Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਤਰਨ ਤਾਰਨ ਜ਼ਿਲੇ੍ਹ ਦਾ ਨੌਜਵਾਨ ਦਿੱਲੀ ਪੁਲਸ ਵੱਲੋਂ ਗ੍ਰਿਫਤਾਰ

April 19, 2021 02:30 AM

ਤਰਨ ਤਾਰਨ, 18 ਅਪ੍ਰੈਲ (ਪੋਸਟ ਬਿਊਰੋ)- ਇਸ ਜ਼ਿਲ੍ਹੇ ਦੇ ਸਰਹੱਦੀ ਪਿੰਡ ਮਹਿੰਦੀਪੁਰ ਦੇ ਵਸਨੀਕ ਇੱਕ ਨੌਜਵਾਨ ਨੂੰ ਦਿੱਲੀ ਪੁਲਸ ਨੇ ਦੇਸ਼ ਦੀ ਖੁਫੀਆ ਜਾਣਕਾਰੀ ਗੁਆਂਢੀ ਦੇਸ਼ ਨੂੰ ਦੇਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿੱਚ ਦਿੱਲੀ ਦੇ ਜਨਕਪੁਰੀ ਥਾਣੇ ਵਿੱਚ ਹਰਪਾਲ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਜ਼ਿਲ੍ਹਾ ਤਰਨ ਤਾਰਨ ਦਾ ਸਰਹੱਦੀ ਪਿੰਡ ਮਹਿੰਦੀਪੁਰ ਆਪਣੇ ਤਿੰਨ ਪਾਸਿਆਂ ਤੋਂ ਗੁਆਂਢੀ ਦੇਸ਼ ਪਾਕਿਸਤਾਨ ਤੋਂ ਘਿਰਿਆ ਹੈ। ਦਿੱਲੀ ਪੁਲਸ ਵੱਲੋਂ ਫੜਿਆ ਇਸ ਪਿੰਡ ਦਾ ਨੌਜਵਾਨ ਹਰਪਾਲ ਸਿੰਘ ਪੁੱਤਰ ਸ਼ਿੰਦਾ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਹੈ। ਪਿੰਡ ਵਾਸੀਆਂ ਅਨੁਸਾਰ ਕਰੀਬ 10 ਦਿਨ ਪਹਿਲਾਂ ਹਰਪਾਲ ਸਿੰਘ ਨਜ਼ਦੀਕੀ ਪਿੰਡ ਢੋਲਣ ਦੀ ਇੱਕ ਕੰਬਾਈਨ ਨਾਲ ਕਣਕ ਵੱਢਣ ਲਈ ਗੁਆਂਢੀ ਰਾਜ ਹਰਿਆਣਾ ਵਿਖੇ ਗਿਆ ਸੀ, ਜਿੱਥੋਂ ਦਿੱਲੀ ਦੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਹੈ। ਪਿੰਡ ਵਾਸੀਆਂ ਅਨੁਸਾਰ ਹਰਪਾਲ ਸਿੰਘ ਦੇ ਪਰਵਾਰ ਨੂੰ ਦਿੱਲੀ ਦੇ ਥਾਣੇ ਜਨਕਪੁਰੀ ਦੀ ਪੁਲਸ ਨੇ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਹੈ। ਤਰਨ ਤਾਰਨ ਦੇ ਐਸ ਐਸ ਪੀ ਧਰੁਮਨ ਐਚ ਨਿੰਬਾਲੇ ਨੇ ਹਰਪਾਲ ਸਿੰਘ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਦਿੱਲੀ ਪੁਲਸ ਨੇ ਹਰਪਾਲ ਸਿੰਘ ਨੂੰ ਬੀ ਐਸ ਐਫ ਅਤੇ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਗੁਆਂਢੀ ਦੇਸ਼ ਨੂੰ ਦੇਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ