Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਨਿਯੁਕਤ

April 20, 2021 10:41 PM

ਚੰਡੀਗੜ੍ਹ, 20 ਅਪ੍ਰੈਲ (ਪੋਸਟ ਬਿਊਰੋ): ਉੱਘੇ ਭੌਤਿਕ ਵਿਗਿਆਨੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਚਰਚ, ਮੁਹਾਲੀ ਦੇ ਖੋਜ ਅਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਅੱਜ ਤਿੰਨ ਸਾਲਾਂ ਦੇ ਕਾਰਜਕਾਲ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨਿਯੁਕਤ ਕੀਤਾ ਹੈ।
ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਅਸਾਮੀ ਡਾ. ਬੀ.ਐਸ. ਘੁੰਮਣ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਪਿਛਲੇ ਛੇ ਮਹੀਨਿਆਂ ਤੋਂ ਖਾਲੀ ਪਈ ਸੀ। ਇਸ ਦੌਰਾਨ ਸੂਬਾ ਸਰਕਾਰ ਨੇ ਸੀਨੀਅਰ ਅਧਿਕਾਰੀ ਰਵਨੀਤ ਕੌਰ ਨੂੰ ਕਾਰਜਕਾਰੀ ਉਪ ਕੁਲਪਤੀ ਨਿਯੁਕਤ ਕੀਤਾ ਸੀ।
ਪ੍ਰੋਫੈਸਰ ਅਰਵਿੰਦ ਮੰਨੇ-ਪ੍ਰਮੰਨੇ ਸਿਧਾਂਤਕ ਕੁਐਂਟਮ ਭੌਤਿਕ ਵਿਗਿਆਨੀ ਹਨ ਜਿਨ੍ਹਾਂ ਦੀ ਪੰਜਾਬੀ ਭਾਸ਼ਾ ਵਿਚ ਵਿਗਿਆਨਕ ਸਿੱਖਿਆ, ਵਿਗਿਆਨਕ ਸੰਚਾਰ ਅਤੇ ਵਿਗਿਆਨ ਦੀ ਪੜ੍ਹਾਈ ਕਰਾਉਣ ਦੇ ਤਰੀਕੇ ਵਿਕਸਤ ਵਿਚ ਡੂੰਘੀ ਦਿਲਚਸਪੀ ਹੈ। ਉਨ੍ਹਾਂ ਨੇ ਆਈ.ਆਈ.ਟੀ., ਕਾਹਨਪੁਰ ਤੋਂ ਭੌਤਿਕ ਵਿਗਿਆਨ ਵਿਚ ਐਮ.ਐਸਸੀ ਕੀਤੀ ਅਤੇ ਸਾਲ 1997 ਵਿਚ ਇੰਡੀਅਨ ਇੰਸਟਿਚਊਟ ਆਫ ਸਾਇੰਸ, ਬੰਗਲੌਰ ਦੇ ਸੈਂਟਰ ਫਾਰ ਥਿਊਰੈਟੀਕਲ ਸਟੱਡੀ ਅਤੇ ਫਿਜਿਕਸ ਵਿਭਾਗ ਤੋਂ ਸਿਧਾਂਤਕ ਭੌਤਿਕ ਵਿਗਿਆਨ ਵਿਚ ਪੀਐਚ.ਡੀ. ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ। ਸਾਲ 2002 ਤੋਂ 2004 ਤੱਕ ਉਨ੍ਹਾਂ ਨੇ ਅਮਰੀਕਾ ਦੇ ਪਿਟਸਬਰਗ ਵਿਖੇ ਕਾਰਨੇਗੀ ਮੈਲਨ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਿਖੇ ਵਿਸ਼ੇਸ਼ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ। ਇਸ ਪਿੱਛੋਂ ਸਾਲ 2005 ਵਿਚ ਆਈ.ਆਈ.ਟੀ., ਮਦਰਾਸ ਵਿਚ ਭੌਤਿਕ ਵਿਗਿਆਨ ਵਿਭਾਗ ਵਿਚ ਜੁਆਇੰਨ ਕੀਤਾ। ਅਗਸਤ, 2007 ਵਿਚ ਉਹ ਆਈ.ਆਈ.ਐਸ.ਈ.ਆਰ., ਮੁਹਾਲੀ ਵਿਖੇ ਚਲੇ ਗਏ ਜਿੱਥੇ ਇਸ ਸੰਸਥਾ ਨੂੰ ਸਥਾਪਤ ਕਰਨ ਵਿਚ ਮੋਹਰੀ ਰੋਲ ਨਿਭਾਉਂਦੇ ਹੋਏ ਬਾਨੀ ਫੈਕਲਟੀ ਮੈਂਬਰਾਂ ਵਿੱਚੋਂ ਸੇਵਾਵਾਂ ਦਿੱਤੀਆਂ। ਕੌਮਾਂਤਰੀ ਰਸਾਲਿਆਂ ਵਿਚ ਉਨ੍ਹਾਂ ਦੀਆਂ 70 ਰਚਨਾਵਾਂ ਛਪ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ 7 ਵਿਦਿਆਰਥੀਆਂ ਨੇ ਪੀਐਚ.ਡੀ ਅਤੇ 40 ਨੇ ਐਮ.ਐਸ. ਦੇ ਥੀਸਿਸ ਪੂਰੇ ਕੀਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਇਸ ਅਸਾਮੀ ਲਈ 64 ਅਰਜੀਆਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 10 ਅਯੋਗ ਪਾਈਆਂ ਗਈਆਂ ਅਤੇ 14 ਨਾਂਵਾਂ ਦੀ ਛਾਂਟੀ ਕੀਤੀ ਗਈ।
ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਚਾਰ ਮੈਂਬਰੀ ਕਮੇਟੀ ਨੇ ਛਾਂਟੀ ਕੀਤੇ ਗਏ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਅਤੇ ਚੋਣ ਕਰਨ ਲਈ ਤਿੰਨ ਨਾਵਾਂ ਦਾ ਪੈਨਲ ਮੁੱਖ ਮੰਤਰੀ ਨੇ ਭੇਜਿਆ ਗਿਆ। ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ, ਜੋ ਯੂਨੀਵਰਸਿਟੀ ਦੇ ਕੁਲਪਤੀ ਹਨ, ਨੂੰ ਪ੍ਰੋ. ਅਰਵਿੰਦ ਦੀ ਨਿਯੁਕਤੀ ਦੀ ਸਿਫਾਰਸ਼ ਕੀਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ