Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਹਿਬਲ ਕਲਾਂ ਅਤੇ ਕੋਟਕਪੂਰਾ ਕੇਸ: ਕੈਪਟਨ ਦੇ ਘਰ ਦਾ ਘਿਰਾਓ ਕਰਨ ਜਾਂਦੇ ‘ਆਪ’ ਵਿਧਾਇਕ ਪੁਲਿਸ ਨੇ ਹਿਰਾਸਤ ਵਿੱਚ ਲਏ

April 20, 2021 08:13 AM

ਚੰਡੀਗੜ੍ਹ, 19 ਅਪਰੈਲ, (ਪੋਸਟ ਬਿਊਰੋ)- ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਕੇਸ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਵਿਚ ਦੇਰੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ ਦਾ ਯਤਨ ਕੀਤਾ। ਇਸ ਮੌਕੇ ਉਨ੍ਹਾ ਨੇ ਕੈਪਟਨ ਅਤੇ ਬਾਦਲ ਦੇ ਖ਼ਿਲਾਫ਼ ਨਾਅਰੇ ਲਾਏ ਤੇ ਦੋਵਾਂ ਦੀ ਮਿਲੀਭੁਗਤ ਦਾ ਦੋਸ਼ ਲਾਇਆ।ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਆਪਣੇ ਅੱਠ ਵਿਧਾਇਕਾਂ ਤੇ ਹੋਰ ਪਾਰਟੀ ਆਗੂਆਂ ਨਾਲ ਪੰਜਾਬ ਸਰਕਾਰ ਵਿਰੁੱਧਏਥੇ ਪ੍ਰਦਰਸ਼ਨ ਕੀਤਾ, ਪਰਮੁੱਖਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਹੋਏ ਇਸ ਪਾਰਟੀ ਦੇ ਆਗੂਆਂ ਨੂੰ ਪੁਲਿਸ ਨੇ ਬੈਰੀਕੇਡ ਲਾ ਕੇ ਰਾਹਵਿੱਚ ਰੋਕ ਲਿਆ ਤੇ ਹਰਪਾਲ ਸਿੰਘ ਚੀਮਾ ਅਤੇ ਹੋਰ ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਕੁਝ ਦੇਰ ਬਾਅਦ ਛੱਡ ਦਿੱਤਾ ਗਿਆ।
ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦੀ ਥਾਂਕਾਰਵਾਈ ਕਰਨ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਵਾਰ ਆਪਸ ਵਿਚ ਮਿਲੇ ਹੋਏ ਹਨ ਅਤੇ ਜਾਂਚ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਸ ਨੂੰ ਕੋਰਟ ਵਿੱਚ ਬਿਹਤਰ ਤਰੀਕੇ ਨਾਲ ਪੇਸ਼ ਕਰਨ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਸ ਕਮਜ਼ੋਰ ਕੀਤਾ ਹੈ, ਜਿਸ ਕਾਰਨ ਐਸਆਈਟੀ ਦੀ ਜਾਂਚ ਰਿਪੋਰਟ ਰੱਦ ਹੋਈ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ