Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਆਮ ਆਦਮੀ ਪਾਰਟੀ ਦੇ ਨੇਤਾ ਨੂੰ ਅਗਵਾ ਕਰਕੇ ਕੁੱਟ-ਮਾਰ, ਨੰਗਾ ਕਰ ਕੇ ਵੀਡੀਓ ਬਣਾਈ

April 20, 2021 01:40 AM

ਮੋਗਾ, 19 ਅਪ੍ਰੈਲ (ਪੋਸਟ ਬਿਊਰੋ)- ਕੱਲ੍ਹ ਇਸ ਸ਼ਹਿਰ ਵਿੱਚ ਦਿਨ ਦਿਹਾੜੇ ਆਮ ਆਦਮੀ ਪਾਰਟੀ ਦੇ ਸੂਬਾ ਜਾਇੰਟ ਸੈਕਟਰੀ ਅਮਿਤ ਪੁਰੀ ਨੂੰ ਅਣਪਛਾਤੇ ਨੌਜਵਾਨਾਂ ਨੇ ਅਗਵਾ ਕਰਕੇ ਉਸ ਦੀ ਬੁਰੀ ਤਰ੍ਹਾਂ ਕੁੱਟ-ਮਾਰ ਕੀਤੀ ਅਤੇ ਜ਼ਖ਼ਮੀ ਕਰਨ ਤੋਂ ਬਾਅਦ 20 ਹਜ਼ਾਰ ਦੀ ਫਿਰੌਤੀ ਲੈ ਕੇ ਛੱਡਣ ਦੀ ਗੱਲ ਸਾਹਮਣੇ ਆਈ ਹੈ। ਪੀੜਤ ਨੂੰ ਬਾਅਦ ਵਿੱਚ ਸਿਵਲ ਹਸਪਤਾਲ ਮੋਗਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਅਮਿਤ ਪੁਰੀ ਨੇ ਦੱਸਿਆ ਕਿ ਉਹ ਮੋਟਰਸਾਈਕਲ ਉੱਤੇ ਕੋਟਕਪੂਰਾ ਬਾਈਪਾਸ ਤੋਂ ਆ ਰਿਹਾ ਸੀ। ਜਦੋਂ ਉਹ ਸਾਈਂ ਧਾਮ ਮੰਦਰ ਕੋਲ ਪੁੱਜਾ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਫੜ ਲਿਆ ਅਤੇ ਉਸਦੀਆਂ ਅੱਖਾਂ ਉੱਤੇ ਪੱਟੀ ਬੰਨ੍ਹ ਕੇ ਅਗਵਾ ਕਰਕੇ ਕਿਸੇ ਅਣਦੱਸੀ ਥਾਂ ਲੈ ਗਏ। ਆਪਣੇ ਆਪ ਨੂੰ ਸੀ ਆਈ ਏ ਸਟਾਫ ਵਾਲੇ ਦੱਸਦੇ ਉਹ ਲੋਕ ਇੱਕ ਲੱਖ ਰੁਪਏ ਦੀ ਮੰਗ ਕਰਨ ਲੱਗੇ। ਪੀੜਤ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਗਰੀਬ ਹਾਂ ਤੇ ਮੇਰੇ ਕੋਲ ਸਿਰਫ ਮੋਬਾਈਲ ਫ਼ੋਨ ਹੈ, ਉਹ ਤੁਸੀਂ ਲੈ ਲਵੋ, ਪ੍ਰੰਤੂ ਉਨ੍ਹਾਂ ਕੁੱਟ-ਮਾਰ ਕਰਨ ਪਿੱਛੋਂ ਨੰਗਾ ਕਰਕੇ ਮੇਰੀ ਵੀਡੀਓ ਵੀ ਬਣਾਈ। ਫਿਰ ਮੈਂ ਆਪਣੇ ਘਰੋਂ 20 ਹਜ਼ਾਰ ਰੁਪਏ ਮੰਗਵਾ ਕੇ ਦਿੱਤੇ ਤਾਂ ਉਨ੍ਹਾਂ ਨੇ ਮੈਨੂੰ ਛੱਡਿਆ।
ਡੀ ਐਸ ਪੀ ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਕੇਸ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਤੇ ਘਟਨਾ ਸਥਾਨ ਦੇ ਆਸ-ਪਾਸ ਲੱਗੇ ਕੈਮਰਿਆਂ ਦੀ ਸੀ ਸੀ ਟੀ ਵੀ ਫੁਟੇਜ਼ ਦੇਖੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ