Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਨਵਜੋਤ ਸਿੱਧੂ ਦਾ ਤਿੱਖਾ ਸਵਾਲ: ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ ਬੇਅਦਬੀ ਕੇਸ ਵਿੱਚ ਕਿਉਂ ਨਹੀਂ ਹੋਈ?

April 20, 2021 08:15 AM

* ਫੂਲਕਾ ਦੀ ਚਿੱਠੀ ਦਾ ਵੀ ਸਿੱਧੂ ਵੱਲੋਂ ਤਿੱਖਾ ਜਵਾਬ


ਚੰਡੀਗੜ੍ਹ, 19 ਅਪਰੈਲ, (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਕੇਸ ਵਿਚ ਕਾਰਵਾਈ ਬਾਰੇ ਅੱਜ ਫਿਰ ਤਿੱਖੇ ਸਵਾਲ ਚੁੱਕੇ ਹਨ।
ਇਸ ਸੰਬੰਧ ਵਿੱਚ ਅੱਜ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਕਿ ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਅਦਾਲਤ ਵਲੋਂ ਰੱਦ ਕੀਤੇ ਜਾਣ ਦੇ ਹੁਕਮ ਸਟੇਟ ਦੇ ਡੋਮੇਨ ਵਿੱਚ ਨਹੀਂ ਹਨ, ਪਰ ਪਛਾਣੇ ਗਏ ਦੋਸ਼ੀਆਂ ਦੇ ਖਿਲਾਫ ਉਸ ਵਕਤ ਦਰਜ ਹੋਇਆ ਕੇਸ(ਐੱਫ ਆਈ ਆਰ), ਜਾਂਚ ਅਤੇ ਗ੍ਰਿਫ਼ਤਾਰੀ ਕਰਨਾ ਤਾਂ ਪੰਜਾਬ ਸਰਕਾਰ ਦੀ ਅਥਾਰਿਟੀ ਦੇ ਘੇਰੇ ਵਿਚ ਹੈ,ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵਲੋਂ 3 ਸਾਲ ਦੀ ਜਾਂਚ ਪਿੱਛੋਂ ਫਿਰ ਵੀ ਅਜੇ ਤੱਕ ਅਸਲੀ ਦੋਸ਼ੀ ਅਤੇ ਸਿਆਸੀ ਫੈਸਲਾਕਾਰ ਉਸ ਵਕਤ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਓਦੋਂ ਦੇਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸੀਖਾਂ ਪਿੱਛੇ ਕਿਉਂ ਨਹੀਂ ਦਿੱਤੇ ਗਏ?ਕੁਝ ਦਿਨ ਪਹਿਲਾਂ ਨਵਜੋਤ ਸਿੰਘਸਿੱਧੂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਹੀ ਪਾਰਟੀ ਦੀ ਪੰਜਾਬ ਸਰਕਾਰ ਬਾਰੇ ਸਵਾਲ ਚੁੱਕੇ ਸਨ। ਉਹ ਕਹਿੰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨਐੱਸ ਆਈ ਟੀ ਨੂੰ ਢਾਹ ਲੱਗੀ ਹੈ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸੀਨੀਅਰ ਵਕੀਲ ਅਤੇ ਸਾਬਕਾ ਵਿਧਾਇਕ ਐੱਚ ਐੱਸਫੂਲਕਾ ਦੀ ਉਸ ਚਿੱਠੀ ਦਾ ਜਵਾਬ ਵੀਦਿੱਤਾ ਹੈ, ਜਿਸ ਵਿਚ ਉਨ੍ਹਾਂ ਸਿੱਧੂ ਨੂੰ ਨਸੀਹਤ ਦਿੱਤੀ ਸੀ ਕਿ ਗੱਜਣ ਦਾ ਨਹੀਂ, ਵਰ੍ਹਨ ਦਾ ਸਮਾਂ ਹੈ। ਫੂਲਕਾ ਦੀ ਚਿੱਠੀ ਦਾ ਉਸੇ ਲਹਿਜੇ ਵਿੱਚ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਲੋਕਾਂ ਦਾ ਚੁਣਿਆ ਨੁਮਾਇੰਦਾ ਹੋਣ ਦੇ ਨਾਤੇ ਜਿੰਨਾ ਉਹ ਕਰ ਸਕਦੇ ਸਨ, ਓਦੋਂ ਵੱਧ ਕਰ ਰਹੇ ਹਨ। ਇਸ ਪੱਤਰ ਵਿਚ ਸਿੱਧੂ ਨੇ ਫੂਲਕਾ ਨੂੰ ਜਵਾਬ ਦੇਣ ਦੇ ਨਾਲਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆਪਣੀ ਜਿ਼ੰਮੇਵਾਰੀ ਠੀਕ ਢੰਗ ਨਾਲ ਨਿਭਾਉਣ ਨੂੰਕਿਹਾ ਹੈ। ਉਨ੍ਹਾ ਨੇ ਫੂਲਕਾ ਨੂੰ ਕਿਹਾ ਕਿ ‘ਵਿਧਾਨ ਸਭਾ ਮੈਂਬਰ ਹੁੰਦੇ ਹੋਏ ਮੈਂ ਅਤੇ ਤੁਸੀਂ ਆਵਾਜ਼ ਚੁੱਕੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਵਿਚ ਮੈਂ ਇਨਸਾਫ਼ ਲਈ ਲੜਦਿਆਂ ਸੱਚ ਪ੍ਰਗਟ ਕਰਨ ਤੇ ਸਰਕਾਰ ਉੱਤੇ ਦਬਾਅ ਪਾਉਣ ਲਈ ਵਿਧਾਨ ਸਭਾ ਵਿੱਚ ਵੀ ਸੱਚ ਪੇਸ਼ ਕੀਤਾ, ਰਿਪੋਰਟ ਆਧਾਰਤ ਸਬੂਤ ਪੇਸ਼ ਕਰ ਕੇ ਰਾਜਨੀਤਕ ਦੋਸ਼ੀਆਂ ਦੇ ਨਾਂ ਖੁੱਲ੍ਹ ਕੇ ਬੋਲੇ, ਤਾਂ ਕਿ ਜਾਂਚ ਤੇਜ਼ੀ ਨਾਲ ਹੋਵੇ ਅਤੇ ਗੁਨਾਹਗਾਰਾਂ ਨੂੰ ਜਲਦੀਸਜ਼ਾ ਮਿਲੇ। ਉਸ ਵਿਧਾਨ ਸਭਾ ਸ਼ੈਸਨ ਤੋਂ ਬਾਅਦ ਮੈਂ ਪ੍ਰੈਸ ਕਾਨਫਰੰਸ ਕਰਕੇ ਕੋਟਕਪੂਰਾ ਚੌਕ ਦੀ 14-15 ਅਕਤੂਬਰ 2015 ਦੀ ਸੀਸੀਟੀ ਵੀ ਫੁਟੇਜ ਪੂਰੇ ਪੰਜਾਬ ਦੇ ਮੀਡੀਆ ਵਿੱਚ ਜਨਤਕ ਕੀਤੀ। ਇਸ ਫੁਟੇਜ ਨੂੰ ਪਿਛਲੀ ਸਰਕਾਰ ਛੁਪਾਈ ਬੈਠੀ ਸੀ ਤੇ ਉਸਨੇ ਜ਼ੋਰਾ ਸਿੰਘ ਕਮਿਸ਼ਨ ਨੂੰ ਕਿਹਾ ਸੀ ਕਿ ਅਜਿਹਾ ਕੁਝ ਹੈ ਹੀ ਨਹੀਂ। ਉਸ ਸੀਸੀਟੀ ਵੀ ਫੁਟੇਜ ਵਿਚ ਇਹ ਸਬੂਤ ਹਨ ਕਿ ਪੁਲਸ ਨੇ ਕਿਸ ਤਰ੍ਹਾਂ ਨਿਹੱਥੇ ਸ਼ਾਂਤ ਬੈਠੇ ਲੋਕਾਂ ਉੱਤੇ ਗੋਲੀਆਂ ਚਲਾਈਆਂ ਅਤੇ ਤਸ਼ੱਦਦ ਕੀਤਾ। ਇਹੀ ਫੁਟੇਜ ਅੱਗੇ ਚੱਲ ਕੇ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਲਈ ਇਹ ਸਾਬਤ ਕਰਨ ਵਿੱਚ ਸਹਾਇਕ ਸਿੱਧ ਹੋਈ ਕਿ ਦੋਸ਼ੀ ਕੌਣ ਸਨ, ਉਹ ਕਿਵੇਂ ਲੋਕਾਂ ਉੱਪਰ ਤਸ਼ੱਦਦ ਕਰ ਰਹੇ ਸਨ, ਕਿਵੇਂ ਫ਼ੋਨ ਉੱਤੇ ਹੁਕਮ ਲੈ ਰਹੇ ਸਨ,ਕਿਵੇਂ ਫ਼ੋਨ ਉੱਤੇ ਆਏ ਹੁਕਮਾਂ ਕਰਕੇ ਸਭ ਕੁਝ ਵਾਪਰਿਆ? ਮੈਂ ਇਸੇ ਪ੍ਰੈੱਸ ਕਾਨਫ਼ਰੰਸ ਵਿਚ ਦੋਸ਼ੀਆਂ ਉੱਪਰ ਕੇਸ ਕਰਨ ਦੀ ਵੀ ਮੰਗ ਕੀਤੀ ਸੀ, ਜੋ ਇਸ ਤੋਂ ਬਾਅਦ ਦਰਜ ਵੀ ਕੀਤਾ ਗਿਆ ਅਤੇ ਇਸੇ ਉੱਪਰ ਐੱਸ ਆਈ ਟੀ ਨੇ ਜਾਂਚ ਕੀਤੀ।’
ਆਪਣੇ ਜਵਾਬ ਵਿਚ ਨਵਜੋਤ ਸਿੰਘ ਸਿੱਧੂ ਨੇ ਐੱਚ ਐੱਸ ਫੂਲਕਾ ਦੀ ਉਹ ਮੰਗ ਸਿਰੇ ਤੋਂ ਨਾਕਾਰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਨੂੰ ਕਿਹਾ ਸੀ।ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮਸਲਾ ਹੱਲ ਨਹੀਂ ਹੋਣਾ, ਇਹ ਸਿਰਫ਼ ਰਾਜ ਦੇ ਗ੍ਰਹਿ ਮੰਤਰੀ ਦੇ ਹੱਥ ਹੈ। ਮੈਂ ਤੁਹਾਨੂੰ ਇਹੀ ਸੁਝਾਅ ਦਿਆਂਗਾ ਕਿ ਸਪੈਸ਼ਲ ਸੈਸ਼ਨ ਦੀ ਮੰਗ ਕਰਕੇ ਲੋਕਾਂ ਨੂੰ ਗਲਤ ਰਾਹ ਵੱਲ ਨਾ ਪਾਓ। ਪਿਛਲੀ ਵਾਰ ਅਸੀਂ ਇਸੇ ਤਰ੍ਹਾਂ ਗੁੰਮਰਾਹ ਹੋਏ ਸੀ, ਸਿਰਫ਼ ਤੇ ਸਿਰਫ਼ ਸੰਵਿਧਾਨ ਅਨੁਸਾਰ ਰਾਜ ਦੀ ਕਾਰਜਕਾਰੀ ਸ਼ਕਤੀ ਗ੍ਰਹਿ ਮੰਤਰੀ ਇਹ ਤਾਕਤ ਰੱਖਦਾ ਹੈ ਕਿ ਉਹ ਕੇਸ ਦਰਜ ਕਰਨ ਅਤੇ ਗ੍ਰਿਫ਼ਤਾਰੀ ਦੇ ਰਾਜਨੀਤਕ ਹੁਕਮ ਦੇ ਸਕੇ।’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ