Welcome to Canadian Punjabi Post
Follow us on

28

March 2024
 
ਪੰਜਾਬ

ਭਾਜਪਾ ਆਗੂ ਰਾਮ ਮਾਧਵ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ

April 20, 2021 01:36 AM

* ਧਰਨਿਆਂ ਉਤੇ ਬੈਠੇ ਕਿਸਾਨਾਂ ਖਿਲਾਫ ਗਲਤ ਟਿੱਪਣੀਆਂ ਦਾ ਮਾਮਲਾ

ਦਸੂਹਾ, 19 ਅਪ੍ਰੈਲ (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਧਰਨਿਆਂ ਉੱਤੇ ਬੈਠੇ ਹੋਏ ਕਿਸਾਨਾਂ ਦੇ ਖਿਲਾਫ ਟਵਿੱਟਰ ਉੱਤੇ ਗਲਤ ਟਿੱਪਣੀ ਦੇ ਦੋਸ਼ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਰਾਮ ਮਾਧਵ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਮਵੀਰ ਸਿੰਘ ਘੁੰਮਣ ਨੇ ਦਸੂਹਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ, ਜਿਸ ਦੀ ਸੁਣਵਾਈ ਦੀ ਤਾਰੀਖ ਤੈਅ ਨਹੀਂ ਹੈ।
ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਆਗੂ ਰਾਮ ਮਾਧਵ ਨੇ ਆਪਣੇ ਟਵਿੱਟਰ ਅਕਾਊਂਟ ਉਤੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਮੰਗ ਬਾਰੇ ਕੇਂਦਰ ਸਰਕਾਰ ਖਿਲਾਫ ਧਰਨਿਆਂ ਉੱਤੇ ਬੈਠੇ ਕਿਸਾਨਾਂ, ਮਜ਼ਦੂਰਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿ ਕੇ ਬਦਨਾਮ ਕਰਨ ਦੀ ਕੋਸਿ਼ਸ਼ ਕੀਤੀ ਸੀ, ਜੋ ਬਰਦਾਸ਼ਤ ਤੋਂ ਬਾਹਰ ਹੈ। ਇਸ ਲਈ ਰਾਮ ਮਾਧਵ ਨੂੰ ਕਿਸਾਨਾਂ ਤੋਂ ਬਿਨਾਂ ਸ਼ਰਤ ਮੁਆਫੀ ਮੰਗਣ ਦਾ ਨੋਟਿਸ ਭੇਜਿਆ ਗਿਆ ਸੀ, ਪਰ ਉਸ ਨੇ ਨੋਟਿਸ ਪ੍ਰਤੀ ਗੰਭੀਰਤਾ ਨਹੀਂ ਪ੍ਰਗਟਾਈ ਅਤੇ ਕੋਈ ਜਵਾਬ ਨਹੀਂ ਦਿੱਤਾ। ਇਸ ਮਗਰੋਂ ਉਸ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਨੀਸ਼ ਕੁਮਾਰ ਪੁਰੀ, ਐਡਵੋਕੇਟ ਪੁਨੀਤ ਬੱਸੀ ਅਤੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਮਨਜੋਤ ਸੈਣੀ ਕਰਨਗੇ ਅਤੇ ਕੇਸ ਦੀ ਅਗਲੀ ਸੁਣਵਾਈ ਉੱਤੇ ਅਦਾਲਤ ਵੱਲੋਂ ਬਿਆਨ ਕਲਮਬੱਧ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੇ ਆਗੂ ਨੇ ਕਿਹਾ ਕਿ ਭਾਜਪਾ ਆਗੂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਝੂਠੀ ਬਿਆਨਬਾਜ਼ੀ ਕਰਦੇ ਹਨ, ਜਿਸ ਕਾਰਨ ਅੰਨਦਾਤੇ ਦੇ ਮਨਾਂ ਨੂੰ ਠੇਸ ਪਹੁੰਚ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ