Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ ਮਾਣਹਾਨੀ ਕੇਸ ਕਰਨ ਦਾ ਐਲਾਨ

April 20, 2021 08:14 AM

ਚੰਡੀਗੜ੍ਹ, 19 ਅਪਰੈਲ, (ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਏਥੇ ਕਿਹਾ ਹੈ ਕਿ ਉਹ ਕੋਟਕਪੂਰਾ ਫਾਇਰਿੰਗ ਕੇਸ ਦੇ ਗਵਾਹ ਅਜੀਤ ਸਿੰਘ ਨੂੰ ਕਦੇ ਨਹੀਂ ਮਿਲੇ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਇਸ ਝੂਠੇ ਦਾਅਵੇ ਕਿ ਮੈਂ ਗਵਾਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੌਕਰੀ ਦੇਣ ਦਾ ਵਾਅਦਾ ਕਰ ਕੇ ਉਸ ਨੂੰ ਵਰਤਣ ਦੀ ਕੋਸ਼ਿਸ਼ ਕੀਤੀ ਹੈ, ਲਈ ਉਨ੍ਹਾਂ ਦੇ ਖਿਲਾਫ ਮਾਣਹਾਨੀ ਦਾ ਕੇਸ ਕਰਾਂਗਾ।
ਇਥੇ ਜਾਰੀ ਕੀਤੇ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਾਫ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦਾ ਖੁਮਾਰ ਚੜ੍ਹਿਆ ਸੀ ਅਤੇ ਇਸੇ ਲਈ ਉਸ ਨੇ ਇਹ ਦੂਸ਼ਣਬਾਜ਼ੀ ਦਾ ਪੱਤਰ ਪੰਜਾਬ ਪੁਲਸ ਦੇ ਮੁਖੀ ਨੂੰ ਭੇਜ ਕੇ ਝੂਠੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਆਈ ਜੀ ਨੂੰ ਹਾਈ ਕੋਰਟ ਵਿਚ ਚੱਲਦੇ ਕੋਟਕਪੂਰਾ ਫਾਇਰਿੰਗ ਕੇਸ ਦੀ ਕਾਰਵਾਈ ਬਾਰੇ ਪਹਿਲਾਂ ਹੀ ਪਤਾ ਸੀ ਕਿ ਉਸ ਦੀ ਜਾਂਚ ਰੱਦਹੋ ਜਾਵੇਗੀ। ਉਨ੍ਹਾਂ ਕਿਹਾ ਕਿ ਤਾਜ਼ਾ ਦੂਸ਼ਣਬਾਜ਼ੀ ਅਸਲ ਵਿਚ ਉਸ ਦੀ ਨਮੋਸ਼ੀ ਦਾ ਨਤੀਜਾ ਹੈ, ਜਿਸ ਦਾ ਮਕਸਦ ਕਾਂਗਰਸ ਪਾਰਟੀ ਦੇ ਸਿਆਸੀ ਏਜੰਡੇ ਉੱਤੇ ਤਿੰਨ ਸਾਲ ਚੱਲਣ ਮਗਰੋਂ ਕੇਸ ਦਾ ਸਿਆਸੀਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਈ ਜੀ ਨੇ ਕਾਂਗਰਸ ਸਰਕਾਰ ਦੇ ਇਸ਼ਾਰੇ ਉੱਤੇ ਅਕਾਲੀ ਦਲ ਤੇ ਇਸ ਦੀ ਸੀਨੀਅਰ ਲੀਡਰਸ਼ਿਪ ਨੂੰ ਇਸ ਕੇਸ ਵਿਚ ਫਸਾਉਣ ਦਾ ਯਤਨ ਕੀਤਾ ਸੀ, ਪਰ ਉਹ ਇਸ ਵਿਚ ਅਸਫਲ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵੇਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਸੀਨੀਅਰ ਅਕਾਲੀ ਲੀਡਰਸ਼ਿਪ ਨੂੰ ਬਦਨਾਮ ਕਰਨ ਲਈ ਚਿੱਠੀ ਦਾ ਤਰੀਕਾ ਵਰਤ ਰਿਹਾ ਹੈ। ਉਨ੍ਹਾਂ ਕਿਹਾ ਕਿ ਆਈਜੀ ਵੱਲੋਂ ਅਸਲ ਦੋਸ਼ੀਆਂ ਨੂੰ ਫੜਨ ਦੀ ਥਾਂ ਇਹ ਆਪਣੇ ਸਰਕਾਰੀ ਅਹੁਦੇ ਦੀ ਸਿਆਸੀ ਦੁਰਵਰਤੋਂ ਦਾ ਸਾਫਕੇਸ ਹੈ। ਛੋਟੇ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਸ ਕੇਸ ਦੇ ਗਵਾਹ ਅਜੀਤ ਸਿਘ ਨੇ ਸਾਫ ਕਿਹਾ ਹੈ ਕਿ ਉਸ ਨੂੰਸ਼੍ਰੋਮਣੀ ਵਿਚ ਨੌਕਰੀ ਦਿਵਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ ਅਤੇ ਉਸ ਨੇ ਆਪ ਨੌਕਰੀ ਵਾਸਤੇ ਸਿੱਖ ਸੰਸਥਾ ਕੋਲ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਗਵਾਹ ਨੇ ਇਹ ਵੀ ਦੱਸਿਆ ਸੀ ਕਿ ਉਸ ਦੀ ਬੇਨਤੀ ਹਾਲੇ ਪੈਂਡਿੰਗ ਪਈ ਹੈ ਤੇ ਸ਼੍ਰੋਮਣੀ ਕਮੇਟੀ ਨੇ ਉਸ ਨੂੰ ਨੌਕਰੀ ਦੀ ਕੋਈ ਪੇਸ਼ਕਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੇਰੇ ਵਕੀਲ ਇਸ ਕੇਸ ਦੀ ਜਾਂਚ ਕਰ ਰਹੇ ਹਨ ਤਾਂ ਕਿ ਪਤਾ ਲਾਇਆ ਜਾਵੇ ਕਿ ਕਿਤੇ ਮੈਨੂੰ ਬਦਨਾਮ ਕਰਨ ਲਈ ਕੋਈ ਵੱਡੀ ਸਾਜ਼ਿਸ਼ ਤਾਂ ਨਹੀਂ ਰਚੀ ਜਾ ਰਹੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ