Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਭਾਜਪਾ ਐੱਮ ਪੀ ਦਾ ਘਿਰਾਓ ਕਰਦੇ ਕਿਸਾਨਾਂ ਦੀ ਪੁਲਸ ਨਾਲ ਝੜਪ, ਬੈਰੀਕੇਡਜ਼ ਤੋੜੇ

April 19, 2021 07:48 AM

ਕੁਰੂਕਸ਼ੇਤਰ, 18 ਅਪਰੈਲ, (ਪੋਸਟ ਬਿਊਰੋ)-ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਗੁੱਸੇ ਦਾ ਭਾਜਪਾ ਨੇਤਾਵਾਂ ਨੂੰ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕਿਤੇ ਵੀ ਭਾਜਪਾ ਨੇਤਾ ਜਾਣ, ਓਥੇ ਕਿਸਾਨ ਵੀ ਉਨ੍ਹਾਂ ਦਾ ਵਿਰੋਧ ਕਰਨ ਲਈ ਪਹੁੰਚ ਜਾਂਦੇ ਹਨ।
ਅੱਜ ਹਰਿਆਣਾ ਵਿੱਚਕੁਰੂਕਸ਼ੇਤਰ ਤੋਂ ਭਾਜਪਾ ਪਾਰਲੀਮੈਂਟ ਮੈਂਬਰ ਨਾਇਬ ਸਿੰਘ ਸੈਣੀ ਨੂੰ ਕਿਸਾਨਾਂ ਨੇ ਕਾਲੇ ਝੰਡੇ ਵਿਖਾਏ ਅਤੇ ਘਿਰਾਓ ਕਰਨ ਦਾ ਯਤਨ ਕੀਤਾ। ਨਾਇਬ ਸਿੰਘ ਸੈਣੀ ਏਥੇ ਇਕ ਪ੍ਰੋਗਰਾਮ ਵਿਚ ਹਿੱਸਾ ਲੈਣ ਆਏ ਸਨ ਅਤੇ ਇਸ ਦਾ ਪਤਾ ਲੱਗਦੇ ਸਾਰ ਕਿਸਾਨ ਵੀ ਪਹੁੰਚ ਗਏ। ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਹਰਿਆਣਾ ਦੀ ਭਾਜਪਾ ਸਰਕਾਰ ਅਤੇ ਨਾਇਬ ਸਿੰਘ ਸੈਣੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਪ੍ਰੋਗਰਾਮ ਵਿਚ ਉਨ੍ਹਾਂ ਦੇ ਪਹੁੰਚਣ ਉੱਤੇ ਉਨ੍ਹਾਂ ਨੂੰ ਕਾਲੇ ਝੰਡੇ ਵਿਖਾਏ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਕਿਸਾਨ ਜਦੋਂ ਏਥੇ ਸੈਣੀ ਭਵਨ ਨੇੜਲੇ ਥੀਮ ਪਾਰਕ ਵਿਚ ਇਕੱਠੇ ਹੋਏ ਤਾਂ ਪੁਲਸ ਅਫਸਰਾਂ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਨਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਮੰਨੇ ਅਤੇ ਪ੍ਰਦਰਸ਼ਨ ਕਰਦੇ ਹੋਏ ਪ੍ਰੋਗਰਾਮ ਵਾਲੀ ਥਾਂ ਵੱਲ ਮਾਰਚ ਸ਼ੁਰੂ ਕਰ ਦਿੱਤਾ। ਇਸ ਮੌਕੇ ਪੁਲਸ ਨੇ ਕਈ ਕਿਸਾਨਾਂ ਨੂੰ ਹਿਰਾਸਤਵਿੱਚ ਲੈ ਲਿਆ ਤਾਂ ਕਿਸਾਨਾਂ ਅਤੇ ਪੁਲਸ ਦੀ ਕੁਝ ਝੜਪ ਵੀ ਹੋ ਗਈ।
ਪੁਲਸ ਅਧਿਕਾਰੀ ਰਵਿੰਦਰ ਤੋਮਰ ਨੇ ਦੱਸਿਆ ਕਿ ਜਦੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਤੈਅ ਹੋਈ ਥਾਂਪਹੁੰਚ ਕੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦੀਆਂ ਸ਼ਰਤਾਂ ਦਾ ਉਲੰਘਣ ਕੀਤਾ ਤੇ ਪ੍ਰੋਗਰਾਮ ਵਾਲੀ ਥਾਂਦਾਖ਼ਲ ਹੋਣ ਲਈ ਬੈਰੀਕੇਡਜ਼ ਤੋੜੇ ਤਾਂ ਪੁਲਸ ਨੇ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ 70 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਵਰਨਣ ਯੋਗ ਹੈ ਕਿ ਕਰੀਬ ਦੋ ਹਫ਼ਤੇ ਪਹਿਲਾਂ ਵੀ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਇਕ ਗਰੁੱਪ ਨੇ ਨਾਇਬ ਸਿੰਘ ਸੈਣੀ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ ਸਨ। ਇਹ ਘਟਨਾ ਓਦੋਂ ਵਾਪਰੀ ਸੀ, ਜਦੋਂ ਸੈਣੀ ਕਰੀਬ 20 ਕਿਲੋਮੀਟਰ ਦੂਰ ਸ਼ਾਹਬਾਦ ਮਾਰਕੰਡਾਵਿੱਚ ਭਾਜਪਾ ਦੇ ਇਕ ਵਰਕਰ ਦੇ ਘਰ ਜਾ ਰਹੇ ਸਨ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਅਤੇ ਇਸ ਦੇ ਸਹਿਯੋਗੀ ਦਲਾਂ ਦੇ ਨੇਤਾਵਾਂ ਦਾ ਸ਼ਾਂਤੀਪੂਰਨ ਸਮਾਜਿਕ ਬਾਇਕਾਟ ਜਾਰੀ ਰੱਖਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼