Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਦਰਜ ਕੀਤੇ ਗਏ ਕੋਵਿਡ-19 ਦੇ 4400 ਮਾਮਲੇ

April 20, 2021 02:14 AM

ਪਾਜ਼ੀਟਿਵਿਟੀ ਦਰ 10 ਫੀ ਸਦੀ ਤੱਕ ਪਹੁੰਚੀ


ਟੋਰਾਂਟੋ, 19 ਅਪਰੈਲ (ਪੋਸਟ ਬਿਊਰੋ) : ਓਨਟਾਰੀਓ ਵਿੱਚ ਕੋਵਿਡ-19 ਦੇ 4,400 ਨਵੇਂ ਕੇਸ ਰਿਪੋਰਟ ਕੀਤੇ ਗਏ ਹਨ। ਕੋਵਿਡ-19 ਦੀ ਪਾਜ਼ੀਟਿਵਿਟੀ ਦਰ ਵਿੱਚ 10 ਫੀ ਸਦੀ ਵਾਧਾ ਦਰਜ ਕੀਤਾ ਗਿਆ ਹੈ।
ਸੋਮਵਾਰ ਨੂੰ 4447 ਮਾਮਲੇ ਦਰਜ ਕੀਤੇ ਗਏ ਜੋ ਕਿ ਐਤਵਾਰ ਨੂੰ ਸਾਹਮਣੇ ਆਏ 4250 ਮਾਮਲਿਆਂ ਨਾਲੋਂ  ਕਿਤੇ ਜਿ਼ਆਦਾ ਹਨ। ਸ਼ਨਿੱਚਰਵਾਰ ਨੂੰ 4362 ਮਾਮਲੇ ਰਿਕਾਰਡ ਕੀਤੇ ਗਏ ਸਨ ਜਦਕਿ ਸ਼ੁੱਕਰਵਾਰ ਨੂੰ ਰਿਕਾਰਡ 4812 ਮਾਮਲੇ ਸਾਹਮਣੇ ਆਏ ਸਨ। ਪਿਛਲੇ 24 ਘੰਟਿਆਂ ਵਿੱਚ 42873 ਟੈਸਟ ਕੀਤੇ ਗਏ ਤੇ ਓਨਟਾਰੀਓ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰੋਵਿੰਸ ਵਿੱਚ ਕੋਵਿਡ-19 ਪਾਜ਼ੀਟਿਵਿਟੀ ਦਰ 10·5 ਫੀ ਸਦੀ ਤੱਕ ਪਹੁੰਚ ਚੁੱਕੀ ਹੈ। ਅਪਰੈਲ 2020 ਵਿੱਚ ਇਹ ਪਾਜ਼ੀਟਿਵਿਟੀ ਦਰ 17 ਫੀ ਸਦੀ ਸੀ ਤੇ ਉਦੋਂ ਤੋਂ ਲੈ ਕੇ ਹੁਣ ਤੱਕ ਇਸ ਨੂੰ ਸੱਭ ਤੋਂ ਵੱਧ ਦੱਸਿਆ ਜਾ ਰਿਹਾ ਹੈ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਕੋਈ ਵੀ ਪਾਜ਼ੀਟਿਵਿਟੀ ਦਰ ਜਿਹੜੀ ਪੰਜ ਫੀ ਸਦੀ ਤੋਂ ਜਿ਼ਆਦਾ ਹੈ ਉਸ ਨੂੰ ਬਹੁਤ ਜਿ਼ਆਦਾ ਮੰਨਿਆਂ ਜਾਂਦਾ ਹੈ।    
ਇਸ ਦੌਰਾਨ ਪ੍ਰੋਵਿੰਸ ਦੇ ਹੈਲਥ ਕੇਅਰ ਸਿਸਟਮ ਉੱਤੇ ਵੀ ਬੋਝ ਕਾਫੀ ਵੱਧ ਚੁੱਕਿਆ ਹੈ ਕਿਉਂਕਿ ਇਸ ਸਮੇਂ ਇੱਥੋਂ ਦੇ ਹਸਪਤਾਲਾਂ ਵਿੱਚ ਕੋਵਿਡ-19 ਦੇ 2,202 ਮਰੀਜ਼ ਭਰਤੀ ਹਨ। ਇਨ੍ਹਾਂ ਵਿੱਚੋਂ 755 ਦਾ ਇਲਾਜ ਇੰਟੈਂਸਿਵ ਕੇਅਰ ਵਿੱਚ ਚੱਲ ਰਿਹਾ ਹੈ ਜਦਕਿ 516 ਵੈਂਟੀਲੇਟਰ ਉੱਤੇ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਨਾਲ ਸਬੰਧਤ 19 ਮੌਤਾਂ ਹੋ ਚੁੱਕੀਆਂ ਹਨ। ਜਿਸ ਕਾਰਨ ਪ੍ਰੋਵਿੰਸ ਵਿੱਚ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 7735 ਤੱਕ ਅੱਪੜ ਚੁੱਕੀ ਹੈ।
ਓਨਟਾਰੀਓ ਦੀ ਲੈਬ ਵੱਲੋਂ ਕੀਤੀ ਗਈ ਪੁਸ਼ਟੀ ਅਨੁਸਾਰ ਇੱਥੇ ਹੁਣ ਤੱਕ ਕੋਵਿਡ-19 ਦੇ 421,442 ਦਰਜ ਕੀਤੇ ਜਾ ਚੁੱਕੇ ਹਨ, ਇਨ੍ਹਾਂ ਵਿੱਚ ਹੀ ਮਰਨ ਵਾਲੇ ਵੀ ਸ਼ਾਮਲ ਹਨ। ਹੁਣ ਤੱਕ 370,844 ਲੋਕ ਸਿਹਤਯਾਬ ਵੀ ਹੋਏ ਹਨ। ਇਸ ਸਮੇਂ ਓਨਟਾਰੀਓ ਭਰ ਵਿੱਚ ਕੋਵਿਡ-19 ਦੇ 42,863 ਐਕਟਿਵ ਮਾਮਲੇ ਹਨ। ਸ਼ੁੱਕਰਵਾਰ ਨੂੰ ਸਰਕਾਰ ਨੇ ਕੋਵਿਡ-19 ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਕਈ ਪਾਬੰਦੀਆਂ ਲਾ ਦਿੱਤੀਆਂ ਜਿਨ੍ਹਾਂ ਵਿੱਚ ਇੰਟਰਪ੍ਰੋਵਿੰਸ਼ੀਅਲ ਟਰੈਵਲ, ਜਨਤਕ ਤੌਰ ਉੱਤੇ ਆਊਟਡੋਰ ਇੱਕਠ, ਮਨੋਰੰਜਨ ਵਾਲੀਆਂ ਥਾਂਵਾਂ ਬੰਦ ਕਰਨਾ ਜਿਵੇਂ ਕਿ ਗੌਲਫ ਕੋਰਸ ਤੇ ਬਾਸਕਿਟਬਾਲ ਕੋਰਟਸ ਆਦਿ, ਸ਼ਾਮਲ ਹਨ।   


   

 

 
Have something to say? Post your comment