Welcome to Canadian Punjabi Post
Follow us on

29

March 2024
 
ਪੰਜਾਬ

ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੱਲੋਂ ਗਵਾਹਾਂ ਨੂੰ ਮੁਕਰਾਉਣ ਵਾਸਤੇ ਲਾਲਚ ਦੇਣ ਦਾ ਦੋਸ਼

April 19, 2021 02:28 AM

* ਕੁੰਵਰ ਵਿਜੈ ਪ੍ਰਤਾਪ ਵੱਲੋਂ ਚੀਫ ਸੈਕਟਰੀ ਅਤੇ ਡੀ ਜੀ ਪੀ ਨੂੰ ਚਿੱਠੀ

ਕੋਟਕਪੂਰਾ, 18 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਪੁਲਸ ਦੇ ਅਸਤੀਫਾ ਦੇ ਚੁੱਕੇ ਆਈ ਜੀ ਕੰੁਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਦੇ ਚੀਫ ਸੈਕਟਰੀਵਿਨੀ ਮਹਾਜਨ ਅਤੇ ਪੁਲਸ ਮੁਖੀ ਡੀ ਜੀ ਪੀ ਦਿਨਕਰ ਗੁਪਤਾ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ `ਤੇ ਗੋਲੀਕਾਂਡ ਦੇ ਗਵਾਹਾਂ ਨੂੰੁ ਮੁਕਰਾਉਣ ਲਈ ਦਬਾਅ ਪਾਉਣ ਅਤੇ ਲਾਲਚ ਦੇਣ ਦਾ ਦੋਸ਼ ਲਾਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਆਈ ਜੀ ਪੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਇਸ ਪੱਤਰ ਵਿੱਚ ਕਿਹਾ ਹੈ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਦੋਸ਼ੀਆਂ ਵੱਲੋਂ ਕੋਟਕਪੂਰਾ ਗੋਲੀਕਾਂਡ ਕੇਸ ਦੇ ਮੁੱਖ ਗਵਾਹ ਅਜੀਤ ਸਿੰਘ ਉੱਤੇ ਦਬਾਅ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਇਸ ਕੇਸ ਵਿੱਚ ਅਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਿੱਚ ਨੌਕਰੀ ਦੀ ਪੇਸ਼ਕਸ਼ ਕਰ ਕੇ ਕੋਟਕਪੂਰਾ ਕੇਸ ਦੀ ਗਵਾਹੀ ਵਿੱਚ ਮੁੱਕਰਨ ਦੇ ਲਈ ਕਿਹਾ ਜਾ ਰਿਹਾ ਹੈ। ਅਜੀਤ ਸਿੰਘ ਕੋਟਕਪੂਰਾ ਗੋਲੀ ਕਾਂਡ ਦੇ ਉਸ ਕੇਸ ਵਿੱਚ ਸ਼ਿਕਾਇਤਕਰਤਾ ਹੈ, ਜਿਹੜਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੀਆਂ ਸਿਫਾਰਸ਼ਾਂ ਉੱਤੇ ਸਾਲ 2018 ਵਿੱਚ ਦਰਜ ਹੋਇਆ ਸੀ। ਉਸ ਘਟਨਾ ਦੇ ਸਮੇਂ ਉਹ ਨਾਬਾਲਗ ਸੀ ਅਤੇ ਜ਼ਖਮੀ ਹੋਣ ਕਾਰਨ ਲੰਬਾ ਸਮਾਂ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਰਿਹਾ। ਅਜੀਤ ਸਿੰਘ ਦੇ ਪੱਟ ਵਿੱਚ ਗੋਲੀ ਲੱਗੀ ਸੀ ਤੇ ਪੁਲਸ ਨੇ ਉਸ ਨੂੰ ਬੇਰਹਿਮੀ ਨਾਲ ਕੁੱਟਿਆ ਸੀ ਜਿਸ ਨਾਲ ਉਸ ਦੇ ਬਹੁਤ ਹੀ ਗੰਭੀਰ ਸੱਟਾਂ ਲੱਗੀਆਂ ਸਨ। ਕੰੁਵਰਵਿਜੈ ਪ੍ਰਤਾਪ ਸਿੰਘ ਨੇ ਇਸ ਪੱਤਰ ਵਿੱਚ ਲਿਖਿਆ ਹੈ ਕਿ ਐਸ ਆਈ ਟੀ ਕੋਲ ਉਪਲਬਧ ਭਰੋਸੇਮੰਦ ਜਾਣਕਾਰੀ ਅਨੁਸਾਰ ਬਹਿਬਲ ਕਲਾਂ ਕੇਸ ਦਾ ਇੱਕ ਹੋਰ ਅਹਿਮ ਗਵਾਹ ਰੇਸ਼ਮ ਸਿੰਘ, ਜੋ ਕਿਸ਼ਨ ਭਗਵਾਨ ਸਿੰਘ ਦਾ ਸਕਾ ਭਰਾ ਹੈ, ਵੀ ਪ੍ਰਭਾਵਸ਼ਾਲੀ ਦੋਸ਼ੀ ਦੇ ਦਬਾਅ ਅਧੀਨ ਹੈ। ਇਸ ਤੋਂ ਇਲਾਵਾ ਬਹਿਬਲ ਕਲਾਂ ਗੋਲੀ ਕਾਂਡ ਕੇਸ ਦਾ ਇੱਕ ਪ੍ਰਮੁੱਖ ਗਵਾਹ ਸੁਰਜੀਤ ਸਿੰਘ ਪਹਿਲਾਂ ਹੀ ਦੋਸ਼ੀਆਂ ਦੇ ਦਬਾਅ ਹੇਠ ਦਮ ਤੋੜ ਚੁੱਕਾ ਹੈ। ਐਸ ਆਈ ਟੀ ਅਜੀਤ ਸਿੰਘ ਉੱਤੇ ਦਬਾਅ ਬਣਾਉਣ ਦਾ ਮਾਮਲੇ ਡੀ ਜੀ ਪੀ ਦਿਨਕਰ ਗੁਪਤਾ ਦੇ ਧਿਆਨ ਵਿੱਚ ਲਿਆ ਚੁੱਕੀ ਹੈ। ਇਸ ਬਾਰੇ ਐਸ ਆਈ ਟੀ ਨੂੰ ਪਤਾ ਲੱਗਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਕੇਸ ਵਿੱਚ ਹਾਈ ਪ੍ਰੋਫਾਈਲ ਦੋਸ਼ੀ ਇਸ ਕੇਸਾਂ ਦੇ ਗਵਾਹਾਂ, ਜੋ ਖਾਸਕਰ ਸਮਾਜ ਦੇ ਦੱਬੇ ਕੁਚਲੇ ਵਰਗ ਤੋਂ ਹਨ, ਉੱਤੇ ਦਬਾਅ ਪਾ ਰਹੇ ਹਨ। ਇਸ ਬਾਰੇ ਕੋਟਕਪੂਰਾ ਗੋਲੀਕਾਂਡ ਕੇਸ ਦੇ ਮੁੱਖ ਗਵਾਹ ਅਜੀਤ ਸਿੰਘ ਨੂੰ ਫਰਵਰੀ 2021 ਵਿੱਚ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੇ ਦਫਤਰ ਬੁਲਾਇਆ ਗਿਆ। ਇਹ ਸਾਰਾ ਕੰਮ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ਉੱਤੇ ਕੀਤਾ ਗਿਆ ਸੀ। ਅਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਿੱਚ ਇਸ ਵਾਅਦੇ ਨਾਲ ਨੌਕਰੀ ਦੇਣ ਦਾ ਇਕਰਾਰ ਕੀਤਾ ਗਿਆ ਕਿ ਉਹ ਕੋਟਕਪੂਰਾ ਗੋਲੀਬਾਰੀ ਕੇਸ ਵਿੱਚ ਮੁਕਰ ਜਾਵੇ। ਐਸ ਆਈ ਟੀ ਪਹਿਲਾਂ ਹੀ ਬਹਿਬਲ ਅਤੇ ਕੋਟਕਪੂਰਾ ਗੋਲੀਬਾਰੀ ਦੇ ਕੇਸਾਂ ਵਿੱਚ ਗਵਾਹਾਂ ਦੀ ਸੁਰੱਖਿਆ ਲਈ ਸਰਕਾਰ ਅੱਗੇ ਮਾਮਲਾ ਉਠਾ ਰਹੀ ਹੈ, ਕਿਉਂਕਿ ਬਹੁਤ ਸਾਰੇ ਗਵਾਹ ਸਮਾਜ ਦੇ ਗਰੀਬ ਵਰਗ ਤੋਂ ਆਏ ਹਨ।
ਆਈ ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੱਤਰ ਵਿੱਚ ਲਿਖਿਆ ਹੈ ਕਿ ਇਨ੍ਹਾਂ ਕੇਸਾਂ ਦੀ ਜਾਂਚ ਬਹੁਤ ਨਿਰਪੱਖ ਤੇ ਪੇਸ਼ੇਵਰ ਤਰੀਕੇ ਨਾਲ ਪੂਰੀ ਕੀਤੀ ਗਈ ਹੈ। ਮੇਰੇ ਵੱਲੋਂ ਸਰਕਾਰੀ ਵਕੀਲਾਂ ਦੀ ਮਦਦ ਲਈ ਪੁਲਸ ਅਧਿਕਾਰੀਆਂ ਦੀ ਇੱਕ ਸਬ ਟੀਮ ਨਿਯੁਕਤ ਕੀਤੀ ਗਈ ਸੀ। ਐਸ ਆਈ ਟੀ ਨੇ ਪਹਿਲਾਂ ਹੀ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ, ਸਸਪੈਂਡ ਕੀਤੇ ਪੁਲਸ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ, ਐਸ ਐਸ ਪੀ ਚਰਨਜੀਤ ਸ਼ਰਮਾ ਅਤੇ ਹੋਰ ਸੀਨੀਅਰ ਪੁਲਸ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਦਾਖਲ ਕੀਤੀ ਹੋਈ ਹੈ। ਪੀੜਤ ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਸਰਕਾਰ ਨੂੰ ਕੇਸਾਂ ਦੇ ਗਵਾਹਾਂ ਨੂੰ ਸੁਰੱਖਿਆ ਦੇਣੀ ਚਾਹੀਦੀ ਹੈ। ਇਹ ਦੁਖ ਦੀ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੋਣ ਦੇ ਬਾਵਜੂਦ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਹਾਈ ਪ੍ਰੋਫਾਈਲ ਦੋਸ਼ੀ ਗਵਾਹਾਂ ਉੱਤੇ ਦਬਾਅ ਪਾਉਣ ਦੀ ਹਿੰਮਤ ਕਰ ਰਹੇ ਹਨ। ਉਨ੍ਹਾਂ ਬਾਦਲਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਦੁਰਵਰਤੋਂ ਕਰਨ ਦੀ ਵੀ ਨਿੰਦਾ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ