Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮਨਮੋਹਨ ਸਿੰਘ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੋਰੋਨਾ ਖਿਲਾਫ ਲੜਾਈ ਲਈ ਸੁਝਾਅ ਦਿੱਤੇ

April 19, 2021 07:51 AM

ਨਵੀਂ ਦਿੱਲੀ, 18 ਅਪਰੈਲ, (ਪੋਸਟ ਬਿਊਰੋ)-ਕੋਰੋਨਾਵਾਇਰਸ ਦੀ ਲਾਗ ਭਾਰਤਵਿੱਚ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਖ਼ਰਾਬ ਸਥਿਤੀ ਉੱਤੇ ਚਿੰਤਾ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰਲਿਖ ਕੇ ਕੋਰੋਨਾ ਨਾਲ ਲੜਨ ਦੇ ਲਈ ਮਹੱਤਵਪੂਰਨ ਸੁਝਾਅ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਨਾਲ ਨਜਿੱਠਣ ਲਈ ਦੇਸ਼ ਵਿੱਚ ਕੋਰੋਨਾ ਟੀਕਾਕਰਨ ਵਧਾਉਣ ਦੀ ਲੋੜ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰਵਿੱਚਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਇਹ ਗੱਲ ਲੋਕਾਂ ਨੂੰ ਦੱਸਣੀ ਚਾਹੀਦੀ ਹੈ ਕਿ ਉਨ੍ਹਾਂ ਨੇ ਟੀਕਾ ਬਣਾਉਣ ਵਾਲੀਕਿਹੜੀ ਕੰਪਨੀ ਨੂੰ ਅਗਲੇ 6 ਮਹੀਨਿਆਂ ਵਿੱਚ ਕਿੰਨੀਆਂ ਵੈਕਸੀਨ ਲਈ ਆਰਡਰ ਦਿੱਤੇ ਹਨ। ਉਨ੍ਹਾਂਕਿਹਾ ਕਿ ਜੇ ਅਸੀਂ ਇਸ 6 ਮਹੀਨਿਆਂ ਵਿੱਚਇੱਕ ਮਿਥੀ ਹੋਈ ਗਿਣਤੀ ਵਿੱਚ ਲੋਕਾਂ ਨੂੰ ਟੀਕਾ ਲਾਉਣਾ ਹੈ ਤਾਂ ਸਾਨੂੰ ਇਸਲਈ ਲੋੜੀਂਦੀਆਂ ਵੈਕਸੀਨ ਦਾ ਆਰਡਰ ਵੀ ਦੇਣ ਦੀ ਲੋੜ ਹੈ, ਤਾਂ ਕਿ ਉਹ ਸਮੇਂ ਸਿਰ ਮਿਲ ਸਕਣ। ਮਨਮੋਹਨ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਰਾਜਾਂ ਨੂੰਕਿਸ ਤਰ੍ਹਾਂ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿੰਨੇ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ, ਇਸ ਦੀ ਥਾਂ ਇਹ ਵੇਖਣਾ ਚਾਹੀਦਾ ਹੈ ਕਿ ਦੇਸ਼ ਦੇ ਕਿੰਨੇ ਫੀਸਦੀ ਲੋਕਾਂ ਦਾ ਟੀਕਾਕਰਨ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਫਰੰਟਲਾਈਨ ਵਰਕਰਾਂ ਦੀਆਂ ਕੈਟੇਗਰੀਆਂਮਿਥਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ, ਤਾਂ ਕਿ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਉਨ੍ਹਾਂ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਨ ਛੇਤੀ ਹੋ ਸਕੇ,ਜਿਹੜੇ45 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਨੂੰ ਰਾਜ ਸਰਕਾਰਾਂ ਨੇ ਫਰੰਟਲਾਈਨ ਵਰਕਰਾਂ ਦੀ ਸ਼੍ਰੇਣੀ ਵਿੱਚ ਰੱਖਿਆ ਹੈ।
ਇਸ ਪੱਤਰਵਿੱਚ ਡਾ:ਮਨਮੋਹਨ ਸਿੰਘ ਨੇ ਕਿਹਾ ਹੈ ਕਿ ਭਾਰਤ ਵਿਸ਼ਵ ਵਿੱਚ ਸਭ ਤੋਂ ਵੱਡਾ ਟੀਕਾ ਬਣਾਉਣ ਵਾਲਾ ਦੇਸ਼ ਬਣ ਕੇ ਉੱਭਰਿਆ ਹੈ, ਏਥੇ ਸਰਕਾਰ ਨੂੰ ਟੀਕਾ ਬਣਾਉਣ ਵਾਲੀਆਂ ਕੰਪਨੀਆਂ ਨੂੰ ਲੋੜੀਂਦੇ ਫੰਡ ਅਤੇ ਹੋਰ ਹਰ ਮਦਦ ਦੇਣੀ ਚਾਹੀਦੀ ਹੈ ਤਾਂ ਜੋ ਵੱਡੀ ਪੱਧਰ ਉੱਤੇ ਟੀਕੇ ਦਾ ਉਤਪਾਦਨ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਸਰਕਾਰ ਨੂੰ ਜ਼ਰੂਰੀ ਲਾਇਸੈਂਸ ਦੇਣ ਦੀ ਵਿਵਸਥਾ ਕਰਨੀ ਚਾਹੀਦੀ ਹੈ, ਤਾਂ ਜੋ ਵੱਧ ਤੋਂ ਵੱਧ ਕੰਪਨੀਆਂ ਲਾਇਸੈਂਸ ਲੈ ਕੇ ਟੀਕੇ ਬਣਾ ਸਕਣ। ਮਨਮੋਹਨ ਸਿੰਘ ਨੇ ਆਖਰੀ ਸੁਝਾਅ ਦਿੱਤਾ ਕਿ ਦੇਸ਼ ਵਿਚ ਇਸ ਸਮੇਂ ਵੈਕਸੀਨ ਦੀ ਸਪਲਾਈ ਸੀਮਤ ਹੈ, ਇਸ ਸਥਿਤੀ ਵਿੱਚ ਜੇ ਕੋਈ ਵੈਕਸੀਨ ਦੁਨੀਆ ਦੀ ਕਿਸੇ ਵੀ ਭਰੋਸੇਮੰਦ ਅਥਾਰਟੀ ਨੇ ਮਨਜ਼ੂਰ ਕੀਤੀ ਹੋਵੇ ਤਾਂ ਸਾਨੂੰ ਵੀ ਉਹ ਇੰਪੋਰਟ ਕਰਨੀ ਚਾਹੀਦੀ ਹੈ, ਇਸ ਸਮੇਂ ਭਾਰਤ ਵਿਚ ਐਮਰਜੈਂਸੀ ਹੈ ਅਤੇ ਐਮਰਜੈਂਸੀ ਵਿੱਚ ਉਸਦੀ ਵਰਤੋਂ ਦੇ ਸਮੇਂ ਦੇਸ਼ ਦੇ ਅੰਦਰ ਟਰਾਇਲ ਵੀ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼