਼ਾਂ ਨੂੰ ਸਾੜਨ ਲਈ ਦੋ ਮਹੀਨੇ ਦਾ ਟੈਂਡਰ ਜਾਰੀ ਕੀਤਾ ਗਿਆ ਹੈ। ਇਸ ਇਕੱਲੇ ਸ਼ਮਸ਼ਾਨ ਘਾਟ ਵਿੱਚ ਰੋਜ਼ਾਨਾ ਅੱਠ ਤੋਂ ਦਸ ਲਾਸ਼ਾਂ ਦਾ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼