Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਪੰਜਾਬ

ਰੈਮਡਿਸਵੀਅਰ ਟੀਕੇ ਦੀ ਜਾਅਲੀ ਖੇਪ ਦੇ ਮਾਮਲੇ ਵਿੱਚ ਸੂਰਜਪੁਰ ਦਾ ਫੈਕਟਰੀ ਮਾਲਕ ਗ੍ਰਿਫਤਾਰ

April 19, 2021 02:32 AM

ਡਮਟਾਲ, 18 ਅਪ੍ਰੈਲ (ਪੋਸਟ ਬਿਊਰੋ)- ਮੱਧ ਪ੍ਰਦੇਸ਼ ਦੀ ਇੰਦੌਰ ਪੁਲਸ ਦੇ ਅਪਰਾਧ ਸੈਲ ਨੇ ਦੇਸੀ ਉਦਯੋਗ ਮਾਲਕ ਡਾਕਟਰ ਵਿਨੈ ਸ਼ੰਕਰ ਨੂੰ ਕੋਰੋਨਾ ਮਹਾਮਾਰੀ ਦੇ ਇਲਾਜ ਵਿੱਚ ਵਰਤੇ ਜਾਣ ਵਾਲੇ ਟੀਕੇ ਰੈਮਡੇਸਿਵਿਰ ਦੀ ਜਾਅਲੀ ਖੇਪ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਸ ਪ੍ਰਸ਼ਾਸਨ ਤੇ ਡਰੱਗ ਵਿਭਾਗ ਦਾ ਦਾਅਵਾ ਹੈ ਕਿ ਜ਼ਿਲ੍ਹਾ ਕਾਂਗੜਾ ਦੇ ਇੰਦੌਰਾਹਲਕੇ ਦੇ ਪਿੰਡ ਸੂਰਜਪੁਰ ਵਾਲੀ ਫੈਕਟਰੀ ਵਿੱਚ ਇਹ ਦਵਾਈ ਬਣਾਈ ਜਾ ਰਹੀ ਹੈ। ਪੁਲਸ ਨੇ ਦੋਸ਼ੀ ਦੀ ਇੰਡਸਟਰੀ ਅਤੇ ਘਰ ਵਿੱਚ ਛਾਪਾ ਮਾਰਿਆ ਤਾਂ ਪਤਾ ਲੱਗਾ ਕਿ ਸੂਰਜਪੁਰ ਦੀ ਦਵਾਈ ਫੈਕਟਰੀ ਵਿੱਚੋਂ ਵੱਡੀ ਮਾਤਰਾ ਵਿੱਚ ਇਨ੍ਹਾਂ ਟੀਕਿਆਂ ਦੇ ਬਿੱਲ ਦਿੱਤੇ ਗਏ ਹਨ, ਜਿਸ ਬਾਰੇ ਪੁਲਸ ਕਾਰਵਾਈ ਕਰ ਰਹੀ ਹੈ।
ਜ਼ਿਲ੍ਹਾ ਮੈਜਿਸਟਰੇਟ ਕਾਂਗੜਾ ਰਾਕੇਸ਼ ਕੁਮਾਰ ਪ੍ਰਜਾਪਤੀ ਨੇ ਜਾਅਲੀ ਟੀਕੇ ਦੀ ਖੇਪ ਦਾ ਸਖਤ ਨੋਟਿਸ ਲਿਆ ਤੇ ਜ਼ਿਲ੍ਹਾ ਕਾਂਗੜਾ ਦੇ ਸਹਾਇਕ ਡਰੱਗ ਕੰਟਰੋਲਰ ਅਸੀਸ ਕੁਮਾਰ ਅਤੇ ਥਾਣਾ ਮੁਖੀ ਡਮਟਾਲ ਹਰੀਸ਼ ਗੁਲੇਰੀਆ ਸਮੇਤ ਸੂਰਜਪੁਰ ਦੇ ਫਾਰਮਾਸਿਸਟ ਇੰਡਸਟਰੀ ਉੱਤੇ ਛਾਪਾ ਮਾਰ ਕੇ ਕਈ ਘੰਟਿਆਂ ਤੱਕ ਜਾਂਚ ਕੀਤੀ ਅਤੇ ਹੋਰ ਦਸਤਾਵੇਜ਼ਾਂ ਦੀ ਪੜਤਾਲ ਕਰ ਕੇ ਫੈਕਟਰੀ ਬੰਦ ਕਰਵਾ ਦਿੱਤੀ ਹੈ। ਸਹਾਇਕ ਡਰੱਗ ਕੰਟਰੋਲਰ ਅਸੀਸ ਕੁਮਾਰ ਨੇ ਦੱਸਿਆ ਕਿ ਸੂਰਜਪੁਰ ਵਿੱਚ ਇੰਡਸਟਰੀ ਉੱਤੇ ਛਾਪੇਮਾਰੀ ਕੀਤੀ ਗਈ। ਇੰਦੌਰਾ ਪੁਲਸ ਦਾ ਦਾਅਵਾ ਹੈ ਕਿ ਦੋਸ਼ੀ ਤੋਂ ਫੜੇ ਟੀਕੇ ਦੀ ਖੇਪ ਜਾਅਲੀ ਹੈ। ਇਸ ਨੂੰ ਔਸ਼ਧੀ ਵਿਭਾਗ ਨੇਸਪੱਸ਼ਟ ਤੌਰ ਉੱਤੇ ਨਕਲੀ ਦੱਸਿਆ ਹੈ। ਡੀ ਆਈ ਜੀ ਮਨੀਸ਼ ਕੁਮਾਰ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਕਹਿਰ ਕਾਰਨ ਡਰੱਗ ਚਾਲਕ, ਹਸਪਤਾਲ ਦੇ ਕਰਮਚਾਰੀ ਅਤੇ ਦਲਾਲ ਕਾਲਾ ਬਾਜ਼ਾਰੀ ਵਿੱਚ ਜਾਅਲੀ ਟੀਕੇ ਲਾ ਰਹੇ ਹਨ ਅਤੇ ਮਰੀਜ਼ਾਂ ਨੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ 'ਪੰਜਾਬ ਪੰਚਾਇਤੀ ਰਾਜ ਬਿੱਲ' ਨੂੰ ਦਿੱਤੀ ਮਨਜ਼ੂਰੀ ਪੰਜਾਬ ਪੁਲਿਸ ਨੇ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਨੂੰ ਕੀਤਾ ਗ੍ਰਿਫ਼ਤਾਰ ਸੀ.ਬੀ.ਐੱਸ.ਈ. ਵੱਲੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਭਲਕ ਤੋਂ, ਇਸ ਵਾਰ ਜਨਮ ਤਾਰੀਖ ਭਰਨ ਵੇਲੇ ਵਰਤਣੀ ਪਵੇਗੀ ਸਾਵਧਾਨੀ