Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਹਰਿਆਣਾ ਦੇ ਚੀਫ ਸੈਕਟਰੀ ਦੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕਰਦੀ ਔਰਤ ਗ੍ਰਿਫਤਾਰ

April 19, 2021 02:23 AM

ਚੰਡੀਗੜ੍ਹ, 18 ਅਪ੍ਰੈਲ (ਪੋਸਟ ਬਿਊਰੋ)- ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੀ ਚੰਡੀਗੜ੍ਹ ਸੈਕਟਰ ਸੱਤ ਵਾਲੀ ਸਰਕਾਰੀ ਰਿਹਾਇਸ਼ ਵਿੱਚ ਕੱਲ੍ਹ ਇੱਕ ਔਰਤ ਨੇ ਜਬਰੀ ਵੜਨ ਦੀ ਕੋਸ਼ਿਸ਼ ਕੀਤੀ। ਉਹ ਲੜਕੀ ਉਥੇ ਡਿਊਟੀ ਵਾਲੇ ਪੁਲਸ ਕਾਂਸਟੇਬਲ ਨੂੰ ਧੱਕਾ ਮਾਰ ਕੇ ਜਬਰੀ ਅੰਦਰ ਵੜ ਗਈ ਅਤੇ ਉਸ ਨੂੰ ਬਾਹਰ ਕੱਢਣ ਦੇ ਬਾਅਦ ਫਿਰ ਉਸ ਨੇ ਦੀਵਾਰ ਟੱਪ ਕੇ ਇਸ ਸਰਕਾਰੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕੀਤੀ।
ਡਿਊਟੀ ਕਾਂਸਟੇਬਲ ਦੀ ਸ਼ਿਕਾਇਤ ਉੱਤੇ ਸੈਕਟਰ 26 ਥਾਣੇ ਦੀ ਪੁਲਸ ਨੇ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਨੂੰ ਟ੍ਰੈਸਪਾਸਿੰਗ ਅਤੇ ਸਰਕਾਰੀ ਡਿਊਟੀ ਵਿੱਚ ਅੜਿੱਕਾ ਪਾਉਣ ਦੇ ਦੋਸ਼ ਹੇਠ ਇੱਕ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਮਗਰੋਂ ਉਸ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕਰ ਕੇ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਸ ਦੇ ਅਨੁਸਾਰ ਹਰਿਆਣਾ ਦੇ ਚੀਫ ਸੈਕਟਰੀ ਦੀ ਸਰਕਾਰੀ ਕੋਠੀ ਵਿੱਚ ਡਿਊਟੀ ਉੱਤੇ ਤੈਨਾਤ ਹਰਿਆਣਾ ਪੁਲਸ ਦੇ ਕਾਂਸਟੇਬਲ ਪੰਕਜ ਕੁਮਾਰ ਨੇ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੈਕਟਰ ਸੱਤ ਦੀ ਸਰਕਾਰੀ ਕੋਠੀ ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੇ ਨਾਂਅਅਲਾਟ ਹੈ। ਕੱਲ੍ਹ ਸਵੇਰੇ ਪੌਣੇ ਅੱਠ ਵਜੇ ਜਦ ਵਿਜੇ ਵਰਧਨ ਓਥੇ ਮੌਜੂਦ ਸਨ ਤਾਂ ਇੱਕ ਔਰਤ ਆਈ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਹੈ। ਉਸ ਨੇ ਆਪਣੀ ਪਛਾਣ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਦੇ ਤੌਰ ਉੱਤੇ ਦੱਸੀ।ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਚੀਫ ਸੈਕਟਰੀ ਨੂੰ ਇਸ ਬਾਰੇ ਪੁੱਛਿਆ। ਉਨ੍ਹਾਂ ਮਿਲਣ ਤੋਂ ਇਨਕਾਰ ਕਰ ਦਿੱਤਾ ਤਾਂ ਕਾਂਸਟੇਬਲ ਪੰਕਜ ਨੇ ਉਸ ਲੜਕੀ ਨੂੰ ਐਂਟਰੀ ਦੇਣ ਤੋਂ ਮਨ੍ਹਾ ਕਰ ਦਿੱਤਾ। ਇਸ ਉੱਤੇ ਔਰਤ ਉਸ ਨੂੰ ਧੱਕਾ ਦੇ ਕੇ ਜਬਰੀ ਰਿਹਾਇਸ਼ ਵਿੱਚ ਵੜ ਗਈ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਔਰਤ ਨੂੰ ਫੌਰਨ ਬਾਹਰ ਕੱਢਿਆ ਤਾਂ ਉਸ ਨੇ ਰਿਹਾਇਸ਼ ਦੀ ਕੰਧ ਉੱਤੇ ਚੜ੍ਹ ਕੇ ਫਿਰ ਘਰ ਵਿੱਚ ਵੜਨ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਮੁਲਾਜ਼ਮਾਂ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਤਾਂ ਚੰਡੀਗੜ੍ਹ ਪੁਲਸ ਨੇ ਆ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼