Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਅੰਤਰਰਾਸ਼ਟਰੀ

ਗੁਰਦੁਆਰਾ ਗੁਰੂ ਸਿੰਘ ਸਭਾ ਹੰਸਲੋ ਵਿਖੇ ਹੁੱਲੜਬਾਜ਼ੀ ਦੇ ਬਾਅਦ ਪੁਲਸ ਜੁੱਤੀਆਂ ਸਮੇਤ ਅੰਦਰ ਗਈ

December 11, 2018 08:05 AM

ਲੰਡਨ, 10 ਦਸੰਬਰ (ਪੋਸਟ ਬਿਊਰੋ)- ਕੱਲ੍ਹ ਸ਼ਾਮ ਲੰਡਨ ਦੇ ਹੰਸਲੋ ਖੇਤਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਿਰਵੈਰ ਖਾਲਸਾ ਜਥਾ ਯੂ ਕੇ ਦੇ ਹਰਿੰਦਰ ਸਿੰਘ ਦੇ ਕੀਰਤਨ ਦੀਵਾਨ ਮੌਕੇ ਹੋਈ ਹੁੱਲੜਬਾਜ਼ੀ ਨੇ ਇਕ ਵਾਰ ਫਿਰ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਹਨ, ਜਿਸ ਦੇ ਬਾਅਦ ਪੁਲਸ ਨੂੰ ਅੰਦਰ ਜਾਣਾ ਪਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਾਮ ਨੂੰ ਸਜੇ ਦੀਵਾਨ ਵਿੱਚ ਜਦੋਂ ਨਿਰਵੈਰ ਜਥੇ ਨੇ ਸਮਾਗਮ ਸ਼ੁਰੂ ਕਰਨਾ ਸੀ, ਓਦੋਂ ਕੁਝ ਸਿੱਖ ਨੌਜਵਾਨ ਸਟੇਜ ਕੋਲ ਆ ਕੇ ਨਾਮ ਸਿਮਰਨ ਕਰਨ ਲੱਗ ਪਏ। ਪ੍ਰਬੰਧਕਾਂ ਵੱਲੋਂ ਵਾਰ-ਵਾਰ ਬੇਨਤੀ ਕਰਨ 'ਤੇ ਵੀ ਉਹ ਟੱਸ ਤੋਂ ਮੱਸ ਨਾ ਹੋਏ। ਕੁਝ ਸਮੇਂ ਬਾਅਦ ਇਸ ਘਟਨਾ ਨੇ ਬਹਿਸ ਦਾ ਤੇ ਫਿਰ ਹਿੰਸਕ ਰੂਪ ਧਾਰ ਲਿਆ, ਜਿਸ ਤੋਂ ਬਾਅਦ ਮੌਕੇ ਉੱਤੇ ਪਹੁੰਚੀ ਵੱਡੀ ਗਿਣਤੀ 'ਚ ਪੁਲਸ ਨੇ ਸੰਗਤਾਂ ਨੂੰ ਮੇਨ ਹਾਲ 'ਚੋਂ ਬਾਹਰ ਕੱਢ ਦਿੱਤਾ ਅਤੇ ਸਮਾਗਮ ਰੱਦ ਕਰ ਦਿੱਤਾ ਗਿਆ। ਦੁੱਖ ਅਤੇ ਅਫਸੋਸ ਦੀ ਗੱਲ ਇਹ ਸੀ ਕਿ ਸਿੱਖਾਂ ਦੀ ਆਪਸੀ ਟੱਕਰ ਕਾਰਨ ਇਕ ਵਾਰ ਫਿਰ ਯੂ ਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਗੁੰਡਾਗਰਦੀ ਹੋਈ ਅਤੇ ਪੁਲਸ ਜੁੱਤੀਆਂ ਸਮੇਤ ਦਰਬਾਰ ਹਾਲ ਵਿੱਚ ਦਾਖਲ ਹੋਈ। ਮੌਕੇ 'ਤੇ ਹਾਜ਼ਰ ਸੰਗਤਾਂ ਨੇ ਕਿਹਾ ਕਿ ਜਿਹੜੇ ਮਸਲੇ ਵਿਚਾਰ ਵਟਾਂਦਰਾ ਕਰਕੇ ਸੁਲਝਾਏ ਜਾ ਸਕਦੇ ਹਨ, ਉਹ ਇਸ ਤਰ੍ਹਾਂ ਕਿਵੇਂ ਹੱਲ ਕੀਤੇ ਜਾ ਸਕਦੇ ਹਨ। ਇਸ ਮੌਕੇ ਹੋਈ ਹੱਥੋਪਾਈ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ ਅਤੇ ਹਰ ਕੋਈ ਇਸ ਘਟਨਾ ਤੋਂ ਅਤਿਅੰਤ ਦੁਖੀ ਹੈ। ਮੌਕੇ ਦੇ ਗਵਾਹਾਂ ਨੇ ਇਹ ਵੀ ਕਿਹਾ ਕਿ ਸਟੇਜ ਤੋਂ ਵਾਰ-ਵਾਰ ਭਾਈ ਹਰਿੰਦਰ ਸਿੰਘ ਦਾ ਵਿਰੋਧ ਕਰਦੇ ਨੌਜਵਾਨਾਂ ਨੂੰ ਵੀ ਸਟੇਜ ਤੋਂ ਆਪਣੇ ਵਿਚਾਰ ਰੱਖਣ ਲਈ ਅਪੀਲ ਕੀਤੀ ਗਈ ਸੀ। ਸਾਰੇ ਇੰਗਲੈਂਡ ਵਿੱਚ ਇਸ ਘਟਨਾ ਬਾਰੇ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ