Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਗ਼ੈਰਕਾਨੂੰਨੀ ਮਾਈਨਿੰਗ ਦੇ ਮੁੱਦੇ ਉੱਤੇ ਪੰਜਾਬ ਨੂੰ ਸੁਪਰੀਮ ਕੋਰਟ ਦਾ ਨੋਟਿਸ

April 19, 2021 08:06 AM

ਨਵੀਂ ਦਿੱਲੀ, 18 ਅਪਰੈਲ, (ਪੋਸਟ ਬਿਊਰੋ)-ਭਾਰਤ ਦੀ ਸੁਪਰੀਮ ਕੋਰਟ ਨੇ ਪੰਜਾਬ ਵਿਚਲੇ ਮਾਈਨਰਮਿਨਰਲ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਹਫ਼ਤੇ ਵਿਚ ਜਵਾਬ ਮੰਗਿਆ ਹੈ। ਜਸਟਿਸ ਵਿਨੀਤ ਸਰਨ ਤੇ ਜਸਟਿਸ ਆਰ ਸੁਬਰਾਮਣੀਅਮ ਦੇ ਬੈਂਚ ਨੇ ਇਹ ਨੋਟਿਸ ਬਚਿੱਤਰ ਸਿੰਘ ਦੀ ਅਰਜ਼ੀ ਉੱਤੇ ਜਾਰੀ ਕੀਤਾ ਹੈ, ਜਿਸ ਨੇ ਐੱਨ ਜੀ ਟੀ(ਨੈਸ਼ਨਲ ਗਰੀਨ ਟ੍ਰਿਬਿਊਨਲ) ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।
ਬੀਤੇ ਸ਼ੁੱਕਰਵਾਰ ਉਸ ਦੇ ਵਕੀਲ ਰਿਸ਼ੀ ਮਲਹੋਤਰਾ ਨੇ ਐੱਨ ਜੀ ਟੀ ਦੇ ਆਦੇਸ਼ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਇਸਕੇਸਵਿੱਚ ਵੱਡੇ ਪੱਧਰ ਉੱਤੇ ਗ਼ੈਰਕਾਨੂੰਨੀ ਮਾਈਨਿੰਗ ਉੱਤੇ ਤੁਰੰਤ ਰੋਕ ਲਾਉਣ ਦਾ ਆਦੇਸ਼ ਦੇਣ ਦੀ ਥਾਂਸਿਰਫ਼ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਗ਼ੈਰਕਾਨੂੰਨੀ ਮਾਈਨਿੰਗ ਦੀ ਸਮੱਸਿਆ ਨਾਲ ਨਿਪਟਣ ਦੇਯੋਗ ਨਿਯਮ ਅਤੇ ਤੰਤਰ ਬਣਾਏ। ਉਨ੍ਹਾਂ ਕਿਹਾ ਕਿਐੱਨ ਜੀ ਟੀ ਨੇ ਪੰਜਾਬ ਸਰਕਾਰ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਸੀ, ਪਰ ਤਿੰਨ ਮਹੀਨੇ ਵਿਚ ਜਦੋਂ ਕੁਝ ਨਾ ਹੋਇਆ ਤਾਂ ਉਨ੍ਹਾਂ ਸੁਪਰੀਮ ਕੋਰਟ ਨੂੰਅਰਜ਼ੀਪੇਸ਼ ਕੀਤੀ ਹੈ। ਅਦਾਲਤ ਨੇ ਰਿਸ਼ੀ ਮਲਹੋਤਰਾ ਦੀਆਂ ਦਲੀਲਾਂ ਸੁਣਨ ਪਿੱਛੋਂ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਪੰਜਾਬ ਵਿਚ ਵੱਡੇ ਪੱਧਰ ਉੱਤੇ ਮਾਈਨਰ ਮਿਨਰਲ ਜਿਵੇਂ ਰੇਤ, ਬੱਜਰੀ ਆਦਿ ਦੀ ਮਾਈਨਿੰਗ ਦਾ ਦੋਸ਼ ਲਾਇਆ ਗਿਆ ਹੈ। ਇਸ ਬਾਰੇ ਪਹਿਲਾਂ ਐੱਨ ਜੀ ਟੀਕੋਲਅਰਜ਼ੀ ਦਿੱਤੀ ਗਈ ਸੀ। ਤਾਜ਼ਾ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿਚ ਵਾਤਾਵਰਨ ਮਨਜ਼ੂਰੀ ਤੋਂ ਬਿਨਾਂ ਸਥਾਨਕ ਖੇਤਰ ਅਤੇ ਨਦੀਆਂ ਕਿਨਾਰੇ ਨਿੱਜੀ ਸਟੋਨ ਕਰੱਸ਼ਰ ਗ਼ੈਰ-ਕਾਨੂੰਨੀ ਮਾਈਨਿੰਗ ਕਰ ਰਹੇ ਹਨ ਅਤੇ ਜਿਨ੍ਹਾਂ ਕੇਸਾਂ ਵਿਚ ਵਾਤਾਵਰਨ ਮਨਜ਼ੂਰੀ ਹੈ, ਉਨ੍ਹਾਂ ਵਿਚ ਵੀ ਕਾਨੂੰਨ ਮੁਤਾਬਕ ਸਬੰਧਤ ਮਾਈਨਿੰਗ ਅਧਿਕਾਰੀ ਨੇ ਵਾਤਾਵਰਨ ਦੀਮਨਜ਼ੂਰੀ ਸਬੰਧਤ ਠੇਕੇਦਾਰ ਨੂੰ ਟਰਾਂਸਫਰ ਨਹੀਂ ਕੀਤੀ, ਜੋ ਕਾਨੂੰਨੀ ਤੌਰ ਉੱਤੇ ਜ਼ਰੂਰੀ ਹੈ। ਇਸ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਨਿੱਜੀ ਸਟੋਨ ਕਰੱਸ਼ਰਾਂ ਵਾਲਿਆਂ ਅਤੇ ਸਰਕਾਰ ਦੀ ਸਾਂਝਦਿੱਸਦੀ ਹੈ। ਪਹਿਲਾਂ ਇਸ ਕੇਸ ਵਿਚ ਐੱਨ ਜੀ ਟੀਕੋਲੋਂ ਗ਼ੈਰਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਸਾਂਝੀ ਕਮੇਟੀ ਦੀ ਰਿਪੋਰਟ ਮੰਗੀ ਤਾਂ ਸਾਂਝੀ ਕਮੇਟੀ ਨੇ ਐੱਨ ਜੀ ਟੀਨੂੰ ਦਿੱਤੀ ਰਿਪੋਰਟ ਵਿਚ ਵੱਡੇ ਪੱਧਰ ਉੱਤੇ ਗ਼ੈਰਕਾਨੂੰਨੀ ਮਾਈਨਿੰਗ ਦੀ ਗੱਲ ਕਹੀ ਸੀ। ਇਸ ਦੇ ਬਾਵਜੂਦ ਐੱਨ ਜੀ ਟੀ ਨੇ ਗ਼ੈਰਕਾਨੂੰਨੀ ਮਾਈਨਿੰਗਨੂੰ ਤੁਰੰਤ ਰੋਕ ਲਾਉਣ ਲਈ ਕਿਸੇ ਤਰ੍ਹਾਂ ਦਾ ਆਦੇਸ਼ ਜਾਰੀ ਨਹੀਂ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ