Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਚੋਣਾਂ ਨੂੰ ਧਿਆਨ ਵਿੱਚ ਰੱਖਕੇ ਬਣਾਇਆ ਗਿਆ ਹੈ ਬਜਟ : ਓਟੂਲ

April 20, 2021 10:04 AM


·   ਵਿਰੋਧੀ ਧਿਰਾਂ ਨੇ ਬਜਟ ਵਿੱਚ ਵੈਲਥ ਟੈਕਸ, ਹੈਲਥ ਕੇਅਰ ਫੰਡਿੰਗ ਦੀ ਗੱਲ ਨਾ ਕਰਨ ਉੱਤੇ ਪ੍ਰਗਟਾਈ ਚਿੰਤਾ

ਓਟਵਾ, 19 ਅਪਰੈਲ (ਪੋਸਟ ਬਿਊਰੋ) : ਫਰੀਲੈਂਡ ਵੱਲੋਂ ਪੇਸ਼ ਕੀਤੇ ਗਏ ਬਜਟ ਉੱਤੇ ਹੁਣ ਆਉਣ ਵਾਲੇ ਦਿਨਾਂ ਵਿੱਚ ਹਾਊਸ ਆਫ ਕਾਮਨਜ਼ ਵਿੱਚ ਬਹਿਸ ਕੀਤੀ ਜਾਵੇਗੀ। ਜੇ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਕਿਸੇ ਹੋਰ ਵੱਡੀ ਪਾਰਟੀ ਦਾ ਸਮਰਥਨ ਹਾਸਲ ਨਹੀਂ ਹੁੰਦਾ ਤਾਂ ਸਰਕਾਰ ਹਫਤਿਆਂ ਵਿੱਚ ਹੀ ਡਿੱਗ ਜਾਵੇਗੀ ਤੇ ਚੋਣਾਂ ਕਰਵਾਉਣੀਆਂ ਪੈਣਗੀਆਂ।
ਕੰਜ਼ਰਵੇਟਿਵ ਆਗੂ ਐਰਿਨ ਓਟੂਲ ਨੇ ਆਖਿਆ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਕਾਕਸ ਨਾਲ ਬਜਟ ਬਾਰੇ ਗੱਲ ਕਰਨਗੇ ਤੇ ਫਿਰ ਹੀ ਇਹ ਫੈਸਲਾ ਕੀਤਾ ਜਾਵੇਗਾ ਕਿ ਬਜਟ ਦੇ ਪੱਖ ਵਿੱਚ ਵੋਟ ਪਾਉਣੀ ਹੈ ਜਾਂ ਵਿਰੋਧ ਵਿੱਚ ਵੋਟ ਪਾਉਣੀ ਹੈ। ਓਟੂਲ ਨੇ ਆਖਿਆ ਕਿ ਮਹਾਂਮਾਰੀ ਦੌਰਾਨ ਐਨਡੀਪੀ ਵੱਲੋਂ ਸਰਕਾਰ ਨੂੰ ਬਚਾਉਣ ਦੀ ਹਰ ਸੰਭਵ ਕੋਸਿ਼ਸ਼ ਕਰਨ ਦੇ ਕੀਤੇ ਗਏ ਕਰਾਰ ਕਾਰਨ ਬਜਟ ਸਬੰਧੀ ਫੈਸਲਾ ਉਨ੍ਹਾਂ ਵੱਲੋਂ ਹੀ ਕੀਤਾ ਜਾਵੇਗਾ।
ਓਟੂਲ ਨੇ ਇਹ ਵੀ ਆਖਿਆ ਕਿ ਲਿਬਰਲਾਂ ਵੱਲੋਂ ਇਹ ਬਜਟ ਚੋਣਾਂ ਨੂੰ ਧਿਆਨ ਵਿੱਚ ਰੱਖਕੇ ਬਣਾਇਆ ਗਿਆ ਹੈ। ਇਸ ਦੌਰਾਨ ਬਜਟ ਉੱਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਐਨਡੀਪੀ ਆਗੂ ਜਗਮੀਤ ਸਿੰਘ, ਬਲਾਕ ਕਿਊਬਿਕੁਆ ਆਗੂ ਯਵੇਸ ਫਰੈਂਕੌਇਸ ਬਲਾਂਸ਼ੇ ਤੇ ਗ੍ਰੀਨ ਪਾਰਟੀ ਆਗੂ ਨੇ ਬਜਟ ਵਿੱਚੋਂ ਵੈਲਥ ਟੈਕਸ, ਹੈਲਥ ਕੇਅਰ ਫੰਡਿੰਗ-ਜਿਸ ਦੀ ਸੱਭ ਤੋਂ ਵੱਧ ਲੋੜ ਸੀ, ਪੋਸਟ ਸੈਕੰਡਰੀ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਮਦਦ ਦਾ ਜਿ਼ਕਰ ਤੱਕ ਨਾ ਹੋਣ ਉੱਤੇ ਚਿੰਤਾ ਪ੍ਰਗਟਾਈ।
ਜਗਮੀਤ ਸਿੰਘ ਨੇ ਆਖਿਆ ਕਿ ਅਜਿਹੇ ਹਾਲਾਤ ਵਿੱਚ ਜਦੋਂ ਕੋਵਿਡ-19 ਮਾਮਲਿਆਂ ਵਿੱਚ ਰਿਕਾਰਡ ਵਾਧਾ ਹੋ ਰਿਹਾ ਹੈ, ਫੀਲਡ ਹੌਸਪਿਟਲ ਕਾਇਮ ਕੀਤੇ ਜਾ ਰਹੇ ਹਨ, ਲੋਕ ਬਿਮਾਰ ਪੈ ਰਹੇ ਹਨ ਤਾਂ ਮਹਾਂਮਾਰੀ ਦੇ ਇਸ ਦੌਰ ਵਿੱਚ ਚੋਣਾਂ ਕਰਵਾਉਣ ਲਈ ਮੁੱਢ ਬੰਨ੍ਹਣਾ ਕਿਸੇ ਵੀ ਆਗੂ ਲਈ ਬੜਾ ਹੀ ਗੈਰਜਿ਼ੰਮੇਵਰਾਨਾ ਫੈਸਲਾ ਹੋਵੇਗਾ।

      

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ