Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਡੀਲਰਸ਼ਿਪ ਦਿਵਾਉਣ ਦੇ ਨਾਂਅ `ਤੇ ਚੋਪੜਾ ਜੋੜੇ ਨੇ ਢਾਈ ਕਰੋੜ ਠੱਗੇ

April 20, 2021 01:42 AM

ਐਸ ਏ ਐਸ ਨਗਰ, 19 ਅਪ੍ਰੈਲ (ਪੋਸਟ ਬਿਊਰੋ)- ਫੇਜ਼-1 ਥਾਣਾ ਪੁਲਸ ਨੇ ਡੀ ਏ ਲੀਗਲ ਦੀ ਸਲਾਹ ਲੈਣ ਤੋਂ ਬਾਅਦ ਹੋਮਲੈਂਡ ਸੁਸਾਇਟੀ ਸੈਕਟਰ ਸੱਤਰ ਵਿੱਚ ਰਹਿਣ ਵਾਲੇ ਦੀਪਕ ਚੋਪੜਾ ਤੇ ਉਸ ਦੀ ਪਤਨੀ ਸੋਨੀਆ ਚੋਪੜਾ ਦੇ ਖਿਲਾਫ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਹ ਕੇਸ ਫਾਜ਼ਿਲਕਾ ਦੇ ਅਜੈ ਨਾਗਪਾਲ ਦੀ ਸ਼ਿਕਾਇਤ ਉੱਤੇ ਐਸ ਪੀ ਸਿਟੀ 1 ਹਰਵਿੰਦਰ ਸਿੰਘ ਵਿਰਕ ਵੱਲੋਂ ਕੀਤੀ ਜਾਂਚ ਦੇ ਆਧਾਰ ਉੱਤੇ ਦਰਜ ਕੀਤਾ ਗਿਆ ਹੈ। ਦੋਵੇਂ ਪਤੀ-ਪਤਨੀ ਅਜੇ ਫਰਾਰ ਚੱਲ ਰਹੇ ਹਨ, ਜਿਨ੍ਹਾਂ ਨੂੰ ਫੜਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਸ਼ਿਕਾਇਤਕਰਤਾ ਅਜੈ ਨਾਗਪਾਲ ਨੇ ਐਸ ਐਸ ਪੀ ਮੋਹਾਲੀ ਨੂੰ ਦੱਸਿਆ ਕਿ ਉਹ ਫਾਜ਼ਿਲਕਾ ਦਾ ਵਸਨੀਕ ਹੈ ਅਤੇ ਚੰਡੀਗੜ੍ਹ ਵਿੱਚ ਉਨ੍ਹਾਂ ਦੇ ਬੱਚੇ ਸਕੂਲ ਵਿੱਚ ਪੜ੍ਹਦੇ ਹਨ। ਉਹ ਅਤੇ ਉਸ ਦਾ ਭਰਾ ਅਮਿਤ ਮੋਹਾਲੀ ਵਿੱਚ ਕਿਰਾਏ ਦੀ ਕੋਠੀ ਵੇਖ ਰਹੇ ਸਨ। ਉਨ੍ਹਾਂ ਨੂੰ ਪਤਾ ਲੱਗਾ ਕਿ ਹੋਮਲੈਂਡ ਸੁਸਾਇਟੀ ਵਿੱਚ ਚੰਗਾ ਫਲੈਟ ਹੈ, ਜੋ ਕਿਰਾਏ ਉੱਤੇ ਮਿਲ ਜਾਵੇਗਾ। ਅਜੇ ਉਹ ਉਥੇ ਘੁੰਮ ਰਹੇ ਸਨ ਕਿ ਉਨ੍ਹਾਂ ਨੂੰ ਦੀਪਕ ਚੋਪੜਾ ਤੇ ਉਸ ਦੀ ਪਤਨੀ ਸੋਨੀਆ ਮਿਲੇ, ਦੋਵਾਂ ਨੇ ਗੱਲਬਾਤ ਸ਼ੁਰੂ ਕਰ ਦਿੱਤੀ। ਗੱਲਾਂ-ਗੱਲਾਂ ਵਿੱਚ ਦੋਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਇੰਡਸਟਰੀ ਏਰੀਆ ਮੋਹਾਲੀ ਫੇਜ਼ 3 ਵਿੱਚ ਹੀਰੋ ਹਾਂਡਾ ਦੀ ਏਜੰਸੀ ਦੀ ਗੱਲ ਚੱਲ ਰਹੀ ਹੈ, ਜੇ ਉਹ ਚਾਹੰਣ ਤਾਂ ਪਾਰਟਨਰਸ਼ਿਪ ਤਹਿਤ ਇੱਥੇ ਏਜੰਸੀ ਖੋਲ੍ਹ ਸਕਦੇ ਹਨ।ਐਸ ਐਸ ਪੀ ਨੂੰ ਦਿੱਤੀ ਸ਼ਿਕਾਇਤ ਵਿੱਚ ਅਜੈ ਨੇ ਦੱਸਿਆ ਕਿ ਉਸ ਨੇ ਤੇ ਉਸ ਦੇ ਭਰਾ ਅਮਿਤ ਨੇ ਘਰ ਜਾ ਕੇ ਵਿਚਾਰ ਕੀਤਾ ਤੇ ਇਸ ਕੰਮ ਲਈ ਰਾਜ਼ੀ ਹੋ ਗਏ। ਇਸ ਲਈ ਬਾਕਾਇਦਾ ਕਾਗਜ਼ੀ ਕਾਰਵਾਈ ਕੀਤੀ ਗਈ ਤੇ ਪਹਿਲਾਂ ਕੰਪਨੀ ਦਾ ਨਾਂਅ ਮੈਕਰੋ ਗਰੁੱਪ ਪ੍ਰਾਈਵੇਟ ਲਿਮਟਿਡ ਪਲਾਟ ਨੰਬਰ ਬੀ-26 ਇੰਡਸਟਰੀ ਏਰੀਆ ਨੇੜੇ ਪੀ ਟੀ ਐਲ ਫੇਜ਼-ਤਿੰਨ ਸੀ ਰੱਖਿਆ, ਜਿਸ ਨੂੰ ਕਾਗਜ਼ਾਂ ਵਿੱਚ ਤਬਦੀਲ ਕੀਤਾ ਗਿਆ। ਬਾਕਾਇਦਾ ਉਨ੍ਹਾਂ ਨੇ ਚੋਪੜਾ ਪਤੀ-ਪਤਨੀ ਦੇਕਹਿਣ ਉੱਤੇ ਢਾਈ ਕਰੋੜ ਦੀ ਬੈਂਕ ਟਰਾਂਜੈਕਸ਼ਨ ਕਰ ਦਿੱਤੀ। ਕਾਗਜ਼ੀ ਕਾਰਵਾਈ ਵਿੱਚ ਲਿਖਿਆ ਗਿਆ ਕਿ ਸਾਰੇ ਖਰਚੇ ਕੱਢ ਕੇ ਲਾਭ ਦੋਵਾਂ ਪਾਰਟਨਰਾਂ ਵਿੱਚ ਪੰਜਾਹ ਫੀਸਦੀ ਵੰਡਿਆ ਜਾਵੇਗਾ। ਸਾਰਾ ਕੰਮ ਹੋਣ ਪਿੱਛੋਂ ਜਦੋਂ ਮੈਕਰੋ ਗਰੁੱਪ ਦੇ ਅਕਾਊਂਟ ਵਿੱਚ ਕਰੋੜਾਂ ਟਰਾਂਸਫਰ ਹੋ ਗਏ ਤਾਂ ਪਤੀ ਪਤਨੀ ਨੇ ਗੱਲ ਨਹੀਂ ਗੌਲੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ